ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਡੇਂਗੂ ਅਤੇ ਕੋਰੋਨਾ ਤੋਂ ਸਾਵਧਾਨ ਕੀਤਾ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਜਰੂਰੀ ਕਦਮ ਚੁੱਕਣ ਦੇ ਨਾਲ ਲੋਕਾਂ ਨੂੰ ਜਾਗਰੂਕਤ ਕਰਨ ਲਈ ਕਿਹਾ

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਡੇਂਗੂ ਅਤੇ ਕੋਰੋਨਾ ਤੋਂ ਸਾਵਧਾਨ ਕੀਤਾ

ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਜਰੂਰੀ ਕਦਮ ਚੁੱਕਣ ਦੇ ਨਾਲ ਲੋਕਾਂ ਨੂੰ ਜਾਗਰੂਕਤ ਕਰਨ ਲਈ ਕਿਹਾ

ਬਟਾਲਾ, 24ਨਵੰਬਰ ( ਅਮਰੀਕ ਮਠਾਰੂ, ਰੰਜਨਦੀਪ ਸੰਧੂ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਨਗਰ ਨਿਗਮ ਬਟਾਲਾ ਅਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀ ਹਨ ਕਿ ਉਹ ਸ਼ਹਿਰਾਂ ਵਿੱਚ ਸਾਫ਼-ਸਫ਼ਾਈ ਕਰਨ ਦੇ ਨਾਲ ਡੇਂਗੂ, ਮਲੇਰੀਆ ਮੱਛਰਾਂ ਦੇ ਖਾਤਮੇ ਲਈ ਮੁਹਿੰਮ ਵਜੋਂ ਕੰਮ ਕਰਨ ਤਾਂ ਜੋ ਡੇਂਗੂ ਵਰਗੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ। ਉਨਾਂ ਨੇ ਇਸ ਲਈ ਸ਼ਹਿਰਾਂ ਵਿਚ ਮੱਛਰ ਮਾਰ ਦਵਾਈ ਦਾ ਛਿੜਕਾਅ ਕਰਨ ਦੇ ਨਾਲ ਨਾਲ ਜਨ ਜਾਗਰੂਕਤਾ ਗਤੀਵਿਧੀਆਂ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਦੇ ਖਾਤਮੇ ਲਈ ਆਪਣੇ ਘਰਾਂ ਅਤੇ ਕੰਮ ਵਾਲੀਆਂ ਥਾਵਾਂ ਵਿਖੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ ਅਤੇ ਹਰ ਸ਼ੁਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਡੇਂਗੂ ਅਤੇ ਕੋਵਿਡ ਨੂੰ ਰੋਕਣ ਲਈ ਲੋਕ ਸਿਹਤ ਵਿਭਾਗ ਵੱਲੋਂ ਦਿੱਤੀਆਂ ਸਲਾਹਾਂ ਦਾ ਪਾਲਣ ਕਰਨ। ਉਨਾਂ ਨੇ ਕਿਹਾ ਕਿ ਆਉਣ ਵਾਲਾ ਸਮਾਂ ਕੋਵਿਡ ਦੇ ਪੱਖ ਤੋਂ ਬਹੁਤ ਹੀ ਸੰਵੇਦਨਸ਼ੀਲ ਹੈ, ਇਸ ਲਈ ਸਾਵਧਾਨੀਆਂ ਰੱਖਣ ਵਿਚ ਕੋਈ ਢਿੱਲ ਨਾ ਵਰਤੀ ਜਾਵੇ। ਉਨਾਂ ਨੇ ਲੋਕਾਂ ਨੂੰ ਮਾਸਕ ਪਾਉਣ, ਭੀੜਭਾੜ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਉਨਾਂ ਨੇ ਕਿਹਾ ਕਿ ਜਿਸ ਕਿਸੇ ਨੂੰ ਵੀ ਸੱਕ ਹੋਵੇ ਉਹ ਕਰੋਨਾ ਦਾ ਟੈਸਟ ਜਰੂਰ ਕਰਵਾਏ। ਸਰਕਾਰੀ ਹਸਪਤਾਲਾਂ ਵਿਚ ਇਹ ਟੈਸਟ ਬਿਲਕੁਲ ਮੁਫ਼ਤ ਹੁੰਦਾ ਹੈ। ਡਿਪਟੀ ਕਮਿਸ਼ਨਰ ਨੇ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਅਪੀਲ ਕੀਤੀ ਕਿ ਜਦ ਤੱਕ ਵੈਕਸੀਨ ਨਹੀਂ ਆ ਜਾਂਦੀ ਤਦ ਤੱਕ ‘ਮਾਸਕ ਹੀ ਵੈਕਸੀਨ ਹੈ’, ਮੰਤਰ ਦੀ ਪਾਲਣਾ ਕੀਤੀ ਜਾਵੇ।

Leave a Reply

Your email address will not be published. Required fields are marked *