ਭਾਰਤੀ ਚੋਣ ਕਮਿਸ਼ਨ ਨੇ ਬੌਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਪੰਜਾਬ ਸੂਬੇ ਦਾ ‘ਆਈਕਨ’ ਨਿਯੁਕਤ ਕੀਤਾ

ਭਾਰਤੀ ਚੋਣ ਕਮਿਸ਼ਨ ਨੇ ਬੌਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਪੰਜਾਬ ਸੂਬੇ ਦਾ ‘ਆਈਕਨ’ ਨਿਯੁਕਤ ਕੀਤਾ ਹੈ।

ਚੰਡੀਗੜ੍ਹ (ਅਮਰੀਕ ਮਠਾਰੂ ਰੰਜਨਦੀਪ ਸੰਧੂ)
ਭਾਰਤੀ ਚੋਣ ਕਮਿਸ਼ਨ ਨੇ ਬੌਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਪੰਜਾਬ ਸੂਬੇ ਦਾ ‘ਆਈਕਨ’ ਨਿਯੁਕਤ ਕੀਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਮੁੱਖ ਚੋਣ ਕਮਿਸ਼ਨ ਨੂੰ ਤਜਵੀਜ਼ ਭੇਜੀ ਗਈ ਸੀ, ਜਿਸ ਨੂੰ ਹਰੀ ਝੰਡੀ ਮਿਲ ਗਈ ਹੈ। ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸਬੰਧਤ ਸੋਨੂੰ ਸੂਦ ਕਰੋਨਾ ਕਰਕੇ ਆਇਦ ਦੇਸ਼ਵਿਆਪੀ ਤਾਲਾਬੰਦੀ ਦੌਰਾਨ ਪਰਵਾਸੀ ਮਜ਼ਦੂਰਾਂ ਦੀ ਇਮਦਾਦ ਕਰਕੇ ਸੁਰਖੀਆਂ ’ਚ ਆਇਆ ਸੀ।-ਪੀਟੀਆਈ

Leave a Reply

Your email address will not be published. Required fields are marked *