ਖਾਲਸਾ ਸਾਜਨਾ ਦਿਵਸ ਅਤੇ ਮਿਰਜਾਜਾਨ ਦੇ ਸ਼ਹੀਦਾਂ ਨੂੰ ਸਮਰਪਿਤ ਵਿਸੇਸ਼ ਸਮਾਗਮ ਕਰਵਾਇਆ

ਖਾਲਸਾ ਸਾਜਨਾ ਦਿਵਸ ਅਤੇ ਮਿਰਜਾਜਾਨ ਦੇ ਸ਼ਹੀਦਾਂ ਨੂੰ ਸਮਰਪਿਤ ਵਿਸੇਸ਼ ਸਮਾਗਮ ਕਰਵਾਇਆ

ਇਤਿਹਾਸਕ ਕਿਲ੍ਹੇ ਮਿਰਜਾਜਾਨ ਦੀ ਸੰਭਾਲ ਲਈ ਚੱਲੀਆਂ ਵਿਚਾਰਾਂ

ਬਟਾਲਾ, 15 ਅਪ੍ਰੈਲ (ਅਮਰੀਕ ਮਠਾਰੂ ) – ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ, ਬਟਾਲਾ ਵੱੱਲੋਂ ਅੱਜ ਇਤਿਹਾਸਕ ਪਿੰਡ ਮਿਰਜਾਜਾਨ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਬਾਬਾ ਬੰਦਾ ਸਿੰਘ ਬਹਾਦਰ ਅਤੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪਿੰਡ ਮਿਰਜਾਜਾਨ ਅਤੇ ਇਲਾਕੇ ਦੀ ਸੰਗਤ ਨੇ ਹਾਜ਼ਰੀ ਭਰੀ।

ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਵੱਲੋਂ ਪਹਿਲਾਂ ਵੀ ਪਿੰਡ ਮਿਰਜਾਜਾਨ ਦੇ ਵਸਨੀਕਾਂ ਨਾਲ ਮੀਟਿੰਗਾਂ ਕਰਕੇ ਇਥੋਂ ਦੇ ਇਤਿਹਾਸਕ ਕਿਲ੍ਹੇ ਨੂੰ ਸੰਭਾਲਣ ਲਈ ਵਿਚਾਰਾਂ ਕੀਤੀਆਂ ਗਈਆਂ ਸਨ ਅਤੇ ਇਹ ਸਮਾਗਮ ਵੀ ਇਸੇ ਆਸੇ ਨੂੰ ਮੁੱਖ ਰੱਖ ਕੇ ਕੀਤਾ ਗਿਆ। ਸੰਨ 1715 ਈਸਵੀ ਵਿੱਚ ਜਦੋਂ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗੁਰਦਾਸ ਨੰਗਲ ਦੀ ਗੜ੍ਹੀ ਵਿੱਚ ਘੇਰਾ ਪਿਆ ਸੀ ਤਾਂ ਉਸ ਤੋਂ ਪਹਿਲਾਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਪਿੰਡ ਮਿਰਜਾਜਾਨ ਵਿਖੇ ਮੁਗਲ ਫੌਜਾਂ ਨਾਲ ਜੰਗ ਹੋਈ ਸੀ। ਉਸ ਜੰਗ ਦੀ ਨਿਸ਼ਾਨੀ ਵਜੋਂ ਅੱਜ ਵੀ ਪਿੰਡ ਵਿੱਚ ਉਹ ਕਿਲ੍ਹਾ ਕਾਇਮ ਹੈ।

ਸਮਾਗਮ ਵਿੱਚ ਸਭ ਤੋਂ ਪਹਿਲਾਂ ਪਿੰਡ ਮਿਰਜਾਜਾਨ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਉਪਰੰਤ ਭਾਈ ਹਰਪ੍ਰੀਤ ਸਿੰਘ ਨਿਰਗੁਣ ਦੇ ਕੀਰਤਨੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਉਪਰੰਤ ਇੰਦਰਜੀਤ ਸਿੰਘ ਹਰਪੁਰਾ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਅਤੇ ਨਾਲ ਹੀ ਖਾਲਸਾ ਸਾਜਨਾ ਦਿਵਸ ਅਤੇ ਪਿੰਡ ਮਿਰਜਾ ਜਾਨ ਦੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਤਿਹਾਸ ਵਿਭਾਗ ਦੇ ਸਾਬਕਾ ਪ੍ਰੋਫੈਸਰ ਤੇ ਮੁਖੀ ਡਾ. ਕੁਲਵਿੰਦਰ ਸਿੰਘ ਬਾਜਵਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਬਾਰੇ ਵਿਸਥਾਰ ਵਿੱਚ ਚਾਨਣਾ ਪਾਇਆ। ਉਨ੍ਹਾਂ ਨੇ ਇਤਿਹਾਸਕ ਹਵਾਲਿਆਂ ਨਾਲ ਬਾਬਾ ਜੀ ਦੀ ਬਹੁ-ਪੱਖੀ ਸਖਸ਼ੀਅਤ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ।

ਇਸ ਮੌਕੇ ਸਿੱਖ ਨੈਸ਼ਨਲ ਕਾਲਜ, ਕਾਦੀਆਂ ਦੇ ਸਾਬਕਾ ਪ੍ਰਿੰਸੀਪਲ ਸ. ਬਲਵੰਤ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੇ ਸਥਾਨ ਬਾਰੇ ਚਰਚਾ ਕੀਤੀ। ਸ੍ਰੀ ਹਰਗੋਬਿੰਦਪੁਰ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਇਤਿਹਾਸ ਦੇ ਖੋਜ਼ੀ ਰਾਜਪ੍ਰੀਤ ਸਿੰਘ ਢਿੱਲੋਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਪੁਰਾਤਨ ਇਮਾਰਤ ਇਤਿਹਾਸ ਦਾ ਉਹ ਸੋਮਾ ਹਨ ਜਿਨ੍ਹਾਂ ਤੋਂ ਅਸੀਂ ਇਤਿਹਾਸਕ ਘਟਨਾਵਾਂ ਦੀ ਜਾਣਕਾਰੀ ਹਾਸਲ ਕਰ ਸਕਦੇ ਹਾਂ। ਅਮਨਦੀਪ ਸਿੰਘ ਦਾਬਾਂਵਾਲ ਤੇ ਸੁਖਜਿੰਦਰ ਸਿੰਘ ਦਾਬਾਂਵਾਲ ਨੇ ਵੀ ਇਸ ਮੌਕੇ ਆਪਣੇ ਵਿਚਾਰ ਸਾਂਝੇ ਕੀਤੇ। ਅਖੀਰ ਵਿੱਚ ਬਾਬਾ ਬਲਬੀਰ ਸਿੰਘ ਮਿਰਜਾਜਾਨ ਨੇ ਆਏ ਹੋਏ ਬੁਲਾਰਿਆਂ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ।

ਇਸ ਮੌਕੇ ਸ. ਬਲਦੇਵ ਸਿੰਘ ਰੰਧਾਵਾ ਨੇ ਐਲਾਨ ਕੀਤਾ ਕਿ ਉਨ੍ਹਾਂ ਦੇ ਭਰਾਤਾ ਸ. ਸੁਖਦੇਵ ਸਿੰਘ ਰੰਧਾਵਾ ਯੂ.ਐੱਸ.ਏ. ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਲਾਇਬਰੇਰੀ ਖੋਲ ਕੇ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਿਲ੍ਹੇ ਦੇ  ਇਤਿਹਾਸ ਦੀ ਜਾਣਕਾਰੀ ਦਿੰਦੇ ਬੋਰਡ ਲਗਾਏ ਜਾਣਗੇ।

ਇਸ ਮੌਕੇ ਸਾਰੇ ਬੁਲਾਰਿਆਂ ਨੇ ਪਿੰਡ ਮਿਰਜਾਜਾਨ ਨਾਲ ਸਬੰਧਤ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਕੌਮ ਦੀ ਇਸ ਬੇਸ਼ਕੀਮਤੀ ਵਿਰਾਸਤ ਨੂੰ ਸੰਭਾਲਣ ਲਈ ਅੱਗੇ ਆਉਣ। ਪਿੰਡ ਵਾਸੀਆਂ ਨੇ ਭਰੋਸਾ ਦਿੱਤਾ ਕਿ ਉਹ ਇਸ ਵਿਰਾਸਤ ਨੂੰ ਸਾਂਭਣ ਲਈ ਜਰੂਰ ਉਪਰਾਲਾ ਕਰਨਗੇ। ਇਸ ਮੌਕੇ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Adv.

ਇਸ ਮੌਕੇ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ, ਬਟਾਲਾ ਦੇ ਨੁਮਾਇੰਦੇ ਬਲਦੇਵ ਸਿੰਘ ਰੰਧਾਵਾ, ਕੁਲਵਿੰਦਰ ਸਿੰਘ ਲਾਡੀ ਜੱਸਲ, ਬਲਵਿੰਦਰ ਸਿੰਘ ਪੰਜਗਰਾਈਆਂ, ਇੰਜੀਨੀਅਰ ਜਸਬੀਰ ਸਿੰਘ, ਮਲਕੀਤ ਸਿੰਘ ਪ੍ਰੇਮ ਨਗਰ ਬੋਹੜਾਂਵਾਲ, ਅਨੁਰਾਗ ਬਟਾਲਾ, ਮਾਸਟਰ ਆਸਾ ਸਿੰਘ ਬਿਜਲੀਵਾਲ, ਪਿੰਡ ਮਿਰਜਾ ਜਾਨ ਦੇ ਸਰਪੰਚ ਕੁਲਦੀਪ ਸਿੰਘ, ਬਾਬਾ ਬਲਬੀਰ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ, ਪ੍ਰਧਾਨ ਸੰਤੋਖ ਸਿੰਘ, ਗੁਰਵੰਤ ਸਿੰਘ, ਮਾਸਟਰ ਸੁਰਜੀਤ ਸਿੰਘ, ਮਾਸਟਰ ਹਰਭਜਨ ਸਿੰਘ, ਲਖਵਿੰਦਰ ਸਿੰਘ ਵਾਲੀਆ, ਸੁਖਵਿੰਦਰ ਸਿੰਘ, ਜਸਬੀਰ ਸਿੰਘ ਬੱਬੂ, ਗੁਰਦੀਪ ਸਿੰਘ ਬਾਜਵਾ ਅਤੇ ਵੱਡੀ ਗਿਣਤੀ ਵਿੱਚ ਪਿੰਡ ਦੀ ਸੰਗਤ ਹਾਜ਼ਰ ਸੀ।

Adv.

Leave a Reply

Your email address will not be published. Required fields are marked *