ਰਾਜਧਾਨੀ ਦਿੱਲੀ ਵਿਚ ਸੋਨੇ ਦਾ ਮੁੱਲ 82 ਰੁਪਏ ਚੜ ਕੇ 51,153 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ।
ਦਿੱਲੀ (ਅਮਰੀਕ ਮਠਾਰੂ, ਰੰਜਨਦੀਪ,ਐਨ ਸੰਧੂ)
ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਵੀਰਵਾਰ ਨੂੰ ਤੇਜ਼ੀ ਦੇਖਣ ਨੂੰ ਮਿਲੀ। ਐੱਚਡੀਐੱਫਸੀ ਸਕਿਓਰਿਟੀਜ਼ ਮੁਤਾਬਕ ਕੌਮਾਂਤਰੀ ਬਾਜ਼ਾਰਾਂ ਵਿਚ ਕੀਮਤਾਂ ਵਿਚ ਉਛਾਲ ਦੇ ਚਲਦਿਆਂ ਰਾਸ਼ਟਰੀ ਰਾਜਧਾਨੀ ਵਿਚ ਸੋਨੇ ਦਾ ਮੁੱਲ 82 ਰੁਪਏ ਚੜ ਕੇ 51,153 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ। ਸਕਿਓਰਿਟੀਜ਼ ਮੁਤਾਬਕ ਇਸ ਤੋਂ ਪਿਛਲੇ ਸੈਸ਼ਨ ਵਿਚ ਸੋਨੇ ਦਾ ਭਾਅ 51,071 ਰੁਪਏ ਪ੍ਰਤੀ 10 ਗ੍ਰਾਮ ‘ਤੇ ਰਿਹਾ ਸੀ। ਉੱਥੇ, ਚਾਂਦੀ ਦੀ ਕੀਮਤ 1,074 ਰੁਪਏ ਦੀ ਤੇਜ਼ੀ ਨਾਲ 62,159 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ। ਇਸ ਤੋਂ ਪਿਛਲੇ ਸੈਸ਼ਨ ਵਿਚ ਚਾਂਦੀ ਦੀ ਕੀਮਤ 61,085 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਰਹੀ ਸੀ।

