ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੇਸ਼-ਵਿਦੇਸ਼ ‘ਚ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ

ਅੰਮ੍ਰਿਤਸਰ(ਅਮਰੀਕ ਮਠਾਰੂ, ਰੰਜਨਦੀਪ ਸੰਧੂ) ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੇਸ਼-ਵਿਦੇਸ਼ ‘ਚ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ । ਪ੍ਰਕਾਸ਼ ਪੁਰਬ ਮੌਕੇ ਅੱਜ ਲੱਖਾਂ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌ ਸਜਾਏ ਗਏ ਹਨ।

 

ਭਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਜਾਰੀ ਹਨ।

 

ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਮੁੰਬਈ ਦੀਆਂ ਸੰਗਤਾਂ ਵਲੋਂ 9 ਟਨ ਫੁੱਲਾਂ ਨਾਲ ਕੀਤੀ ਗਈ ਸਜਾਵਟ ਸ਼ਰਧਾਲੂਆਂ ਦੀ ਖਿੱਚ ਦਾ ਕੇਂਦਰ ਬਣੀ ਹੋਈ ਹੈ।

 

ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਦੀਪਮਾਲਾ ਹੋਵੇਗੀ ਅਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ।

Leave a Reply

Your email address will not be published. Required fields are marked *