ਆਲ ਇੰਡੀਆ ਵੂਮੈਨ ਕਾਨਫਰੰਸ ਬਟਾਲਾ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਵਿਸ਼ੇ ਉੱਪਰ ਵਿਸ਼ੇਸ਼ ਸੈਮੀਨਾਰ ਕਰਵਾਇਆ ਸਮਾਜ ਨੂੰ ਲੜਕੇ ਤੇ ਲੜਕੀਆਂ ਵਿੱਚ ਕੋਈ ਭੇਦਭਾਵ ਨਹੀਂ ਕਰਨਾ ਚਾਹੀਦਾ – ਪ੍ਰਧਾਨ ਨਰਿੰਦਰ ਕੌਰ ਮੱਲੀ

 

ਆਲ ਇੰਡੀਆ ਵੂਮੈਨ ਕਾਨਫਰੰਸ ਬਟਾਲਾ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਵਿਸ਼ੇ ਉੱਪਰ ਵਿਸ਼ੇਸ਼ ਸੈਮੀਨਾਰ ਕਰਵਾਇਆ

ਸਮਾਜ ਨੂੰ ਲੜਕੇ ਤੇ ਲੜਕੀਆਂ ਵਿੱਚ ਕੋਈ ਭੇਦਭਾਵ ਨਹੀਂ ਕਰਨਾ ਚਾਹੀਦਾ – ਪ੍ਰਧਾਨ ਨਰਿੰਦਰ ਕੌਰ ਮੱਲੀ

ਬਟਾਲਾ, 26 ਫਰਵਰੀ ( ) – ਆਲ ਇੰਡੀਆ ਵੂਮੈਨ ਕਾਨਫਰੰਸ ਬਟਾਲਾ ਵੱਲੋਂ ਅੱਜ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਵਿਸ਼ੇ ਉੱਪਰ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਆਲ ਇੰਡੀਆ ਵੂਮੈਨ ਕਾਨਫਰੰਸ ਬਟਾਲਾ ਦੇ ਸੈਂਟਰ ਦੀਆਂ ਸਿਖਿਆਰਥਣਾਂ ਨੇ ਭਾਗ ਲਿਆ।

ਸੈਮੀਨਾਰ ਦੀ ਪ੍ਰਧਾਨਗੀ ਆਲ ਇੰਡੀਆ ਵੂਮੈਨ ਕਾਨਫਰੰਸ ਬਟਾਲਾ ਦੀ ਪ੍ਰਧਾਨ ਸ੍ਰੀਮਤੀ ਨਰਿੰਦਰ ਕੌਰ ਮੱਲੀ ਨੇ ਕੀਤੀ, ਜਦਕਿ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਇੰਦਰਜੀਤ ਸਿੰਘ, ਲੈਕਚਰਾਰ ਸ੍ਰੀਮਤੀ ਸਤਿੰਦਰ ਕੌਰ ਕਾਹਲੋਂ ਅਤੇ ਰਿਟਾਇਡ ਲੈਕਚਰਾਰ ਸ੍ਰੀਮਤੀ ਅਕਵਿੰਦਰ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਸੈਮੀਨਾਰ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਪ੍ਰਧਾਨ ਨਰਿੰਦਰ ਕੌਰ ਮੱਲੀ ਨੇ ਕਿਹਾ ਕਿ ਸਮਾਜ ਨੂੰ ਲੜਕੇ ਤੇ ਲੜਕੀਆਂ ਵਿੱਚ ਕੋਈ ਭੇਦਭਾਵ ਨਹੀਂ ਕਰਨਾ ਚਾਹੀਦਾ ਕਿਉਂਕਿ ਲੜਕੀਆਂ ਕਿਸੇ ਵੀ ਤਰਾਂ ਲੜਕਿਆਂ ਤੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਅੱਜ ਹਰ ਖੇਤਰ ਵਿੱਚ ਲੜਕੀਆਂ ਤਾਂ ਲੜਕਿਆਂ ਨਾਲੋਂ ਵੀ ਅੱਗੇ ਨਿਕਲ ਗਈਆਂ ਹਨ ਅਤੇ ਲੜਕੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਪੂਰੀ ਦੁਨੀਆਂ ਵਿੱਚ ਮਨਵਾਇਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਲੜਕੀਆਂ ਨੂੰ ਅੱਗੇ ਵੱਧਣ ਦੇ ਵੱਧ ਤੋਂ ਵੱਧ ਮੌਕੇ ਦੇਣੇ ਚਾਹੀਦੇ ਹਨ।

ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਔਰਤਾਂ ਦੇ ਸਸ਼ਕਤੀਕਰਨ ਲਈ ਕਈ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਲੜਕੀਆਂ ਦੀ ਮੁਫ਼ਤ ਪੜ੍ਹਾਈ ਦੇ ਨਾਲ ਸਰਕਾਰੀ ਨੌਂਕਰੀਆਂ ਵਿੱਚ 33 ਫੀਸਦੀ ਔਰਤਾਂ ਦਾ ਰਾਖਵਾਂਕਰਨ ਕੀਤਾ ਹੈ। ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਦਾ 50 ਫੀਸਦੀ ਰਾਖਵਾਂਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਸਥਾਨਕ ਸਰਕਾਰਾਂ ਦੀ ਚੋਣਾਂ ਵਿੱਚ 50 ਫੀਸਦੀ ਔਰਤਾਂ ਕੌਸ਼ਲਰ ਬਣੀਆਂ ਹਨ।

ਇਸੇ ਦੌਰਾਨ ਲੈਕਚਰਾਰ ਸ੍ਰੀਮਤੀ ਸਤਿੰਦਰ ਕੌਰ ਕਾਹਲੋਂ ਅਤੇ ਰਿਟਾਇਡ ਲੈਕਚਰਾਰ ਸ੍ਰੀਮਤੀ ਅਕਵਿੰਦਰ ਕੌਰ ਨੇ ਵੀ ਬੇਟੀ ਬਚਾਓ, ਬੇਟੀ ਪੜ੍ਹਾਓ ਵਿਸ਼ੇ ਉੱਪਰ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਲੜਕੀਆਂ ਨੂੰ ਕਿਹਾ ਕਿ ਉਹ ਜ਼ਿੰਦਗੀ ਵਿੱਚ ਕਾਮਯਾਬ ਹੋਣ ਲਈ ਟੀਚਾ ਮਿੱਥਣ ਅਤੇ ਉਸ ਟੀਚੇ ਨੂੰ ਹਾਸਲ ਕਰਨ ਲਈ ਖੂਬ ਸਾਰੀ ਮਿਹਨਤ ਕਰਨ ਅਤੇ ਸਫਲਤਾ ਉਨ੍ਹਾਂ ਦੇ ਕਦਮ ਜਰੂਰ ਚੁੰਮੇਗੀ। ਇਸ ਮੌਕੇ ਸੈਂਟਰ ਦੀਆਂ ਵਿਦਿਆਰਥਣਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

Leave a Reply

Your email address will not be published. Required fields are marked *