ਸ੍ਰੀ ਹਰਗੋਬਿੰਦਪੁਰ ਦੀ ਧਾਰਮਿਕ ਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਲਈ ਕੀਤੇ ਜਾਣਗੇ ਯਤਨ – ਵਿਧਾਇਕ ਅਮਰਪਾਲ ਸਿੰਘ

ਸ੍ਰੀ ਹਰਗੋਬਿੰਦਪੁਰ ਦੀ ਧਾਰਮਿਕ ਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਲਈ ਕੀਤੇ ਜਾਣਗੇ ਯਤਨ – ਵਿਧਾਇਕ ਅਮਰਪਾਲ ਸਿੰਘ

ਸ੍ਰੀ ਹਰਗੋਬਿੰਦਪੁਰ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਯਾਦਗਾਰੀ ਚੌਂਕ ਬਣਾਇਆ ਜਾਵੇਗਾ

ਲਾਈਟਾਂ ਵਾਲੇ ਚੌਂਕ ਦਾ ਨਾਮ ਮੀਰੀ ਪੀਰੀ ਚੌਂਕ ਰੱਖਿਆ ਜਾਵੇਗਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਬਰਸੀ ਮੌਕੇ ਸ੍ਰੀ ਹਰਗੋਬਿੰਦਪੁਰ ਵਿਖੇ ਵਿਸ਼ੇਸ ਸਮਾਗਮ ਕਰਵਾਇਆ

ਸ੍ਰੀ ਹਰਗੋਬਿੰਦਪੁਰ, 21 ਅਪ੍ਰੈਲ (ਅਮਰੀਕ ਮਠਾਰੂ) – ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੀ 219ਵੀਂ ਬਰਸੀ ਮੌਕੇ ਅੱਜ ਸ੍ਰੀਹਰਗੋਬਿੰਦਪੁਰ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਕਸ਼ਮੀਰ ਸਿੰਘ ਬਰਿਆਰ ਸਮੇਤ ਇਲਾਕੇ ਦੀ ਸੰਗਤ ਨੇ ਹਾਜ਼ਰੀ ਭਰੀ।

ਬਰਸੀ ਸਮਾਗਮ ਮੌਕੇ ਸ਼ਰਧਾ ਭੇਟ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਸਿੱਖ ਕੌਮ ਦੀ ਉਹ ਮਹਾਨ ਹਸਤੀ ਸਨ ਜਿਨਾਂ ਦੇ ਬਹਾਦਰੀ ਭਰੇ ਕਾਰਨਾਮਿਆਂ ਨਾਲ ਇਤਿਹਾਸ ਭਰਿਆ ਪਿਆ ਹੈ। ਉਨਾਂ ਕਿਹਾ ਕਿ ਭਾਂਵੇ ਦਿੱਲੀ ਤਖਤ ਫ਼ਤਹਿ ਕਰਨ ਦਾ ਕਾਰਨਾਮਾ ਸੀ ਜਾਂ ਜ਼ਾਲਮਾਂ ਨਾਲ ਟੱਕਰ ਲੈਣ ਦੀ ਗੱਲ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਨੇ ਹਮੇਸ਼ਾਂ ਅੱਗੇ ਹੋ ਕੇ ਕੌਮ ਦੀ ਅਗਵਾਈ ਕੀਤੀ। ਉਨਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਨੇ ਆਪਣੀ ਰਾਜਧਾਨੀ ਬਣਾਇਆ ਸੀ ਅਤੇ ਸੰਨ 1803 ਵਿੱਚ ਇਥੇ ਹੀ ਉਨਾਂ ਦਾ ਅਕਾਲ ਚਲਾਣਾ ਹੋਇਆ ਸੀ। ਉਨਾਂ ਕਿਹਾ ਕਿ ਸਮੁੱਚੀ ਕੌਮ ਨੂੰ ਇਸ ਮਹਾਨ ਯੋਧੇ ਉੱਪਰ ਹਮੇਸ਼ਾਂ ਮਾਣ ਰਹੇਗਾ।

Adv.

ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਵਿੱਚ ਬਹੁਤ ਜਲਦ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ ਯਾਦ ਵਿੱਚ ਚੌਂਕ ਦਾ ਨਾਮ ਰੱਖ ਕੇ ਉਨ੍ਹਾਂ ਦਾ ਬੁੱਤ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਹਰਗੋਬਿੰਦਪੁਰ ਦੇ ਲਾਈਟਾਂ ਵਾਲੇ ਚੌਂਕ ਦਾ ਨਾਮ ‘ਮੀਰੀ-ਪੀਰੀ ਚੌਂਕ’ ਰੱਖਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਦੀ ਧਾਰਮਿਕ ਤੇ ਇਤਿਹਾਸਕ ਵਿਰਾਸਤ ਨੂੰ ਉਜਾਗਰ ਕਰਨ ਦੇ ਨਾਲ ਇਸਦੀ ਸੰਭਾਲ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।

ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਵੀ ਭਰੋਸਾ ਦਿੱਤਾ ਕਿ ਨਗਰ ਕੌਂਸਲ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਕਾਇਮ ਕਰਨ ਵਿੱਚ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਸ਼ਹਿਰ ਦੀ ਵਿਰਾਸਤੀ ਦਿੱਖ ਨੂੰ ਉਭਾਰਨ ਅਤੇ ਇਸਦੀ ਸੰਭਾਲ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।
ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਸਵਾਮੀ ਪਾਲ ਖੋਸਲਾ ਅਤੇ ਬਲਵਿੰਦਰ ਸਿੰਘ ਨਾਭਾ ਸਾਬਕਾ ਚੇਅਰਮੈਨ ਸਹਿਕਾਰੀ ਬੈਂਕ ਗੁਰਦਾਸਪੁਰ ਨੇ ਵੀ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸ੍ਰੀ ਹਰਗੋਬਿੰਦਪੁਰ ਦੇ ਇਤਿਹਾਸ ਨਾਲ ਸਬੰਧਤ ਵੱਡੀਆਂ ਹਸਤੀਆਂ ਦੀਆਂ ਯਾਦਗਾਰਾਂ ਜਰੂਰ ਸਥਾਪਤ ਕੀਤੀਆਂ ਜਾਣੀਆਂ ਚਾਹੀਦੀਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਕਸ਼ਮੀਰ ਸਿੰਘ ਬਰਿਆਰ ਨੇ ਵੀ ਇਸ ਮੌਕੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।

Adv.

ਇਸ ਮੌਕੇ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਦੇ ਸਰਪਰਸਤ ਇੰਦਰਜੀਤ ਸਿੰਘ ਹਰਪੁਰਾ ਡੀ.ਪੀ.ਆਰ.ਓ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਬਮਰਾਹ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਸਥਾਪਤ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਰਾਜਪ੍ਰੀਤ ਸਿੰਘ ਢਿਲੋਂ, ਗਿਆਨੀ ਹਰਬੰਸ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਭਾਈ ਸਮਸ਼ੇਰ ਸਿੰਘ ਮਿਸ਼ਰਪੁਰਾ ਦੇ ਢਾਡੀ ਜਥੇ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਨਾਲ ਸਬੰਧਤ ਢਾਡੀ ਵਾਰਾਂ ਗਾਇਨ ਕੀਤੀਆਂ।

ਇਸ ਮੌਕੇ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ, ਠੇਕੇਦਾਰ ਕੁਲਵਿੰਦਰ ਸਿੰਘ ਲਾਡੀ ਜੱਸਲ, ਪ੍ਰੋਫੈਸਰ ਜਸਬੀਰ ਸਿੰਘ, ਤਰਸੇਮ ਸਿੰਘ ਤਰਾਨਾ, ਅਨੁਰਾਗ ਮਹਿਤਾ, ਹਰਵਿੰਦਰਪਾਲ ਸਿੰਘ ਸ਼ਾਹਬਾਦ, ਨੈਸ਼ਨਲ ਐਵਾਰਡੀ ਸਰਪੰਚ ਪੰਥਦੀਪ ਸਿੰਘ, ਬਾਬਾ ਲੋਕਦੀਪ ਸਿੰਘ ਘੁੰਮਣ, ਗੁਰਵਿੰਦਰ ਸਿੰਘ, ਮਨਦੀਪ ਸਿੰਘ ਸਰਪੰਚ ਟਨਾਣੀਵਾਲ, ਭੁਪਿੰਦਰ ਸਿੰਘ ਸਰਪੰਚ ਮਾੜੀ ਪੰਨਵਾਂ, ਨੰਬਰਦਾਰ ਰੁਪਿੰਦਰ ਸਿੰਘ ਮਾੜੀਬੁੱਚੀਆਂ, ਚੇਅਰਮੈਨ ਮੰਗਲ ਸਿੰਘ ਖੁਜਾਲਾ, ਹਰਸਿਮਰਨ ਸਿੰਘ ਪਟਵਾਰੀ, ਹੈਪੀ ਅੰਮੋਨੰਗਲ, ਯਕੀਨ ਸਿੰਘ ਔਲਖ, ਭੁਪਿੰਦਰ ਸਿੰਘ ਸੰਧਵਾਂ, ਰਜਿੰਦਰ ਸਿੰਘ ਸਰਪੰਚ ਰੰਗੀਲਪੁਰ, ਸੁਖ ਸਰਪੰਚ ਮੱਲੋਵਾਲੀ, ਮਨਜੀਤ ਸਿੰਘ ਢਡਿਆਲਾ, ਬੰਟੀ ਸਰਪੰਚ ਤਾਰਾ, ਮਨਜੀਤ ਸਿੰਘ ਸਰਪੰਚ ਖੋਜੇਵਾਲ, ਤਾਰਾ ਸਿੰਘ ਸਰਪੰਚ ਊਧਨਵਾਲ, ਭੁਪਿੰਦਰ ਸਿੰਘ ਬਮਰਾਹ, ਗੁਰਭੇਜ ਸਿੰਘ ਰਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Leave a Reply

Your email address will not be published. Required fields are marked *