ਮੋਹਾਲੀ(ਅਮਰੀਕ ਮਠਾਰੂ , ਰੰੰਜਨਦੀਪ ਸੰਧੂ) ਕੋਵਿਡ -19 ਮਹਾਂਮਾਰੀ ਦੇ ਕਰਕੇ ਸਿੱਖਿਆ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਨੌਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦਾ ਪੰਜਾਬੀ ਅਤੇ ਇਤਿਹਾਸ ਵਿਸ਼ੇ ਨੂੰ ਛੱਡ ਕੇ ਬਾਕੀ ਸਾਰੇ ਵਿਸ਼ਿਆਂ ਦਾ 30 ਫੀਸਦੀ ਸਿਲੇਬਸ ਘਟਾਉਣ ਦਾ ਫ਼ੈਸਲਾ ਕੀਤਾ ਹੈ ।
ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੱਖ ਵੱਖ ਵਿਸ਼ਿਆਂ ਦੇ ਪਾਠਕ੍ਰਮ ਵਿੱਚੋਂ ਕੱਟੇ ਗਏ ਸਿਲੇਬਸ ਦੀ ਸੂਚਨਾ ਜਾਰੀ ਕਰ ਦਿੱਤੀ ਗਈ ਹੈ ਅਤੇ ਸਭ ਸਿਖਿਆ ਸੰਸਥਾਵਾਂ ਲਈ ਸਿਲੇਬਸ ਦੀ ਕਾਪੀ ਭੇਜ ਦਿੱਤੀ ਗਈ ਹੈ।।

