ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਉੱਪਰ ਹੋਈ ਫਾਇਰਿੰਗ । ਫਾਇਰਿੰਗ ਵਿਚ ਸਿੱਧੂ ਮੂਸੇਵਾਲਾ ਦੀ ਹੋਈ ਮੋਤ ਅਤੇ  2 ਲੋਕ ਹੋਏ ਜ਼ਖਮੀ ।

ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਉੱਪਰ ਹੋਈ ਫਾਇਰਿੰਗ । ਫਾਇਰਿੰਗ ਵਿਚ ਸਿੱਧੂ ਮੂਸੇਵਾਲਾ ਦੀ ਹੋਈ ਮੋਤ ਅਤੇ  2 ਲੋਕ ਹੋਏ ਜ਼ਖਮੀ ।

ਮਾਨਸਾ ( IPT BUREAU)ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ’ਤੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਹਮਲਾ ਹੋ ਗਿਆ ਹੈ, ਜਿਸ ਦੌਰਾਨ ਕਈ ਗੋਲੀਆਂ ਸਿੱਧੂ ਮੂਸੇਵਾਲਾ ਅਤੇ ਉਸ ਦੇ ਦੋ ਸਾਥੀਆਂ ’ਤੇ ਲੱਗਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਹੈ। ਉਸ ਦੇ ਦੋ ਸਾਥੀਆਂ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਮਾਨਸਾ ਤੋਂ ਬਾਹਰ ਹਸਪਤਾਲਾਂ ਲਈ ਰੈਫ਼ਰ ਕਰ ਦਿੱਤਾ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਹਸਪਤਾਲ ਲਿਆਉਣ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।

ਦੱਸਣਯੋਗ ਹੈ ਕਿ ਲੰਘੇ ਦਿਨ ਹੀ ਸਰਕਾਰ ਵੱਲੋਂ ਹੋਰਨਾਂ ਤੋਂ ਇਲਾਵਾ ਸਿੱਧੂ ਮੂੂਸੇਵਾਲਾ ਤੋਂ ਵੀ ਸੁਰੱਖਿਆ ਵਾਪਸ ਲਈ ਗਈ ਸੀ। ਮਾਨਸਾ ਨੇੜੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਉੱਪਰ ਫਾਇਰਿੰਗ ਹੋਈ ਹੈ। ਫਾਇਰਿੰਗ ਵਿਚ ਸਿੱਧੂ ਮੂਸੇਵਾਲਾ ਸਮੇਤ 3 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਫਾਇਰਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚੇ ਹੋਏ ਹਨ।

ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਪੁਲਿਸ ਵਲੋਂ ਸੂਬੇ ਭਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ । ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਤਲਾਂ ਦੇ ਵਾਹਨਾਂ ਦੀ ਜਾਣਕਾਰੀ ਪੂਰੇ ਸੂਬੇ ਵਿਚ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਗਈ ਹੈ , ਜਿਸ ਕਾਰਨ ਪੁਲਿਸ ਵਲੋਂ ਥਾਂ-ਥਾਂ ’ਤੇ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ । ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਵਿਚ ਵੀ ਚਾਰੇ ਬਾਈਪਾਸਾਂ ’ਤੇ ਪੁਲਿਸ ਵਲੋਂ ਸੁਰੱਖਿਆ ਵਧਾਈ ਗਈ ਹੈ ਅਤੇ ਸ਼ਹਿਰ ਵਿਚ ਦਾਖ਼ਲ ਹੋਣ ਵਾਲੇ ਹਰੇਕ ਵਾਹਨ ਦੀ ਪੁਲਿਸ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ

Leave a Reply

Your email address will not be published. Required fields are marked *