
ਪੰਜਾਬ ਵਿਧਾਨ ਸਭਾ ਚੋਣਾਂ-2022 ਮਿਤੀ 20.02.2022 ਨੂੰ ਹੋ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ ਮਿਤੀ 10.03.2022 ਨੂੰ ਹੋ ਰਹੀ ਹੈ। ਮੁੱਖ ਚੋਣਕਾਰ ਅਫਸਰ ਪੰਜਾਬ ਵਲੋਂ ਮਿਤੀ 18.02.2022 ਨੂੰ ਸ਼ਾਮ 6.00 ਵਜੇ ਤੋਂ ਮਿਤੀ 20.02.2022 ਨੂੰ ਸ਼ਾਮ 6.00 ਵਜੇ ਤੱਕ 48 ਘੰਟਿਆਂ ਲਈ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 10.03.2022 ਨੂੰ ਪੰਜਾਬ ਰਾਜ ਵਿੱਚ ਡਰਾਈ ਡੇਅ ਘੋਸਿਤ ਕੀਤਾ ਗਿਆ ਹੈ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਪੰਜਾਬ ਸਰਕਾਰ ਵੱਲੋ 18.02.2022 ਨੂੰ ਸ਼ਾਮ 6.00 ਵਜੇ ਤੋਂ ਮਿਤੀ 20.02.2022 ਤੱਕ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।

ਇਸ ਲਈ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਮੁਹੰਮਦ ਇਸਫਾਕ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ, ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਮਿਤੀ 18.02.2022 ਸ਼ਾਮ 6.00 ਵਜੇ ਤੋਂ ਮਿਤੀ 20.02.2022 ਸ਼ਾਮ 6.00 ਵਜੇ ਤੱਕ 48 ਘੰਟਿਆਂ ਲਈ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 10.03.2022 ਨੂੰ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕੇ ਖੋਲਣ ਅਤੇ ਸ਼ਰਾਬ ਨੂੰ ਵੇਚਣ ਤੇ ਸਟੋਰ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।

ਇਸ ਤੋਂ ਇਲਾਵਾ ਜਿਲਾ ਗੁਰਦਾਸਪੁਰ ਦੇ ਸਮੂਹ ਪੋਲਿੰਗ ਬੂਥਾਂ ਤੇ ਸ਼ਰਾਬ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਪੂਰਨ ਤੌਰ ਤੇ ਮਨਾਹੀ ਹੋਵੇਗੀ। ਇਹ ਮਨਾਹੀ ਦੇ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿੱਥੇ ਸ਼ਰਾਬ ਵੇਚਣ ਦੀ ਕਾਨੂੰਨੀ ਇਜਾਜਤ ਹੈ, ਤੇ ਵੀ ਪੂਰਨ ਤੌਰ ਤੇ ਲਾਗੂ ਰਹੇਗੀ।

ਇਹ ਹੁਕਮ ਸਮੇਂ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਕਤਰਫਾ ਜਾਰੀ ਕੀਤੇ ਗਏ ਹਨ ਅਤੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਜਾਂਦਾ ਹੈ। ਇਹ ਹੁਕਮ ਪੂਰਨ ਤੌਰ ਤੇ ਲਾਗੂ ਕਰਵਾਉਣ ਲਈ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਗੁਰਦਾਸਪੁਰ ਜਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਇਸ ਹੁਕਮ ਦਾ ਪ੍ਚਾਰ ਜਿਲਾ ਲੋਕ ਸੰਪਰਕ ਅਫਸਰ ਗੁਰਦਾਸਪੁਰ/ਬਟਾਲਾ ਦੀ ਪ੍ਰਚਾਰ ਵੈਨ ਰਾਹੀਂ ਮੁਨਾਦੀ ਕਰਵਾ ਕੇ ਕੀਤਾ ਜਾਵੇਗਾ ।

