ਸ. ਹਰੀ ਸਿੰਘ ਨਲੂਆ ਦੀ ਸ਼ਹਾਦਤ ਨੂੰ ਸਮਰਪਿਤ 30 ਅਪ੍ਰੈਲ ਨੂੰ ਕੋਟਲਾ ਸ਼ਾਹੀਆਂ ਵਿਖੇ ਸੂਰਮਗਤੀ ਦਿਵਸ ਮਨਾਇਆ ਜਾਵੇਗਾ

 

ਸ. ਹਰੀ ਸਿੰਘ ਨਲੂਆ ਦੀ ਸ਼ਹਾਦਤ ਨੂੰ ਸਮਰਪਿਤ 30 ਅਪ੍ਰੈਲ ਨੂੰ ਕੋਟਲਾ ਸ਼ਾਹੀਆਂ ਵਿਖੇ ਸੂਰਮਗਤੀ ਦਿਵਸ ਮਨਾਇਆ ਜਾਵੇਗਾ

 

ਬਟਾਲਾ, 27 ਅਪ੍ਰੈਲ (ਅਮਰੀਕ ਮਠਾਰੂ   ) – ਸਿੱਖ ਪੰਥ ਦੇ ਮਹਾਨ ਜਰਨੈਲ ਸ. ਹਰੀ ਸਿੰਘ ਨਲੂਆ ਦੀ ਸ਼ਹਾਦਤ ਨੂੰ ਸਮਰਪਿਤ ਸੁਰਜੀਤ ਸਪੋਰਟਸ ਐਸੋਸੀਏਸ਼ਨ (ਰਜ਼ਿ) ਬਟਾਲਾ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਕੋਟਲਾ ਸ਼ਾਹੀਆਂ ਵੱਲੋਂ 30 ਅਪ੍ਰੈਲ ਨੂੰ ਸੂਰਮਗਤੀ ਦਿਵਸ ਮਨਾਇਆ ਜਾ ਰਿਹਾ ਹੈ।

 

ਸੁਰਜੀਤ ਸਪੋਰਟਸ ਐਸੋਸੀਏਸ਼ਨ (ਰਜ਼ਿ) ਬਟਾਲਾ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਐੱਸ.ਪੀ. ਅਤੇ ਐਸੋਸੀਏਸ਼ਨ ਦੇ ਬੁਲਾਰੇ ਨਿਸ਼ਾਨ ਸਿੰਘ ਰੰਧਾਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਰਮਗਤੀ ਦਿਵਸ ਨੂੰ ਸਮਰਪਿਤ 30 ਅਪ੍ਰੈਲ 2022 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਪਿੰਡ ਕੋਟਲਾ ਸ਼ਾਹੀਆਂ ਵਿਖੇ ਮਨਾਇਆ ਜਾਵੇਗਾ ਜਿਸ ਵਿੱਚ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਇਲਾਹੀ ਬਾਣੀ ਦਾ ਕੀਰਤਨ ਕਰਨਗੇ। ਇਸ ਤੋਂ ਇਲਾਵਾ ਬੀਬੀ ਜਸਬੀਰ ਕੌਰ ਜੱਸ ਸੁਲਤਾਨਪੁਰ ਲੋਧੀ ਵਾਲਿਆਂ ਦਾ ਢਾਡੀ ਜਥਾ ਅਤੇ ਖਾਲਸਾ ਕਾਲਜ ਗੁਰੂਸਰ ਸੁਧਾਰ ਦੇ ਪ੍ਰੋਫੈਸਰ ਬਲਜੀਤ ਸਿੰਘ ਸੰਗਤਾਂ ਵਿੱਚ ਆਪਣੀ ਹਾਜ਼ਰੀ ਲਗਵਾਉਣਗੇ।

Adv.

ਪ੍ਰਧਾਨ ਪ੍ਰਿਥੀਪਾਲ ਸਿੰਘ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਦੌਰਾਨ ਵਿਧਾਨ ਸਭਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਵੀ ਸੰਗਤ ਵਿੱਚ ਹਾਜ਼ਰੀ ਭਰਨਗੇ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਬੇਸ਼ਕੀਮਤੀ ਸਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਰੱਖਣਾ ਅਤੇ ਸੂਰਮਗਤੀ ਦਿਵਸ ਮਨਾਉਣੇ ਸਾਡਾ ਸਾਰਿਆਂ ਦਾ ਇਖਲਾਕੀ ਫਰਜ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 30 ਅਪ੍ਰੈਲ ਦੇ ਸੂਰਮਗਤੀ ਦਿਵਸ ਵਿੱਚ ਆਪਣੀ ਹਾਜ਼ਰੀ ਜਰੂਰ ਲਗਵਾਉਣ।

Adv.

ਇਸ ਮੌਕੇ ਸੁਰਜੀਤ ਸਪੋਰਟਸ ਐਸੋਸੀਏਸ਼ਨ (ਰਜ਼ਿ) ਬਟਾਲਾ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਐੱਸ.ਪੀ. ਅਤੇ ਐਸੋਸੀਏਸ਼ਨ ਦੇ ਬੁਲਾਰੇ ਨਿਸ਼ਾਨ ਸਿੰਘ ਰੰਧਾਵਾ, ਰੁਪਿੰਦਰ ਸਿੰਘ ਸ਼ਾਮਪੁਰਾ, ਸੁਰਭਿੰਦਰ ਸਿੰਘ ਭਾਗੋਵਾਲ, ਡੀ.ਪੀ.ਆਰ.ਓ. ਬਟਾਲਾ ਇੰਦਰਜੀਤ ਸਿੰਘ, ਯੋਗਰਾਜ ਸਿੰਘ ਕਾਹਲੋਂ, ਗੁਰਦਰਸ਼ਨ ਸਿੰਘ ਵੀ ਮੌਜੂਦ ਸਨ।

Adv.

Leave a Reply

Your email address will not be published. Required fields are marked *