ਕਾਦੀਆਂ (ਰੰਜਨਦੀਪ ਸੰਧੂ, ਅਮਰੀਕ ਮਠਾਰੁ):– –ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਨੂੰ ਤਨਖਾਹੀਆ ਕਰਾਰ ਦੇਣ ਉਪਰੰਤ ਧਾਰਮਿਕ ਸੇਵਾਵਾਂ ਲਗਾਈਆ ਗਈਆ ਸੀ | ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਧਾਰਮਿਕ ਸੇਵਾ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਆਪਣੇ ਗ੍ਰਹਿ ਵਿਖੇ ਸ੍ਰੀ ਸਾਹਿਜ ਪਾਠ ਆਰੰਭ ਕਰ ਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਤੇ ਇਤਿਹਾਸਕ ਗੁਰਦੁਆਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਵਿਖੇ ਪੰਜ ਦਿਨ ਦੀ ਸੇਵਾ ਕਰ ਕੇ ਦੋ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸੇਵਾ ਨਿਭਾਅ ਕੇ ਕੀਰਤਨ ਸਰਵਣ ਕਰ ਕੇ ਧਾਰਮਿਕ ਸੇਵਾ ਨੂੰ ਸੰਪੂਰਨ ਕੀਤਾ | ਧਾਰਮਿਕ ਸੇਵਾ ਸੰਪੂਰਨ ਕਰਨ ਉਪਰੰਤ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਵਾ ਕੇ ਲੱਗੀ ਧਾਰਿਮਕ ਸੇਵਾ ਸੰਪੂਰਨ ਕੀਤੀ |

