ਮੁੱਖ ਮੰਤਰੀ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤ – ਵਿਧਾਇਕ ਸ਼ੈਰੀ ਕਲਸੀ

ਮੁੱਖ ਮੰਤਰੀ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤ – ਵਿਧਾਇਕ ਸ਼ੈਰੀ ਕਲਸੀ

ਬਟਾਲਾ, 23 ਮਈ ( IPT BUREAU) – ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਮੁਫ਼ਤ ਵਿੱਚ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ 15 ਅਗਸਤ ਤੋਂ ‘ਮੁਹੱਲਾ ਕਲੀਨਿਕ’ ਦੀ ਸ਼ੁਰੂਆਤ ਕੀਤੀ ਜਾਵੇਗੀ। ਪਹਿਲੇ ਪੜਾਅ ਵਿੱਚ ਅਜਿਹੇ 75 ਕਲੀਨਿਕ ਸ਼ੁਰੂ ਹੋਣਗੇ, ਜੋ ਇਸ ਵਰ੍ਹੇ ਆ ਰਹੀ ਸੁਤੰਤਰਤਾ ਦਿਵਸ ਦੀ 75ਵੀਂ ਵਰੇਗੰਢ ਦੇ ਇਤਿਹਾਸਕ ਮੌਕੇ ਨੂੰ ਸਮਰਪਿਤ ਹੋਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਹ ‘ਮੁਹੱਲਾ ਕਲੀਨਿਕ’ ਸ਼ੁਰੂ ਕਰਨ ਦਾ ਫੈਸਲਾ ਲੈ ਕੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ ਉਤੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਹ ਕਲੀਨਿਕ ਸਥਾਪਤ ਹੋਣ ਨਾਲ ਸਾਡੀ ਸਰਕਾਰ ਦੇ ਵੱਡੇ ਚੋਣ ਵਾਅਦਿਆਂ ਵਿੱਚੋਂ ਇਕ ਮੁਕੰਮਲ ਹੋਵੇਗਾ।

Adv.

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁਹੱਲਾ ਕਲੀਨਿਕ ਬਣਨ ਨਾਲ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਪੇਂਡੂ ਇਲਾਕਿਆਂ ਵਿੱਚ ਵੀ ਵੱਡੀ ਗਿਣਤੀ ਲੋਕਾਂ ਨੂੰ ਅਸਾਨੀ ਨਾਲ ਸਿਹਤ ਸੇਵਾਵਾਂ ਮਿਲ ਸਕਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਵਿੱਚ ਵੀ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਦਾ ਇਹ ਇਤਿਹਾਸਕ ਫੈਸਲਾ ਸੂਬਾ ਵਾਸੀਆਂ ਲਈ ਵੱਡੀ ਰਾਹਤ ਲੈ ਕੇ ਆਵੇਗਾ।

Adv.

Leave a Reply

Your email address will not be published. Required fields are marked *