ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰਤਾ ਵਿਭਾਗ ਦੇ ਬੋਰਡ/ਕਾਰਪੋਰੇਸ਼ਨ ‘ਚ 58 ਸਾਲ ਉਮਰ ਪੂਰੀ ਕਰਨ ਤੋਂ ਬਾਅਦ ਸੇਵਾਮੁਕਤ ਹੋਏ ਅਧਿਕਾਰੀਆਂ/ਕਰਮਚਾਰੀਆਂ ਨੂੰ ਨੌਕਰੀ ਤੋਂ ਤੁਰੰਤ ਫ਼ਾਰਗ ਕਰਨ ਦੇ ਹੁਕਮ ਦਿੱਤੇ ਹਨ।
ਉਨ੍ਹਾਂ
ਦਾ ਕਹਿਣਾ ਹੈ ਕਿ ਭਵਿੱਖ ‘ਚ ਜੇਕਰ ਅਜਿਹੀ ਕੋਈ ਨਿਯੁਕਤੀ ਹੁੰਦੀ ਹੈ ਤਾਂ ਅਜਿਹਾ ਕਰਨ ਵਾਲੇ ਅਧਿਕਾਰੀ/ਕਰਮਚਾਰੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

