ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਂਇਕ ਅਦਾਲਤਾਂ ਵਿੱਚ ਰਾਸ਼ਟਰੀ ਲੋਕ ਅਦਾਲਤ 12 ਦਸੰਬਰ ਨੂੰ ਲੱਗੇਗੀ – ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

 

ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਂਇਕ ਅਦਾਲਤਾਂ ਵਿੱਚ ਰਾਸ਼ਟਰੀ ਲੋਕ ਅਦਾਲਤ 12 ਦਸੰਬਰ ਨੂੰ ਲੱਗੇਗੀ – ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਬਟਾਲਾ,(ਅਮਰੀਕ ਮਠਾਰੂ ਰੰਜਨਦੀਪ ਸੰਧੂ) ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਡਾ. ਐੱਸ. ਮੁਰਲੀਧਰ ਜੀ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀਮਤੀ ਰਮੇਸ਼ ਕੁਮਾਰੀ, ਮਾਨਯੋਗ ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸ੍ਰੀਮਤੀ ਰਾਣਾ ਕੰਵਰਦੀਪ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ) -ਕਮ- ਸੀ.ਜੇ.ਐੱਮ. ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਵਿੱਚ ਮਿਤੀ 12 ਦਸੰਬਰ 2020 ਨੂੰ ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਂਇਕ ਅਦਾਲਤਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ‘ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਮੈਡਮ ਰਾਣਾ ਨੇ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਕ੍ਰਿਮੀਨਲ ਕੰਪੋਂਡੇਬਲ, ਕੇਸ ਅੰਡਰ ਸੈਕਸ਼ਨ 138 ਐੱਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਐੱਮ.ਏ.ਸੀ.ਟੀ ਕੇਸ, ਮੈਟਰੀਮੋਨੀਅਲ, ਲੇਬਰ ਡਿੳਪਿਊਟ, ਲੈਂਡ ਐਕੂਈਏਸ਼ਨ, ਇਲੈਕਟ੍ਰੀਸਿਟੀ ਅਤੇ ਵਾਟਰ ਬਿੱਲ (ਐਕਸਕਲੂਡਿੰਗ ਥੈਫਟ) ਸਰਵਿਸ ਮੈਟਰ ਰੀਲੇਟਿੰਗ ਟੂ ਪੇਅ ਅਲਾਊਂਸ, ਰੈਵੀਨਿਊ ਕੇਸ (ਜ਼ਿਲ੍ਹਾ ਕਚਿਹਰੀ ਅਤੇ ਹਾਈ ਕੋਰਟ ਵਿੱਚ ਵਿੱਚ ਪੈਂਡਿੰਗ ਪਏ) ਰੀਟਰੈਲ ਬੈਨੀਫਿਟਸ ਅਤੇ ਹੋਰ ਸਿਵਲ ਕੇਸ ( ਕਿਰਾਇਆ, ਇਸਮੈਂਟਰੀ ਰਾਈਟਸ, ਇਨਜਕਸ਼ਨ ਸੂਟਸ, ਸਪੈਸਫਿਕ ਪਰਫਾਰਮਸ਼ ਸੂਟਸ ਆਦਿ ਕੇਸ ਲਗਾਏ ਗਏ। ਇਸ ਤੋਂ ਇਲਾਵਾ ਪ੍ਰੀ ਲਿਟੀਗੇਟਿਵ ਕੇਸ ਜਿਵੇਂ ਕਿ ਕੇਸ ਅੰਡਰ ਸੈਕਸਨ 138 ਆਫ਼ ਐੱਨ.ਆਈ. ਐਕਟ, ਬੈਂਕ ਰੀਕਵਰੀ ਕੇਸ, ਲੇਬਰ ਡਿਸਪਿਊਟ, ਇਲੈਕਟ੍ਰੀਸਿਟੀ ਅਤੇ ਵਾਟਰ ਬਿੱਲ ਅਤੇ ਹੋਰ (ਕ੍ਰਿਮੀਨਲ ਕੰਪਾਊਂਡੇਬਲ, ਮੈਟਰੀਮੋਨੀਅਲ ਅਤੇ ਹੋਰ ਸਿਵਲ ਡਿਸਪਿਊਟ ਲਗਾਏ ਜਾ ਰਹੇ ਹਨ।

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਲੋਕਾਂ ਨੂੰ ਸੂਚਿਤ ਕੀਤਾ ਹੈ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਨੂੰ ਲਗਾਇਆ ਜਾਵੇ ਤਾਂ ਜੋ ਸਸਤਾ ਤੇ ਛੇਤੀ ਨਿਆਂ ਮਿਲ ਸਕੇ।

Leave a Reply

Your email address will not be published. Required fields are marked *