ਨੌਜਵਾਨ ਲੜਕੇ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ।ਇਕ ਮਹਿਲਾ ਸਬ ਇੰਸਪੈਕਟਰ ਨੂੰ ਜ਼ਿੰਮੇਵਾਰ ਠਹਿਰਾਇਆ

ਅੰਮ੍ਰਿਤਸਰ ਦੇ ਪੁਲਿਸ ਥਾਣਾ ਮੋਹਕਮਪੁਰਾ ਖੇਤਰ ‘ਚ ਪੈਂਦੇ ਬਟਾਲਾ ਰੋਡ ਹੋਟਲ ਦੇ ਕਮਰੇ  ਇਕ ਨੌਜਵਾਨ ਲੜਕੇ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਨੇ ਖ਼ੁਦਕੁਸ਼ੀ ਕਰਨ ਤੋ ਪਹਿਲਾਂ ਲਿਖੇ ਖ਼ੁਦਕੁਸ਼ੀ ਨੋਟ ‘ਚ ਆਪਣੀ ਮੌਤ ਲਈ ਉਸ ਦੇ ਪਿੰਡ ਦੀ ਵਸਨੀਕ ਇਕ ਮਹਿਲਾ ਸਬ ਇੰਸਪੈਕਟਰ ਨੂੰ ਜ਼ਿੰਮੇਵਾਰ ਠਹਿਰਾਇਆ ਕਿ ਇਹ ਮਹਿਲਾ ਪੁਲਿਸ ਅਧਿਕਾਰੀ ਉਸ ਨੂੰ ਕਈ ਚਿਰ ਤੋਂ ਬਲੈਕਮੇਲ ਕਰਦੀ ਆ ਰਹੀ ਹੈ। ਥਾਣਾ ਮੁਖੀ ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚ ਕੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *