ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਟੈਸਟ ਜਰੂਰ ਕਰਵਾਓ – ਡਾ. ਭੱਲਾ

 

ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਟੈਸਟ ਜਰੂਰ ਕਰਵਾਓ – ਡਾ. ਭੱਲਾ

ਬਟਾਲਾ,:- (ਅਮਰੀਕ ਮਠਾਰੂ, ਬਲਦੇਵ ਸਿੰਘ ਖਾਲਸਾ)ਐੱਸ.ਐੱਮ.ਓ. ਬਟਾਲਾ ਡਾ. ਸੰਜੀਵ ਕੁਮਾਰ ਭੱਲਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਟੈਸਟ ਜਰੂਰ ਕਰਵਾਇਆ ਜਾਵੇ। ਉਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਕੋਰੋਨਾ ਦੇ ਟੈਸਟ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਟੈਸਟ ਕਰਾਉਣ ਵਿੱਚ ਸਿਹਤ ਅਮਲੇ ਦਾ ਸਹਿਯੋਗ ਕਰਨਾ ਚਾਹੀਦਾ ਹੈ।

ਡਾ. ਭੱਲਾ ਨੇ ਕਿਹਾ ਕਿ ਜੇਕਰ ਕਿਸੇ ਨੂੰ ਕੋਰੋਨਾ ਬਿਮਾਰੀ ਦੇ ਲੱਛਣ, ਜਿਵੇਂ ਬੁਖਾਰ ਹੋਣਾ, ਗਲਾ ਖਰਾਬ ਹੋਣਾ, ਥਕਾਵਟ ਮਹਿਸੂਸ ਹੋਣੀ ਜਾਂ ਜੁਕਾਮ ਆਦਿ ਹੋਵੇ ਤਾਂ ਕੋਰੋਨਾ ਟੈਸਟ ਕਰਵਾਉਣ ਵਿਚ ਦੇਰੀ ਨਹੀਂ ਕਰਨੀ ਚਾਹੀਦੀ। ਮਾਹਿਰ ਡਾਕਟਰਾਂ ਦਾ ਮੰਨਣਾ ਹੈ ਕਿ ਜੇਕਰ ਕੋਰੋਨਾ ਬਿਮਾਰੀ ਦਾ ਮੁੱਢਲੀ ਸਟੇਜ ਤੇ ਪਤਾ ਲੱਗ ਜਾਵੇ ਤਾਂ ਇਸ ਉਪਰ ਕੰਟਰੋਲ ਕੀਤਾ ਜਾ ਸਕਦਾ ਹੈ। ਡਾ. ਭੱਲਾ ਨੇ ਕਿਹਾ ਕਿ ਜਿਨ੍ਹਾਂ ਚਿਰ ਤੱਕ ਕੋਰੋਨਾ ਵਾਇਰਸ ਦੀ ਵੈਕਸੀਨ ਜਾਂ ਟੀਕਾ ਨਹੀਂ ਆ ਜਾਂਦਾ ਉਦੋਂ ਤੱਕ ਸਾਵਧਾਨੀਆਂ ਵਰਤ ਕੇ ਕੋਵਿਡ-19 ਤੋਂ ਬਚਿਆ ਜਾਵੇ।

ਡਾ. ਭੱਲਾ ਨੇ ਅੱਗੇ ਕਿਹਾ ਕਿ ਸਮੇਂ ਸਿਰ ਕੋਰੋਨਾ ਟੈਸਟ ਕਰਵਾ ਕੇ ਆਪਣੀ, ਆਪਣੇ ਪਰਿਵਾਰ ਤੇ ਸਮਾਜ ਦੀ ਤੰਦਰੁਸਤੀ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਮਾਸਕ ਲਾਜ਼ਮੀ ਤੌਰ ’ਤੇ ਪਹਿਨਿਆ ਜਾਵੇ। ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖੀ ਜਾਵੇ ਅਤੇ ਆਪਣੇ ਹੱਥਾਂ ਨੂੰ ਸਾਬੁਣ ਨਾਲ ਧੋਇਆ ਜਾਵੇ ਜਾਂ ਸ਼ੈਨਟਾਇਜ਼ ਜਰੂਰ ਕੀਤਾ ਜਾਵੇ। ਉਨਾਂ ਅੱਗੇ ਕਿਹਾ ਕਿ ਕਿਸੇ ਵੀ ਸਵਾਲ ਲਈ ਹੈਲਪਲਾਈਨ ਨੰਬਰ 104 ਤੇ ਕਾਲ ਕਰੋ, ਜਾਂ ਆਪਣੇ ਮੋਬਾਇਲ `ਤੇ `ਕੋਵਾ ਪੰਜਾਬ ਐਪ` ਡਾਊਨਲੋਡ ਕਰੋ।

Leave a Reply

Your email address will not be published. Required fields are marked *