ਐਸ.ਡੀ.ਐਮ ਬਟਾਲਾ ਸ਼ਾਈਰੀ ਭੰਡਾਰੀ ਨੇ ਲੋਕਾਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ

ਕੱਲ੍ਹ 21 ਜੂਨ ਨੂੰ ਜ਼ਿਲ੍ਹਾ ਪੱਧਰੀ, ਅੰਤਰਰਾਸ਼ਟਰੀ ਯੋਗਾ ਦਿਵਸ ਆਰ ਡੀ ਖੋਸਲਾ, ਡੀਏਵੀ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਮਨਾਇਆ ਜਾਵੇਗਾ

ਬਟਾਲਾ, 20 ਜੂਨ ( IPT BUREAU) ਡਾ ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ. ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ 21 ਜੂਨ ਨੂੰ ਜ਼ਿਲ੍ਹਾ ਪੱਧਰੀ, ਅੰਤਰਰਾਸ਼ਟਰੀ ਯੋਗਾ ਦਿਵਸ, ਆਰ ਡੀ ਖੋਸਲਾ, ਡੀਏਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰੇ 6 ਵਜੇ ਤੋਂ ਸਵੇਰੇ 8:00 ਵਜੇ ਤੱਕ ਮਨਾਇਆ ਜਾਵੇਗਾ।

Adv.

ਉਨਾਂ ਨੇ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ- ਨਿਰਦੇਸ਼ਾ ਹੇਠ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਬਟਾਲਾ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।

 

ਐਸ.ਡੀ.ਐਮ ਬਟਾਲਾ ਨੇ ਲੋਕਾਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਯੋਗ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਜਾ ਸਕੇ।

Leave a Reply

Your email address will not be published. Required fields are marked *