ਭਾਸ਼ਾ ਵਿਭਾਗ ਦੇ ਸਾਹਿਤ ਸਿਰਜਣ (ਕਵਿਤਾ ਰਚਨਾ, ਲੇਖ ਰਚਨਾ, ਕਹਾਣੀ ਰਚਨਾ) ਅਤੇ ਕਵਿਤਾ ਗਾਇਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੇ 26 ਅਗਸਤ ਨੂੰ ਹੋਣਗੇ: ਡਾ. ਕਲਸੀ  

ਭਾਸ਼ਾ ਵਿਭਾਗ ਦੇ ਸਾਹਿਤ ਸਿਰਜਣ (ਕਵਿਤਾ ਰਚਨਾ, ਲੇਖ ਰਚਨਾ, ਕਹਾਣੀ ਰਚਨਾ) ਅਤੇ ਕਵਿਤਾ ਗਾਇਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੇ 26 ਅਗਸਤ ਨੂੰ ਹੋਣਗੇ: ਡਾ. ਕਲਸੀ

 

ਬਟਾਲਾ, 20 ਅਗਸਤ ( ਅਮਰੀਕ ਮਠਾਰੂ) ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਭਾਸ਼ਾ ਵਿਭਾਗ ਦੇ ਸਾਹਿਤ ਸਿਰਜਣ (ਕਵਿਤਾ ਰਚਨਾ, ਲੇਖ ਰਚਨਾ, ਕਹਾਣੀ ਰਚਨਾ) ਤੇ ਕਵਿਤਾ ਗਾਇਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਐੱਸ.ਐੱਲ.ਬਾਵਾ ਡੀ. ਏ. ਵੀ. ਕਾਲਜ ਬਟਾਲਾ ਵਿਖੇ 25 ਤੇ 26 ਅਗਸਤ ਨੂੰ ਹੋਣਗੇ। ਜ਼ਿਲ੍ਹਾ ਭਾਸ਼ਾ ਅਫ਼ਸਰ, ਗੁਰਦਾਸਪੁਰ ਡਾ. ਪਰਮਜੀਤ ਸਿੰਘ ਕਲਸੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਹਿਤ ਸਿਰਜਣ (ਕਵਿਤਾ, ਲੇਖ, ਕਹਾਣੀ) ਦੇ ਮੁਕਾਬਲੇ 25 ਅਗਸਤ ਅਤੇ ਕਵਿਤਾ ਗਾਇਨ ਦੇ ਮੁਕਾਬਲੇ 26 ਅਗਸਤ ਨੂੰ ਸਥਾਨਕ ਕਾਲਜ ਵਿੱਚ ਹੋਣਗੇ, ਜਿਸ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਜੇਤੂਆਂ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਮਵਾਰ 1000, 750, 500 ਰੁਪਏ ਨਗਦ ਇਨਾਮ ਦੇ ਕੇ ਸਨਮਾਨਤ ਕੀਤਾ ਜਾਵੇਗਾ। ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਜੇਤੂ ਪੰਜਾਬ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਦੋਨਾਂ ਮੁਕਾਬਲਿਆਂ ਦਾ ਮਾਧਿਅਮ ਹਿੰਦੀ ਜਾਂ ਪੰਜਾਬੀ ਸਾਹਿਤ ਹੋ ਸਕਦਾ ਹੈ।

 

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਆਪਣੀ ਸੰਸਥਾ ਦੇ ਮੁਖੀ ਰਾਹੀਂ ਨਿਰਧਾਰਤ ਪ੍ਰਫਾਰਮੇ ‘ਤੇ ਅਗੇਤੀ ਸੂਚਨਾ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਗੁਰਦਾਸਪੁਰ ਨੂੰ ਪ੍ਰਦਾਨ ਕਰਨਗੇ ਅਤੇ ਇਨ੍ਹਾਂ ਵਿੱਚ ਦਸਵੀਂ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਇੱਕ ਸੰਸਥਾ ਵਿਚੋਂ ਇੱਕ ਮੁਕਾਬਲੇ ਵਿੱਚ ਕੇਵਲ ਦੋ ਵਿਦਿਆਰਥੀ ਹੀ ਭਾਗ ਲੈ ਸਕਦੇ ਹਨ। ਸਾਹਿਤ ਸਿਰਜਣਾ ਮੁਕਾਬਲਿਆਂ ਵਿੱਚ ਰਚਨਾ ਦਾ ਵਿਸ਼ਾ ਮੌਕੇ ‘ਤੇ ਹੀ ਦਿੱਤਾ ਜਾਵੇਗਾ।

Leave a Reply

Your email address will not be published. Required fields are marked *