(ਰੰਜਨਦੀਪ ਸੰਧੂ, ਅਮਰੀਕ ਮਠਾਰੁ):- ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਜਨਵਰੀ ਮਹੀਨੇ ਤੋਂ ਕੋਰੋਨਾ ਦੇ ਟੀਕੈ ਲੱਗਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।
ਟੀਕਾਕਰਣ ਯੋਜਨਾ ਦੇ ਤਹਿਤ ਅਗਸਤ ਮਹੀਨੇ ਤੱਕ 30 ਕਰੋੜ ਲੋਕਾਂ ਦਾ ਟੀਕਾਕਰਣ ਕੀਤਾ ਜਾਵੇਗਾ।
ਭਾਰਤ ਵਿੱਚ ਕੋਰੋਨਾਵਾਇਰਸ ਦੇ ਕੁੱਲ ਮਾਮਲੇ ਇੱਕ ਕਰੋੜ ਤੱਕ ਪਹੁੰਚਣ ਵਾਲੇ ਹਨ ਤੇ ਹੁਣ ਤੱਕ ਕਰੀਬ 1 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਭਾਵੇਂ ਹੁਣ ਭਾਰਤ ਵਿੱਚ ਨਵੇਂ ਮਾਮਲਿਆਂ ਵਿੱਚ ਗਿਰਾਵਟ ਆਈ ਹੈ ਪਰ ਅਜਿਹੇ ਵਕਤ ਵਿੱਚ ਵੀ ਟੀਕਾਕਰਣ ਦੀ ਪ੍ਰਕਿਰਿਆ ਕੀ ਹੋਵੇਗੀ ਅਤੇ ਕਿਸ ਨੂੰ ਪਹਿਲਾਂ ਮਿਲੇਗੀ ਇਸ ਦੀ ਇੱਕ ਯੋਜਨਾ ਤਿਆਰ ਕੀਤੀ ਗਈ ਹੈ।
ਇੱਕ ਅਧਿਕਾਰੀ ਨੇ ਦੱਸਿਆ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਵੈਕਸੀਨ ਬਣਾਉਣ ਵਾਲੀਆਂ ਕੁਝ ਕੰਪਨੀਆਂ ਨੂੰ ਮਨਜ਼ੂਰੀ ਦੇਣ ਵਾਲੀ ਸੰਸਥਾ ਤੋਂ ਵੈਕਸੀਨ ਦੇ ਐਮਰਜੈਂਸੀ ਇਸਤੇਮਾਲ ਦੀ ਇਜਾਜ਼ਤ ਮਿਲ ਸਕਦੀ ਹੈ।
ਦੋ ਕੰਪਨੀਆਂ ਨੇ ਪਹਿਲਾਂ ਹੀ ਵੈਕਸੀਨ ਦੇ ਐਮਰਜੈਂਸੀ ਇਸਤੇਮਾਲ ਦੀ ਅਰਜ਼ੀ ਦਿੱਤੀ ਹੋਈ ਹੈ ਅਤੇ 5 ਹੋਰ ਕੰਪਨੀਆਂ ਵੈਕਸੀਨ ਦੇ ਕਲੀਨੀਕਲ ਟ੍ਰਾਇਲ ਦੇ ਦੌਰ ਵਿੱਚ ਹਨ।

