ਬਟਾਲਾ -ਪੰਜਾਬ ਸਰਕਾਰ ਇਤਿਹਾਸਕ ਸ਼ਹਿਰ ਬਟਾਲਾ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ

ਬਟਾਲਾ -ਪੰਜਾਬ ਸਰਕਾਰ ਇਤਿਹਾਸਕ ਸ਼ਹਿਰ ਬਟਾਲਾ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਇਸ ਦੇ ਤਹਿਤ ਸ਼ਹਿਰ ਵਿੱਚ ਵਿਕਾਸ ਕਾਰਜ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਖਜੂਰੀ ਗੇਟ ਤੋਂ ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਤੱਕ ਗੋਸ਼ਾਲਾ ਨੂੰ ਜਾਂਦੀ  ਸੜਕ ਦਾ ਨਿਰਮਾਣ ਜ਼ੋਰਾਂ ‘ਤੇ ਹੈ। ਨਗਰ ਨਿਗਮ ਦੇ ਕਮਿਸ਼ਨਰ ਬਲਵਿੰਦਰ ਸਿੰਘ ਨੇ ਮੰਗਲਵਾਰ ਨੂੰ ਇਸ ਸੜਕ ਦੇ ਨਿਰਮਾਣ ਕਾਰਜਾਂ ਦੀ ਜਾਂਚ ਕੀਤੀ। ਉਹ ਇਸ ਮੌਕੇ ਸੁਖਦੀਪ ਸਿੰਘ ਤੇਜਾ,  ਜੇਈ ਸਹੋਤਾ ਅਤੇ ਸ਼ਹਿਰ ਦੇ ਪਤਵੰਤਿਆਂ ਦੇ ਨਾਲ ਮੌਜੂਦ ਸਨ। ਕਮਿਸ਼ਨਰ ਨੇ ਦੱਸਿਆ ਕਿ ਹੁਣ ਇਥੇ ਸੀਮੈਂਟ ਸੜਕ ਦੀ ਉਸਾਰੀ ਕੀਤੀ ਜਾ ਰਹੀ ਹੈ । ਇਹ ਸੜਕ ਅਗਲੇ ਦਿਨਾਂ ਵਿਚ ਪੂਰੀ ਹੋ ਜਾਵੇਗੀ, ਜਿਸ ਨਾਲ ਸ਼ਹਿਰ ਦੇ ਲੋਕਾਂ ਨੂੰ ਕਾਫ਼ੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਕਾਰਜ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਜਲਦੀ ਹੀ ਉਨ੍ਹਾਂ ਖੇਤਰਾਂ ਵਿੱਚ ਵਿਕਾਸ ਕਾਰਜਾਂ ਲਈ ਟੈਂਡਰ ਲਗਾਏ ਜਾ ਰਹੇ ਹਨ ਜਿਨ੍ਹਾਂ ਨੂੰ ਪੂਰਾ ਕੀਤਾ ਜਾਣਾ ਹੈ। ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਹੋਏ ਸਾਰੇ ਵਿਕਾਸ ਕਾਰਜ ਕੈਬਨਿਟ ਮੰਤਰੀ ਤ੍ਰਿਪਤ ਰਾਜੀਦਰ ਸਿੰਘ ਬਾਜਵਾ ਦੇ  ਕਾਰਨ ਹੋਏ ਹਨ। ਉਨ੍ਹਾਂ ਕਿਹਾ ਕਿ  ਇਸ ਵਾਰ ਸਰਕਾਰ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਨੇ  ਵਿਕਾਸ ਕੀਤਾ ਹੈ, ਜਿਸ ਕਾਰਨ ਸ਼ਹਿਰ ਦੇ ਸਾਰੇ ਲੋਕ ਖੁਸ਼ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੂਰੇ ਸ਼ਹਿਰ ਦੇ ਰਿਹਾਇਸ਼ੀ ਵਿਕਾਸ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਤ੍ਰਿਪਤ  ਰਾਜਿੰਦਰ ਸਿੰਘ ਬਾਜਵਾ ਜੀ  ਦੇ ਧੰਨਵਾਦੀ ਹਨ।

Leave a Reply

Your email address will not be published. Required fields are marked *