ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਵੋਟਾਂ ਦੀ ਗਿਣਤੀ ਲਈ ਪ੍ਰਬੰਧਾਂ ਦਾ ਜਾਇਜ਼ਾ

ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਵੋਟਾਂ ਦੀ ਗਿਣਤੀ ਲਈ ਪ੍ਰਬੰਧਾਂ ਦਾ ਜਾਇਜ਼ਾ
ਗਿਣਤੀ ਕੇਂਦਰ ਅੰਦਰ ਕਿਸੇ ਨੂੰ ਵੀ ਮੋਬਾਇਲ ਫੋਨ ਲਿਜਾਣ ਦੀ ਆਗਿਆ ਨਹੀਂ


ਗੁਰਦਾਸਪੁਰ, 2 ਮਾਰਚ ( ਅਮਰੀਕ ਮਠਾਰੂ/ਇੰਦਰਜੀਤ ਸਿੰਘ ਬਾਵਾ) ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਗੁਰਦਾਸਪੁਰ ਜ਼ਿਲੇ ਦਾ ਸਾਰੇ 7 ਵਿਧਾਨ ਸਭਾ ਹਲਕਿਆਂ ਦੀਆਂ 20 ਫਰਵਰੀ ਨੂੰ ਪਈਆਂ ਵੋਟਾਂ ਦੀ 10 ਮਾਰਚ ਨੂੰ ਹੋਣ ਵਾਲੀ ਗਿਣਤੀ ਲਈ ਪ੍ਰਬੰਧਾਂ ਦਾ ਅੱਜ ਜ਼ਿਲ੍ਹਾ ਚੋਣ ਅਫਸਰ –ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ, ਹਰਦੋਚੰਨੀ ਗੁਰਦਾਸਪੁਰ ਗੇਟ ਨੰਬਰ 01 ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ ਗਿਆ।

ਇਸ ਮੌਕੇ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਹਰਜਿੰਦਰ ਸਿੰਘ ਸੰਧੂ ਡੀਡੀਪੀਓ, ਗੁਰਮੀਤ ਸਿੰਘ ਐਸ.ਪੀ ਹੈੱਡਕੁਆਟਰ ਗੁਰਦਾਸਪੁਰ, ਸੁਖਜਿੰਦਰ ਸਿੰਘ ਗਿੱਲ ਚੇਅਰਮੈਨ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ, ਹਰਦੋਚੰਨੀ ਗੁਰਦਾਸਪੁਰ, ਮਨਜਿੰਦਰ ਸਿੰਘ ਚੋਣ ਕਾਨੂੰਗੋ ਵੀ ਮੋਜੂਦ ਸਨ।

Adv.
ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਜ਼ਿਲ੍ਹੇ ਸਾਰੇ 7 ਵਿਧਾਨ ਸਭਾ ਹਲਕੇ ਗੁਰਦਾਸਪੁਰ, ਦੀਨਾਨਗਰ (ਰਾਖਵਾਂ), ਡੇਰਾ ਬਾਬਾ ਨਾਨਕ, ਫਤਹਿਗੜ੍ਹ ਚੂੜੀਆਂ, ਬਟਾਲਾ, ਕਾਦੀਆਂ ਤੇ ਸ੍ਰੀ ਹਰਗੋਬਿੰਦਪੁਰ (ਰਾਖਵਾਂ) ਦੀ ਗਿਣਤੀ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ, ਹਰਦੋਛੰਨੀ ਰੋਡ ਗੁਰਦਾਸਪੁਰ ਵਿਖੇ ਸਵੇਰੇ 8 ਵਜੇ ਸ਼ੁਰੂ ਹੋਵੇਗੀ, ਜਿਸ ਲਈ ਹਰੇਕ ਵਿਧਾਨ ਸਭਾ ਹਲਕੇ ਲਈ ਵੱਖਰਾ ਗਿਣਤੀ ਕੇਂਦਰ ਸਥਾਪਤ ਕੀਤਾ ਗਿਆ ਹੈ। ਗਿਣਤੀ ਦੀ ਸਮੁੱਚੀ ਪ੍ਰਕਿਰਿਆ ਦੀ ਸੁਚਾਰੂ ਤਰੀਕੇ ਨਾਲ ਗਿਣਤੀ ਲਈ ਕਰਮਚਾਰੀ ਤਾਇਨਤ ਕੀਤੇ ਗਏ ਹਨ, ਜਿਸ ਵਿਚ ਹਰੇਕ ਗਿਣਤੀ ਟੇਬਲ ਉੱਪਰ ਗਿਣਤੀ ਸੁਪਰਵਾਈਜ਼ਰ, ਗਿਣਤੀ ਸਹਾਇਕ ਤੇ ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਮੋਬਾਇਲ ਲੈ ਕੇ ਗਿਣਤੀ ਕੇਂਦਰ ਦੇ ਅੰਦਰ ਦਾਖਲ ਹੋਣ ਦੀ ਆਗਿਆ ਨਹੀਂ ਹੈ।

Adv.

ਇਸ ਮੌਕੇ ਉਨਾਂ ਮੀਡੀਆਂ ਲਈ ਸਥਾਪਤ ਕੀਤੇ ਜਾਣ ਵਾਲੇ ਮੀਡੀਆ ਸੈੱਲ, ਆਵਾਜਾਈ ਦੇ ਪ੍ਰਬੰਧਾਂ, ਪਾਰਕਿੰਗ ਤੇ ਐਨ.ਆਈ.ਸੀ ਆਦਿ ਨਾਲ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵੋਟਾਂ ਦੀ ਗਿਣਤੀ ਦੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ।

Adv.

ਉਨਾਂ ਅੱਗੇ ਦੱਸਿਆ ਕਿ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਦੇ ਗੇਟ ਨੰਬਰ ਇੱਕ ਵਿਖੇ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ, ਜਿਥੇ ਮੀਡੀਆ ਕਰਮੀਆਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਮੀਡੀਆ ਦੇ ਸਾਥੀ ਮੀਡੀਆ ਸੈਂਟਰ ਤਕ ਹੀ ਆਪਣੇ ਲੈਪਟਾੱਪ, ਮੋਬਾਇਲ ਆਦਿ ਲਿਜਾ ਸਕਣਗੇ।

  • 2525

  • sandhu

Leave a Reply

Your email address will not be published. Required fields are marked *

preload imagepreload image