ਸਿਰਫ ਕਾਂਗਰਸ ਪਾਰਟੀ ਨੂੰ ਹੀ ਹੈ ਆਮ ਅਦਮੀ ਦਾ ਫਿਕਰ : ਤਿ੍ਰਪਤ ਬਾਜਵਾ

ਸਿਰਫ ਕਾਂਗਰਸ ਪਾਰਟੀ ਨੂੰ ਹੀ ਹੈ ਆਮ ਅਦਮੀ ਦਾ ਫਿਕਰ : ਤਿ੍ਰਪਤ ਬਾਜਵਾ

ਹਲਕੇ ਦੇ ਵਿਕਾਸ ਲਈ ਜਰੂਰੀ ਹੈ ਕਿ ਉਨਾਂ ਦਾ ਨੁਮਾਇੰਦਾ ਬਣ ਰਹੀ ਕਾਂਗਰਸ ਸਰਕਾਰ ਦੀ ਕੈਬਨਿਟ ਵਿੱਚ ਹੋਵੇ

ਬਟਾਲਾ, 11 ਫਰਵਰੀ – (ਦਵਿੰਦਰ ਸਿੰਘ ਖਾਲਸਾ)
ਹਲਕਾ ਫ਼ਤਹਿਗੜ ਚੂੜੀਆਂ ਦੇ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਦੇ ਸੀਨੀਅਰ ਵਜ਼ੀਰ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਹਲਕੇ ਦੇ ਲੋਕਾਂ ਨੂੰ ਵੋਟਾਂ ਦੀ ਅਪੀਲ ਕਰਦਿਆਂ ਕਿਹਾ ਕਿ ਉਨਾਂ ਦੀ ਜਿੱਤ ਹਲਕੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਵੇਗੀ।

ਸ. ਬਾਜਵਾ ਨੇ ਅੱਜ ਹਲਕੇ ਦੇ ਪਿੰਡ ਗਿੱਲਾਂਵਾਲੀ, ਬਿਜਲੀਵਾਲ, ਮਾਨ ਸੈਂਡਵਾਲ, ਖੈਹਿਰਾ ਕਲਾਂ ਅਤੇ ਬੁਲੋਵਾਲ ਵਿਖੇ ਭਰਵੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨਾਂ ਨੇ ਪਿਛਲੇ 5 ਸਾਲਾਂ ਵਿੱਚ ਪਿੰਡਾਂ ਦਾ ਮਿਸਾਲੀ ਵਿਕਾਸ ਕਰਵਾਇਆ ਹੈ ਪਰ ਵਿਕਾਸ ਦੀ ਰਫ਼ਤਾਰ ਬਰਕਰਾਰ ਰੱਖਣ ਅਤੇ ਇਸਨੂੰ ਬੁਲੰਦੀਆਂ ਉੱਤੇ ਲੈ ਕੇ ਜਾਣ ਲਈ ਇਹ ਲਾਜ਼ਮੀ ਹੈ ਕਿ ਸੂਬੇ ਵਿੱਚ ਮੁੜ ਤੋਂ ਬਣ ਰਹੀ ਕਾਂਗਰਸ ਪਾਰਟੀ ਦੀ ਸਰਕਾਰ ਦੀ ਕੈਬਨਿਟ ਵਿੱਚ ਇਸ ਹਲਕੇ ਦਾ ਨੁਮਾਇੰਦਾ ਸ਼ਾਮਲ ਹੋਵੇ। ਉਨਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇ ਹਲਕੇ ਦੇ ਲੋਕ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਦੀ ਤਰਾਂ ਇਸ ਵਾਰੀ ਵੀ ਉਨਾਂ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ।

ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਨਾ ਤਾਂ ਆਪਣੇ 10 ਸਾਲਾਂ ਦੇ ਰਾਜ ਦੌਰਾਨ ਸੂਬੇ ਵਿੱਚ ਹਰ ਤਰਾਂ ਦਾ ਮਾਫੀਆ ਪੈਦਾ ਕਰਨ ਅਤੇ ਹਰ ਧਰਮ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਜੁੰਮੇਵਾਰ ਅਕਾਲੀਆਂ ਨੂੰ ਮੂੰਹ ਲਗਾਉਣਗੇ ਅਤੇ ਨਾ ਹੀ ਉਹ ਪੰਜਾਬ ਅਤੇ ਪੰਥ ਵਿਰੋਧੀ ਸੋਚ ਦੇ ਮਾਲਕ ਅਰਵਿੰਦ ਕੇਜਰੀਵਾਲ ਦੀਆਂ ਗੱਲਾਂ ਵਿੱਚ ਆਉਣਗੇ। ਉਨਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਆਮ ਆਦਮੀ ਦਾ ਦਰਦ ਸਮਝਣ ਵਾਲੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਸਥਿਰ ਸਰਕਾਰ ਬਣਾਉਣਗੇ।

ਸ. ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਇੱਕ ਗਰੀਬ ਪਰਿਵਾਰ ਵਿੱਚ ਪੈਦਾ ਹੋਏ ਸਧਾਰਨ ਵਿਅਕਤੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਇਹ ਦਰਸਾ ਦਿੱਤਾ ਹੈ ਕਿ ਸਿਰਫ ਕਾਂਗਰਸ ਪਾਰਟੀ ਨੂੰ ਹੀ ਆਮ ਆਦਮੀ ਦਾ ਫਿਕਰ ਹੈ। ਉਨਾਂ ਕਿਹਾ ਕਿ ਹੁਣ ਤੱਕ ਜਗੀਰਦਾਰ ਅਤੇ ਰਜਵਾੜਾ ਪਰਿਵਾਰਾਂ ਵਿੱਚੋਂ ਬਣਦੇ ਰਹੇ ਮੁੱਖ ਮੰਤਰੀਆਂ ਨੇ ਕਦੇ ਵੀ ਛੋਟੇ ਕਿਸਾਨਾਂ, ਦੁਕਾਨਦਾਰਾਂ, ਮੁਲਾਜ਼ਮਾਂ, ਮਜ਼ਦੂਰਾਂ ਅਤੇ ਸਮਾਜ ਦੇ ਪੱਛੜੇ ਵਰਗਾਂ ਲਈ ਕੁਝ ਨਹੀਂ ਸੋਚਿਆ।

Adv.

ਉਨਾਂ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਉਨਾਂ ਦਾ ਟੀਚਾ ਪਿੰਡਾਂ ਦੇ ਸਰਬਪੱਖੀ ਵਿਕਾਸ ਦਾ ਰਿਹਾ ਹੈ, ਪਰ ਫਿਰ ਵੀ ਕੁਝ ਵਿਕਾਸ ਕਾਰਜ ਰਹਿ ਗਏ ਹਨ, ਜਿਨਾਂ ਨੂੰ ਉਹ ਅਗਲੇ 5 ਸਾਲਾਂ ਦੌਰਾਨ ਪੂਰਾ ਕਰਨਗੇ।

Leave a Reply

Your email address will not be published. Required fields are marked *