ਪੰਜਾਬ ‘ਚ ਆਨੰਦ ਮੈਰਿਜ ਐਕਟ ਪੂਰਨ ਰੂਪ ‘ਚ ਲਾਗੂ ਹੋਵੇਗਾ।
ਮੁੱਖ ਮੰਤਰੀ ਭਗਵੰਤ ਮਾਨ
ਸ਼੍ਰੀ ਅਨੰਦਪੁਰ ਸਾਹਿਬ (IPT BUREAU)
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ‘ਚ ਆਨੰਦ ਮੈਰਿਜ ਐਕਟ ਪੂਰਨ ਰੂਪ ‘ਚ ਲਾਗੂ ਹੋਵੇਗਾ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਲਈ ਭਾਵੇਂ ਕਿ 2016 ‘ਚ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ ਸੀ
Adv.
ਜੋ ਹੁਣ ਲਾਗੂ ਕੀਤਾ ਜਾਵੇਗਾ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਮੁਬਾਰਕਬਾਦ ਵੀ ਦਿੱਤੀ।

