ਸੰਸਦ ਮੈਂਬਰ ਅਤੇ  ਸਟਾਰ ਸੰਨੀ ਦਿਓਲ ਆਪਣੇ ਹਲਕੇ ਤੋਂ ਦੂਰ ਰਹੇ ਸਨ ਅਤੇ ਲਗਪਗ ਪੰਜ ਮਹੀਨੇ ਦੇ ਲੰਬੇ ਸਮੇਂ ਤੋਂ ਬਾਅਦ ਉਹ ਆਪਣੇ ਹਲਕੇ ਦੇ ਵਿਚ ਪਹੁੰਚੇ ।

ਸੰਸਦ ਮੈਂਬਰ ਅਤੇ  ਸਟਾਰ ਸੰਨੀ ਦਿਓਲ ਆਪਣੇ ਹਲਕੇ ਤੋਂ ਦੂਰ ਰਹੇ ਸਨ ਅਤੇ ਲਗਪਗ ਪੰਜ ਮਹੀਨੇ ਦੇ ਲੰਬੇ ਸਮੇਂ ਤੋਂ ਬਾਅਦ ਉਹ ਆਪਣੇ ਹਲਕੇ ਦੇ ਵਿਚ ਪਹੁੰਚੇ ।

 

ਗੁਰਦਾਸਪੁਰ  8  ਸਤੰਬਰ (ਰੰਜਨਦੀਪ ਸੰਧੂ, ਅਮਰੀਕ ਮਾਠਰੁ )- ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ  ਸਟਾਰ ਸੰਨੀ ਦਿਓਲ ਆਪਣੇ ਹਲਕੇ ਤੋਂ ਦੂਰ ਰਹੇ ਸਨ ਅਤੇ ਲਗਪਗ ਪੰਜ ਮਹੀਨੇ ਦੇ ਲੰਬੇ ਸਮੇਂ ਤੋਂ ਬਾਅਦ ਉਹ ਆਪਣੇ ਹਲਕੇ ਦੇ ਵਿਚ ਪਹੁੰਚੇ ।  ਜਿੱਥੇ ਉਨ੍ਹਾਂ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ  ਮੀਟਿੰਗ ਕੀਤੀ।  ਜਦ ਕਿ ਜਨਤਾ ਤੋਂ ਪੂਰੀ ਦੂਰੀ ਬਣਾ ਕੇ ਰੱਖੀ ਗਈ | ਪਠਾਨਕੋਟ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰ ਦੇ ਕੁਝ ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਦੀ ਮੰਗ ਲੈ ਕੇ ਸੰਸਦ ਮੈਂਬਰ ਸੰਨੀ ਦਿਓਲ ਨੂੰ ਉਨ੍ਹਾਂ ਦੇ ਆਧੁਨਿਕ ਵਿਹਾਰ ਪਠਾਨਕੋਟ ਵਿਖੇ ਸਥਿਤ ਨਿਵਾਸ ਸਥਾਨ ਤੈ  ਮਿਲਣ ਲਈ ਪਹੁੰਚੇ ਬੇਰੁਜ਼ਗਾਰ ਨੌਜਵਾਨਾਂ ਨੇ ਦੋਸ਼ ਲਗਾਇਆ ਕਿ ਸੰਸਦ ਮੈਂਬਰ ਸੰਨੀ ਦਿਓਲ ਵਲੋਂ ਉਨ੍ਹਾਂ ਨੂੰ ਮਿਲਣ ਤੋਂ  ਨਾਂਹ ਕਰ ਦਿੱਤੀ ਗਈ | ਜਿਸ ਤੋਂ ਬਾਅਦ ਉਨ੍ਹਾਂ ਵਲੋਂ ਸੰਸਦ ਮੈਂਬਰ ਦੇ ਖਿਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਜ਼ਾਹਿਰ ਕੀਤਾ ਗਿਆ | ਮੌਕੇ ਉਤੈ  ਮੌਜੂਦ ਪੁਲਿਸ ਵਲੋਂ ਸਥਿਤੀ ਨੂੰ ਕਾਬੂ ਕੀਤਾ ਗਿਆ | ਜਦੋਂ ਇਸ ਸਬੰਧੀ ਸੰਸਦ ਮੈਂਬਰ ਸੰਨੀ ਦਿਓਲ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਨਾਲ ਤਾਂ ਗੱਲ ਨਹੀਂ ਹੋ ਸਕੀ ਪਰ ਸੰਸਦ ਮੈਂਬਰ ਦੇ ਨਿੱਜੀ ਸਕੱਤਰ ਪੰਕਜ ਜੋਸ਼ੀ ਨੇ ਇਸ ਸਾਰੇ ਘਟਨਾਕ੍ਰਮ ਨੂੰ ਇਕ ਰਾਜਨੀਤਿਕ ਸਾਜ਼ਿਸ਼ ਕਰਾਰ ਦਿੱਤਾ | ਸੰਸਦ ਮੈਂਬਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ, ਉਨ੍ਹਾਂ ਕਿਹਾ ਕਿ ਕਿਸੇ ਵੀ ਨੌਜਵਾਨਾਂ ਵਲੋਂ ਉਨ੍ਹਾਂ ਨੂੰ ਆਪਣੀ ਸਮੱਸਿਆ ਬਾਰੇ ਪਹਿਲਾਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਨਣ ਲਈ ਸੰਸਦ ਮੈਂਬਰ ਦੇ ਦਫ਼ਤਰ ਵਿਚ ਉਹ ਖੁਦ ਪੂਰਾ ਹਫਤਾ ਮੌਜੂਦ ਰਹਿੰਦੇ ਹਨ ਤੇ ਕੋਈ ਵੀ ਵਿਅਕਤੀ ਆਪਣੀ ਸਮੱਸਿਆ ਨੂੰ ਲੈ ਕੇ ਸੰਸਦ ਮੈਂਬਰ ਦੇ ਦਫ਼ਤਰ ਵਿਚ ਆ ਸਕਦਾ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ |

Leave a Reply

Your email address will not be published. Required fields are marked *