ਇਕ ਮੋਟਰਸਾਈਕਲ ਸਵਾਰ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਕੇ ਉਸ ਦਾ ਮੋਟਰਸਾਈਕਲ ਖੋਹਿਆ
ਮੱਤੇਵਾਲ { ਅੰਮ੍ਰਿਤਸਰ},(ਅਮਰੀਕ ਮਠਾਰੂ ,ਰੰਜਨਦੀਪ ਸੰਧੂ)- ਲੁੱਟ ਦੀਆਂ ਵਾਰਦਾਤਾਂ ਵਿੱਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ , ਇਸ ਤਰ੍ਹਾਂ ਦੀ ਇਕ ਘਟਨਾ ਥਾਣਾ ਮੱਤੇਵਾਲ ਅਧੀਨ ਪੈਂਦੇ ਕਸਬਾ ਟਾਹਲੀ ਸਾਹਿਬ ਨਜ਼ਦੀਕ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਕੁਝ ਲੁਟੇਰਿਆਂ ਵੱਲੋਂ ਇਕ ਮੋਟਰਸਾਈਕਲ ਸਵਾਰ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਥਾਣਾ ਮੱਤੇਵਾਲ ਅਧੀਨ ਪੁਲਿਸ ਚੌਕੀ ਟਾਹਲੀ ਸਾਹਿਬ ਦੇ ਇੰਚਾਰਜ ਏ ਐੱਸ ਆਈ ਜਗੀਰ ਸਿੰਘ ਨੇ ਦੱਸਿਆ ਕਿ ਲੁੱਟ ਦਾ ਸ਼ਿਕਾਰ ਹੋਏ ਵਿਅਕਤੀ ਜਿਸ ਦੀ ਪਹਿਚਾਣ ਪ੍ਰਦੀਪ ਸਿੰਘ ਪੁੱਤਰ ਸਵਿੰਦਰ ਸਿੰਘ ਹਾਲ ਵਾਸੀ ਪਿੰਡ ਵਡਾਲਾ , ਥਾਣਾ ਮਜੀਠਾ ਵਜੋਂ ਹੋਈ ਹੈ ।

