ਪੰਜਾਬੀ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ ਦਾ ਹੋਇਆ ਦੇਹਾਂਤ। ਉਹ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ।

 

ਪੰਜਾਬੀ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ ਦਾ ਹੋਇਆ ਦੇਹਾਂਤ। ਉਹ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ।

 

ਬਟਾਲਾ (ਇੰਦਰਜੀਤ ਸਿੰਘ ਬਾਵਾ)ਪੰਜਾਬ ਦੇ ਮਾਣਮੱਤੇ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ ਦਾ ਦੇਹਾਂਤ ਹੋ ਗਿਆ। ਅਮਰਜੀਤ ਗੁਰਦਾਸਪੁਰੀ ਪਿਛਲੇ ਪਿਛਲੇ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ 25 ਫਰਵਰੀ ਨੂੰ ਪਿੰਡ ਉੱਦੋਵਾਲੀ , ਡੇਰਾ ਬਾਬਾ ਨਾਨਕ ਵਿਖੇ ਹੀ ਹੋਵੇਗਾ।

ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਚੇਅਰਮੈਨ ਡਾ. ਸੁਰਜੀਤ ਪਾਤਰ, ਉਪ ਚੇਅਰਮੈਨ ਡਾ. ਯੋਗਰਾਜ ਤੇ ਪਰਿਸ਼ਦ ਦੇ ਮੀਡੀਆ ਅਧਿਕਾਰੀ ਨਿੰਦਰ ਘੁਗਿਆਣਵੀ ਨੇ ਗੁਰਦਾਸਪੁਰੀ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਗੁਰਭਜਨ ਗਿੱਲ ਨੇ ਲੋਕ ਪੱਖੀ ਗਾਇਕ ਅਮਰਜੀਤ ਗੁਰਦਾਸਪੁਰੀ ਦੇ ਦੇਹਾਂਤ ਉੱਤੇ ਦੁੱਖ ਪ੍ਰਗਟ ਕੀਤਾ ਹੈ।

Adv.

ਗੁਰਭਜਨ ਗਿੱਲ ਨੇ ਕਿਹਾ ਹੈ ਕਿ ਅਮਰਜੀਤ ਗੁਰਦਾਸਪੁਰੀ ਪੰਜਾਬ ਦੇ ਸਿਰਮੌਰ ਗਾਇਕ ਸਨ ਅਤੇ ਇਨ੍ਹਾਂ ਨੇ ਹਮੇਸ਼ਾ ਲੋਕਪੱਖੀ ਅਤੇ ਸੱਭਿਆਚਾਰਕ ਗੀਤ ਗਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਮਰਜੀਤ ਗੁਰਦਾਸਪੁਰੀ ਦਾ ਜਾਣਾ ਪੰਜਾਬੀ ਸਾਹਿਤਕ ਜਗਤ ਲਈ ਵੱਡਾ ਘਾਟਾ ਪਿਆ ਹੈ।

ਕੁਝ ਦਿਨ ਪਹਿਲਾਂ ਪੰਜਾਬ ਦੇ ਉਪ ਮੁੱਖ ਮੰਤਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਵੀ ਉਨ੍ਹਾਂ ਦਾ ਹਾਲ ਜਾਨਣ ਵਾਸਤੇ ਉਹਨਾਂ ਦੇ ਘਰ ਗਏ ਸਨ

 

 

 

 

 

 

 

 

Leave a Reply

Your email address will not be published. Required fields are marked *