ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਹੋਲੀ ਦੀ ਪੂਰਵ ਸੰਧਿਆ ‘ਤੇ ਆਪਣੇ ਸੰਦੇਸ਼ ਵਿੱਚ ਕਿਹਾ ਹੈ:-
“ਹੋਲੀ ਦੇ ਸ਼ੁਭ ਅਵਸਰ ‘ਤੇ, ਮੈਂ ਭਾਰਤ ਅਤੇ ਵਿਦੇਸ਼ਾਂ ਵਿੱਚ ਵਸੇ ਸਮੂਹ ਸਾਥੀ ਨਾਗਰਿਕਾਂ ਨੂੰ ਵਧਾਈਆਂ ਦਿੰਦਾ ਹਾਂ।
ਰੰਗਾਂ ਦਾ ਤਿਉਹਾਰ ਹੋਲੀ, ਬਸੰਤ ਰੁੱਤ ਦਾ ਇੱਕ ਪ੍ਰਮੁੱਖ ਤਿਉਹਾਰ ਵੀ ਹੈ। ਇਹ ਸਮਾਜਿਕ ਸਦਭਾਵਨਾ ਦਾ ਤਿਉਹਾਰ ਹੈ ਜੋ ਲੋਕਾਂ ਦੇ ਜੀਵਨ ਵਿੱਚ ਖੁਸ਼ੀ, ਅਨੰਦ ਅਤੇ ਉਮੀਦ ਦਾ ਜਸ਼ਨ ਮਨਾਉਂਦਾ ਹੈ। ਇਹ ਸਾਨੂੰ ਸਮਾਜਿਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਇਸ ਦੇ ਨਾਲ ਹੀ ਇਹ ਲੋਕਾਂ ਨੂੰ ਇੱਕ ਨਵਾਂ ਭਾਰਤ ਬਣਾਉਣ ਵਿੱਚ ਇਕਜੁੱਟ ਹੋਣ ਲਈ ਪ੍ਰੇਰਿਤ ਕਰਦਾ ਹੈ ਜੋ ਮੇਲ-ਜੋਲ, ਏਕਤਾ ਅਤੇ ਸਦਭਾਵਨਾ ਦੀ ਨੀਂਹ ’ਤੇ ਉਸਰਿਆ ਹੋਇਆ ਹੈ।
ਮੈਂ ਕਾਮਨਾ ਕਰਦਾ ਹਾਂ ਕਿ ਜੋਸ਼ ਅਤੇ ਉਤਸ਼ਾਹ ਦਾ ਇਹ ਤਿਉਹਾਰ ਰਾਸ਼ਟਰਵਾਦ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇ ਜੋ ਸਾਡੀ ਸਭਿਆਚਾਰਕ ਵਿਭਿੰਨਤਾ ਦਾ ਅਟੁੱਟ ਅੰਗ ਹੈ।”


