ਭਾਰੀ ਵਿਰੋਧ ਵਿਚਾਲੇ ਦੋ ਖੇਤੀ ਬਿੱਲ ਰਾਜ ਸਭਾ ਵਿੱਚ ਪਾਸ ਕਰ ਦਿੱਤੇ ਗਏ ਹਨ।


ਕਿਹੜੇ ਹਨ ਤਿੰਨ ਖ਼ੇਤੀ ਆਰਡੀਨੈਂਸ?

ਦਿੱਲੀ ( ਰੰਜਨਦੀਪ ਸੰਧੂ, ਅਮਰਿਕ ਮਠਾਰੁ} :-ਸਰਕਾਰ ਨੇ 5 ਜੂਨ ਨੂੰ ਇੱਕ ਪੁਰਾਣੇ ਕਾਨੂੰਨ (ਜ਼ਰੂਰੀ ਵਸਤੂ ਐਕਟ) ਵਿੱਚ ਸੋਧ ਕਰਕੇ ਦੋ ਨਵੇਂ ਕਾਨੂੰਨਾਂ “ਫਾਰਮਰ ਇਮਪਾਵਰਮੇਂਟ ਐਂਡ ਪ੍ਰੋਟੈਕਸ਼ਨ ਐਗਰੀਮੇਂਟ ਔਨ ਪ੍ਰਾਈਸ ਇੰਸ਼ੋਰੇਂਸ ਐਂਡ ਫਾਰਮ ਸਰਵਿਸਿਜ਼ ਆਰਡੀਨੇਂਸ (ਐਫਏਪੀਏਏਐਫਐਸ 2020)” ਅਤੇ “ਦ ਫਾਰਮਰਸ ਪ੍ਰੋਡੂਅਸ ਟ੍ਰੇਡ ਐਂਡ ਕਾਮਰਸ ਪ੍ਰਮੋਸ਼ਨ ਐਂਡ ਫੇਸੀਲਿਏਸ਼ਨ (ਐਫ਼ਪੀਟੀਸੀ 2020)” ਨੂੰ ਆਰਡੀਨੈਂਸ ਰਾਹੀਂ ਲਾਗੂ ਕੀਤਾ ਹੈ।ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਦਿਆਂ ਇਹ ਕਿਹਾ ਗਿਆ ਸੀ ਕਿ ਇਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਮਿਲੇਗਾ ਅਤੇ ਉਨ੍ਹਾਂ ਦੀ ਆਮਦਨੀ ਵਿੱਚ ਵਾਧਾ ਹੋਏਗਾ।

ਸਰਕਾਰ ਦੁਆਰਾ ਜਾਰੀ ਕੀਤੇ ਗਏ ਇਸ਼ਤਿਹਾਰਾਂ ਵਿੱਚ, ਤਿੰਨ ਕਾਨੂੰਨਾਂ ਵਿੱਚੋਂ, ਇਸ ਕਾਨੂੰਨ ਦਾ ਹੀ ਸਭ ਤੋਂ ਵੱਧ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ਼ਤਿਹਾਰਾਂ ਵਿੱਚ, ਇਸ ਨੂੰ ‘ਇੱਕ ਰਾਸ਼ਟਰ-ਇੱਕ ਮਾਰਕੀਟ’ ਵਜੋਂ ਪ੍ਰਚਾਰਿਆ ਜਾ ਰਿਹਾ ਹੈ। ਸਰਕਾਰ ਦੁਆਰਾ ਇਹ ਕਿਹਾ ਗਿਆ ਹੈ ਕਿ ਪਹਿਲਾਂ “ਕਿਸਾਨਾਂ ਨੂੰ ਆਪਣੀਆਂ ਫਸਲਾਂ ਵੇਚਣ ਲਈ ਇਧਰ-ਉਧਰ ਭਟਕਣਾ ਪੈਂਦਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ। ਹੁਣ ਕਿਸਾਨ ਆਪਣੀ ਫਸਲ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਵੇਚ ਸਕਦੇ ਹਨ, ਜਿਥੇ ਉਨ੍ਹਾਂ ਨੂੰ ਵਧੀਆ ਭਾਅ ਮਿਲ ਸਕਦੇ ਹਨ।”

ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ, ਮੰਡੀਆਂ ਕਮੇਟੀਆਂ ਨਾਲ ਜੁੜੇ ਲੋਕ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਕਾਨੂੰਨਾਂ ਰਾਹੀਂ ਸਰਕਾਰ ਨਿਜੀ ਸੈਕਟਰ ਨੂੰ ਖੇਤੀਬਾੜੀ ਵਿੱਚ ਉਤਸ਼ਾਹਤ ਕਰ ਰਹੀ ਹੈ, ਜੋ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾਏਗੀ।

ਭਾਰੀ ਵਿਰੋਧ ਵਿਚਾਲੇ ਦੋ ਖੇਤੀ ਬਿੱਲ ਰਾਜ ਸਭਾ ਵਿੱਚ ਪਾਸ ਕਰ ਦਿੱਤੇ ਗਏ ਹਨ। ਰਾਜ ਸਭਾ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਵਿੱਚੋਂ ਦੋ ਪਾਸ ਹੋ ਗਏ।

ਜਿਹੜੇ ਕਾਨੂੰਨ ਪਾਸ ਹੋਏ ਹਨ ਉਹ ਹਨ- ‘ਇਮਪਾਵਰਮੇਂਟ ਐਂਡ ਪ੍ਰੋਟੈਕਸ਼ਨ ਐਗਰੀਮੇਂਟ ਔਨ ਪ੍ਰਾਈਸ ਇੰਸ਼ੋਰੇਂਸ ਐਂਡ ਫਾਰਮ ਸਰਵਿਸਿਜ਼ ਆਰਡੀਨੇਂਸ (ਐਫਏਪੀਏਏਐਫਐਸ 2020)” ਅਤੇ ‘ਦ ਫਾਰਮਰਸ ਪ੍ਰੋਡੂਅਸ ਟ੍ਰੇਡ ਐਂਡ ਕਾਮਰਸ ਪ੍ਰਮੋਸ਼ਨ ਐਂਡ ਫੇਸੀਲਿਏਸ਼ਨ (ਐਫ਼ਪੀਟੀਸੀ 2020)’।

ਵਿਰੋਧੀ ਧਿਰ ਨੇ ਆਰਡੀਨੈਂਸਾਂ ਦੇ ਖਿਲਾਫ਼ ਮੁਜ਼ਾਹਰਾ ਕੀਤਾ ਤੇ ਦਾਅਵਾ ਕੀਤਾ ਕਿ ਜਿਸ ਤਰੀਕੇ ਨਾਲ ਆਰਡੀਨੈਂਸ ਪਾਸ ਕੀਤੇ ਗਏ ਹਨ, ਉਹ ਨਿਯਮਾਂ ਦੀ ਉਲੰਘਣਾ ਹੈ। ਹੁਣ ਰਾਜ ਸਭਾ ਦੀ ਕਾਰਵਾਈ ਨੂੰ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਰਾਜ ਸਭਾ ਵਿੱਚ ਆਪਣੇ ਮੈਂਬਰ ਪਾਰਲੀਮੈਂਟਾਂ ਨੂੰ ਵ੍ਹਿਪ ਜਾਰੀ ਕੀਤਾ ਸੀ ਅਤੇ ਕਿਹਾ ਸੀ ਕਿ ਸਦਨ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾਵੇ।

ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਵੀ ਕਿਸਾਨਾਂ ਦੇ ਹੱਕ ਵਿੱਚ ਬੋਲੇ ਅਤੇ ਖੇਤੀ ਕਾਨੂੰਨਾਂ ਬਾਰੇ ਆਪਣਾ ਪੱਖ ਰੱਖਿਆ।

ਰਾਜ ਸਭਾ ਵਿੱਚ ਹੰਗਾਮਾ

ਰਾਜ ਸਭਾ ਵਿੱਚ ਇਨ੍ਹਾਂ ਬਿਲਾਂ ਬਾਰੇ ਬਹਿਸ ਦੌਰਾਨ ਜ਼ੋਰਦਾਰ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਮੈਂਬਰ ਸਪੀਕਰ ਦੇ ਵੈਲ ਤੱਕ ਪਹੁੰਚ ਗਏ ਤੇ ਰੂਲ ਬੁੱਕ ਨੂੰ ਫਾੜ੍ਹਨ ਦੀ ਕੋਸ਼ਿਸ਼ ਕੀਤੀ ਤੇ ਡਿਪਟੀ ਚੇਅਰਮੈਨ ਦਾ ਮਾਈਕ ਵੀ ਖੋਹਣ ਦੀ ਕੋਸ਼ਿਸ਼ ਕੀਤੀ।

ਹੰਗਾਮਾ ਉਦੋਂ ਸ਼ੁਰੂ ਹੋਇਆ ਜਦੋਂ ਸਪੀਕਰ ਵੱਲੋਂ ਵਿਰੋਧੀ ਧਿਰ ਦਾ ਮਤਾ ਖਾਰਿਜ ਕਰ ਦਿੱਤਾ ਗਿਆ ਤੇ ਬਿਲਾਂ ਨੂੰ ਧਵਨੀ ਮਤ ਨਾਲ ਪਾਸ ਕਰਨ ਵਾਸਤੇ ਪੇਸ਼ ਕੀਤਾ ਗਿਆ।

ਵਿਰੋਧੀ ਧਿਰ ਦੀ ਮੰਗ ਸੀ ਕਿ ਆਰਡੀਨੈਂਸਾਂ ਨੂੰ ਅੱਗੇ ਚਰਚਾ ਲਈ ਸਲੈਕਟ ਕਮੇਟੀ ਕੋਲ ਭੇਜਿਆ ਜਾਵੇ।

ਸਰਕਾਰ ਨੇ ਜ਼ੋਰ ਦਿੱਤਾ ਕਿ ਇਹ ਬਿੱਲ ਇਤਿਹਾਸਕ ਹੈ ਤੇ ਇਸ ਨਾਲ ਕਿਸਾਨਾਂ ਦੇ ਜੀਵਨ ਵਿੱਚ ਬਦਲਾਅ ਆਵੇਗਾ।

ਖੇਤੀ ਦੇ ਇਨ੍ਹਾਂ ਤਿੰਨ ਆਰਡੀਨੈਂਸਾਂ ਨੂੰ ਬੀਤੇ ਹਫ਼ਤੇ ਲੋਕ ਸਭਾ ਵਿੱਚ ਪਾਸ ਕਰ ਦਿੱਤਾ ਗਿਆ ਸੀ।

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀ ਬਿੱਲ ਦਾ ਵਿਰੋਧ ਕੀਤਾ।

ਉਨ੍ਹਾਂ ਕਿਹਾ ਕਿ ਤੁਸੀਂ ਇਸ ਕਾਨੂੰਨ ਜ਼ਰੀਏ ਕਿਸਾਨਾਂ ਦੇ ਨਾਲ ਵਿਸ਼ਵਾਸਘਾਤ ਅਤੇ ਧੋਖਾ ਕੀਤਾ ਹੈ।

ਸੰਜੇ ਸਿੰਘ ਨੇ ਅੱਗੇ ਕਿਹਾ, ”ਤੁਸੀਂ ਅਜਿਹੀ ਯੋਜਨਾ ਲੈ ਕੇ ਆਏ ਹੋ ਜਿਸ ਨਾਲ ਖੇਤੀ ਨੂੰ ਤੁਸੀਂ ਪੂੰਜੀਪਤੀਆਂ ਦੇ ਹੱਥ ਵਿੱਚ ਦੇਣਾ ਚਾਹੁੰਦੇ ਹੋ। ਕਿਸਾਨਾਂ ਦੇ ਲ਼ਈ ਇਹ ਕਾਲਾ ਕਾਨੂੰਨ ਹੈ ਜੋ ਸਰਕਾਰ ਲੈ ਕੇ ਆ ਰਹੀ ਹੈ। ਤੁਸੀਂ ਦੇਸ ਦੇ ਕਿਸਾਨਾਂ ਦੀ ਆਤਮਾ ਨੂੰ ਵੇਚਣ ਜਾ ਰਹੇ ਹੋ। ”

ਕਾਂਗਰਸ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਨੇ ਕਿਹਾ ਕਿ ਇਹ ਬਿਲ ਕਿਸਾਨਾਂ ਦੀ ਆਤਮਾ ‘ਤੇ ਘਾਤ ਹੈ। ਕਾਂਗਰਸ ਪਾਰਟੀ ਇਸ ਬਿੱਲ ਨੂੰ ਖਾਰਿਜ ਕਰਦੀ ਹੈ। ਇਹ ਪੰਜਾਬ, ਹਰਿਆਣਾ ਅਤੇ ਪੱਛਮੀ ਯੂਪੀ ਦੇ ਕਿਸਾਨਾਂ ਦਾ ਜ਼ੰਮੀਦਾਰਾਂ ਦੇ ਖਿਲਾਫ਼ ਹੈ।

ਉਨ੍ਹਾਂ ਕਿਹਾ, “ਅਸੀਂ ਕਿਸਾਨਾਂ ਦੇ ਡੇਥ ਵਾਰੰਟ ‘ਤੇ ਕਿਸੀ ਹਾਲ ‘ਚ ਹਸਤਾਖ਼ਰ ਕਰਨ ਨੂੰ ਤਿਆਰ ਨਹੀਂ ਹੈ।”

ਉਨ੍ਹਾਂ ਕਿਹਾ ਕਿ ਇੱਕ ਪਾਸੇ ਕੋਰੋਨਾ ਮਹਾਂਮਾਰੀ ਤੇ ਦੂਜੇ ਪਾਸੇ ਭਾਰਤ-ਚੀਣ ਸਰਹੱਦ ‘ਤੇ ਤਣਾਅ, ਇਸ ਸਮੇਂ ਇਸ ਬਿੱਲ ਨੂੰ ਲਿਆਉਣ ਦੀ ਕੀ ਜ਼ਰੂਰਤ ਸੀ। ਜਿਨ੍ਹਾਂ ਨੂੰ ਫਾਇਦਾ ਦੇਣਾ ਚਾਹ ਰਹੇ ਹੋ, ਉਹ ਇਹ ਫਾਇਦਾ ਲੈਣਾ ਨਹੀਂ ਚਾਹੁੰਦੇ।

“ਤੁਹਾਡੀ ਗਠਜੋੜ ਪਾਰਟੀ ਤਾਂ ਇਸ ਵੇਲੇ ਤੁਹਾਨੂੰ ਛੱਡ ਕੇ ਚਲੀ ਗਈ। ਆਪਣੇ ਸੂਬੇ ਗੁਜਰਾਤ ਤੋਂ ਪਹਿਲਾਂ ਪੀਐੱਮ ਮੋਦੀ ਇਸ ਦੀ ਸ਼ੁਰੂਆਤ ਕਰ ਲੈਣ, ਫਿਰ ਅਸੀਂ ਵੀ ਕਰ ਲਵਾਂਗੇ।”

ਕਾਂਗਰਸ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਨੇ ਕਿਹਾ ਕਿ ਇਹ ਬਿਲ ਕਿਸਾਨਾਂ ਦੀ ਆਤਮਾ ‘ਤੇ ਘਾਤ ਹੈ। ਕਾਂਗਰਸ ਪਾਰਟੀ ਇਸ ਬਿੱਲ ਨੂੰ ਖਾਰਿਜ ਕਰਦੀ ਹੈ। ਇਹ ਪੰਜਾਬ, ਹਰਿਆਣਾ ਅਤੇ ਪੱਛਮੀ ਯੂਪੀ ਦੇ ਕਿਸਾਨਾਂ ਦਾ ਜ਼ੰਮੀਦਾਰਾਂ ਦੇ ਖਿਲਾਫ਼ ਹੈ।

ਉਨ੍ਹਾਂ ਕਿਹਾ, “ਅਸੀਂ ਕਿਸਾਨਾਂ ਦੇ ਡੇਥ ਵਾਰੰਟ ‘ਤੇ ਕਿਸੀ ਹਾਲ ‘ਚ ਹਸਤਾਖ਼ਰ ਕਰਨ ਨੂੰ ਤਿਆਰ ਨਹੀਂ ਹੈ।”

ਉਨ੍ਹਾਂ ਕਿਹਾ ਕਿ ਇੱਕ ਪਾਸੇ ਕੋਰੋਨਾ ਮਹਾਂਮਾਰੀ ਤੇ ਦੂਜੇ ਪਾਸੇ ਭਾਰਤ-ਚੀਣ ਸਰਹੱਦ ‘ਤੇ ਤਣਾਅ, ਇਸ ਸਮੇਂ ਇਸ ਬਿੱਲ ਨੂੰ ਲਿਆਉਣ ਦੀ ਕੀ ਜ਼ਰੂਰਤ ਸੀ। ਜਿਨ੍ਹਾਂ ਨੂੰ ਫਾਇਦਾ ਦੇਣਾ ਚਾਹ ਰਹੇ ਹੋ, ਉਹ ਇਹ ਫਾਇਦਾ ਲੈਣਾ ਨਹੀਂ ਚਾਹੁੰਦੇ।

“ਤੁਹਾਡੀ ਗਠਜੋੜ ਪਾਰਟੀ ਤਾਂ ਇਸ ਵੇਲੇ ਤੁਹਾਨੂੰ ਛੱਡ ਕੇ ਚਲੀ ਗਈ। ਆਪਣੇ ਸੂਬੇ ਗੁਜਰਾਤ ਤੋਂ ਪਹਿਲਾਂ ਪੀਐੱਮ ਮੋਦੀ ਇਸ ਦੀ ਸ਼ੁਰੂਆਤ ਕਰ ਲੈਣ, ਫਿਰ ਅਸੀਂ ਵੀ ਕਰ ਲਵਾਂਗੇ।”

ਸ਼੍ਰੋਮਣੀ ਅਕਾਲੀ ਦਲ ਤੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀੰਡਸਾ ਨੇ ਕਿਹਾ ਕਿ ਉਹ ਆਪਣੀ ਵੱਖਰੀ ਪਾਰਟੀ ਵਲੋਂ ਦੋਹਾਂ ਬਿੱਲਾਂ ਦੇ ਖ਼ਿਲਾਫ਼ ਬੋਲ ਰਹੇ ਹਨ।

ਉਨ੍ਹਾਂ ਕਿਹਾ, ‘ਪੰਜਾਬ-ਹਰਿਆਣਾ ਦੇ ਕਿਸਾਨਾਂ ਦੇ ਦਿਲ ‘ਚ ਦਰਦ ਹੈ। ਜਦੋ 1960 ‘ਚ ਦੇਸ਼ ਨੂੰ ਅਨਾਜ ਦੀ ਲੋੜ ਸੀ, ਉਨ੍ਹਾਂ ਨੇ ਅਨਾਜ ਪੈਦਾ ਕੀਤਾ ਤੇ ਅੱਜ ਉਹ ਆਪਣੇ ਹੱਕਾਂ ਲਈ ਸੜਕਾਂ ‘ਤੇ ਆਏ ਹਨ।”

ਉਨ੍ਹਾਂ ਕਿਹਾ, “ਪੰਜਾਬ ਨੇ 1947 ‘ਚ ਦੁੱਖ ਸਹਿਣ ਕੀਤਾ, 1984 ‘ਚ ਦੁੱਖ ਹੰਡਾਇਆਂ। 1965 ਦੌਰਾਨ ਦੋ ਜੰਗਾਂ ‘ਚ ਕਿਸਾਨਾਂ ਦੇ ਬੇਟੇ ਸਰਹੱਦਾਂ ‘ਤੇ ਲੜੇ।”

“ਅੱਜ ਕਿਸਾਨਾਂ ਦੇ ਮਨਾਂ ‘ਚ ਦਰਦ ਹੈ ਜਿਸ ਨੂੰ ਕੋਈ ਨਹੀਂ ਦੇਖ ਰਿਹਾ। ਕਿਸੀ ਵੀ ਸਰਕਾਰ ਨੇ ਕਿਸਾਨਾਂ ਨੂੰ ਸਹੀ ਐਮਐਸਪੀ ਨਹੀਂ ਦਿੱਤੀ।”

 

Leave a Reply

Your email address will not be published. Required fields are marked *