ਜ਼ਿਲ੍ਹਾ ਪ੍ਰਸ਼ਾਸਨ ਨੇ ਕੋਵਿਡ ਵੈਕਸੀਨ ਲਗਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਭਰ ਵਿੱਚ ਵੈਕਸੀਨੇਸ਼ਨ ਟੀਮਾਂ ਦਾ ਗਠਨ
ਪਿੰਡ ਤੇ ਵਾਰਡ ਪੱਧਰ ਤੇ ਜਾ ਕੇ 45 ਸਾਲ ਦੀ ਉਮਰ ਤੋਂ ਵੱਧ ਦੇ ਲੋਕਾਂ ਅਤੇ ਫਰੰਟ ਲਾਈਨ ਵਰਕਰਾਂ ਆਦਿ ਨੂੰ ਲਗਾਈ ਜਾਵੇਗੀ ਵੈਕਸ਼ੀਨੇਸ਼ਨ ਡੋਜ਼
ਬਟਾਲਾ, 16 ਅਪ੍ਰੈਲ ( ਅਮਰੀਕ ਮਠਾਰੂ ) – ਜ਼ਿਲ੍ਹਾ ਗੁਰਦਾਸਪੁਰ ਅੰਦਰ ਵੱਧ ਰਹੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਵੈਕਸੀਨੇਸ਼ਨ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵਲੋਂ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ, ਫਰੰਟ ਲਾਈਨ ਵਰਕਰਾਂ ਅਤੇ ਸਿਹਤ ਸੇਵਾ ਕਰਮੀ ਨੂੰ 30 ਅਪ੍ਰੈਲ 2021 ਤੱਕ ਵੈਕਸ਼ੀਨੇਸ਼ਨ ਲਗਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਵਿਡ-19 ਵੈਕਸੀਨ ਲਗਾਉਣ ਵਿਚ ਹੋਰੀ ਤੇਜ਼ੀ ਲਿਆਉਣ ਦੇ ਮੰਤਵ ਨਾਲ ਇਨ੍ਹਾਂ ਵੈਕਸ਼ੀਨੇਸ਼ਨ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਐਲਾਟ ਕੀਤੇ ਗਏ 4-5 ਪਿੰਡਾਂ ਜਾਂ 4-5 ਵਾਰਡਾਂ ਵਿਚ ਜਾ ਕੇ ਕੰਮ ਕਰਨਗੀਆਂ। ਉਨ੍ਹਾਂ ਦੱਸਿਆ ਕਿ ਵੈਕਸ਼ੀਨੇਸ਼ਨ ਟੀਮ ਵਿਚ ਵੈਕਸੀਨੇਟਰ (ਸੀ.ਐਚ.ਓ, ਏ.ਐਨ.ਐਮ, ਸਟਾਫ ਨਰਸ, ਰੂਰਲ ਫਾਰਮਾਸਿਸਟ), ਵੈਰੀਫਾਇਰ, ਬੂਥ ਲੈਵਲ ਅਫਸਰ, ਆਸ਼ਾ ਵਰਕਰ, ਆਂਗਣਵਾੜੀ ਵਰਕਰ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦੀ ਟੀਮ ਹੋਵੇਗੀ, ਜੋ ਵੈਕਸ਼ੀਨੇਸ਼ਨ ਦੇ ਕੰਮ ਨੂੰ ਪੂਰਾ ਕਰੇਗੀ। ਇਹ ਟੀਮ ਆਪਸੀ ਵਿਚ ਤਾਲਮੇਲ ਰੱਖੇਗੀ ਅਤੇ ਇਹ ਵੀ ਯਕੀਨੀ ਬਣਾਏਗੀ ਕਿ 30 ਅਪ੍ਰੈਲ 2021 ਤੱਕ ਟੀਮਾਂ ਨੂੰ ਦਿੱਤੇ ਗਏ ਪਿੰਡਾਂ/ ਨਗਰ ਨਿਗਮਾਂ ਜਾਂ ਨਗਰ ਕੌਂਸਲਾਂ ਦੇ ਵਾਰਡਾਂ ਵਿਚ ਜੋ ਵੀ 45 ਸਾਲ ਤੋਂ ਉੱਪਰ ਉਮਰ ਦੇ ਲੋਕ ਹਨ, ਉਨਾਂ ਨੂੰ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਦੇਣੀ ਯਕੀਨੀ ਬਣਾਉਣਗੇ।
Adv.
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੰਤਵ ਲਈ ਬੂਥ ਲੈਵਲ ਅਫਸਰ ਦੁਆਰਾ ਉਨਾਂ ਪਾਸ ਉਪਲੱਬਧ ਵੋਟਰ ਸੂਚੀਆਂ ਤੋਂ 45 ਸਾਲ ਦੀ ਉਮਰ ਦੇ ਵਿਅਕਤੀਆਂ ਦੀ ਸ਼ਨਾਖਤ ਕੀਤੀ ਜਾਵੇਗੀ ਅਤੇ ਉਨਾਂ ਦੀ ਲਿਸਟ ਤਿਆਰ ਕੀਤੀ ਜਾਵੇਗੀ ਅਤੇ ਜਿਹੜੇ-ਜਿਹੜੇ ਵਿਅਕਤੀਆਂ ਨੂੰ ਕੋੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਾ ਚੁੱਕੇ ਹਨ, ਉਨਾਂ ਦੇ ਨਾਮ ਦੇ ਅੱਗੇ ਪਹਿਲੀ ਵੈਕਸੀਨ ਡੋਜ਼ ਦੀ ਟਿਕ ਲਗਾਈ ਜਾਵੇਗੀ ਅਤੇ ਜਿਹੜੇ ਲੋਕ ਰਹਿ ਗਏ ਹਨ, ਉਨਾਂ ਨੂੰ ਘਰ-ਘਰ ਜਾ ਕੇ ਵੈਕਸੀਨ ਦੀ ਪਹਿਲੀ ਡੋਜ਼ ਲਗਾਉਣ ਲਈ ਪ੍ਰੇਰਿਤ ਕਰਨਗੇ। ਬੁਥ ਲੈਵਲ ਅਫਸਰ ਵਲੋਂ ਪਿੰਡਾਂ ਵਿਚ ਸਰਪੰਚਾਂ ਅਤੇ ਪੰਚਾਂ ਅਤੇ ਨਗਰ ਕੌਸ਼ਲਾਂ ਜਾਂ ਨਗਰ ਨਿਗਮ ਵਿਚ ਕੋਂਸਲਰਾਂ ਨੂੰ ਇਸ ਮੁਹਿੰਮ ਵਿਚ ਸ਼ਾਮਲ ਕੀਤਾ ਜਾਵੇਗਾ ਅਤੇ ਉਨਾਂ ਦਾ ਸਹਿਯੋਗ ਲਿਆ ਜਾਵੇਗਾ।
Adv.
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਟੀਮਾਂ ਨਾਲ ਸਹਿਯੋਗ ਕਰਨ ਅਤੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਾਉਣ, ਤਾਂ ਜੋ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਅੱਗੇ ਕਿਹਾ ਕਿ ਵੈਕਸੀਨ ਲਗਾਉਣ ਦੇ ਨਾਲ-ਨਾਲ ਸਾਵਧਾਨੀਆਂ ਜਿਵੇਂ ਮਾਸਕ ਪਾ ਕੇ ਰੱਖਿਆ ਜਾਵੇ ਅਤੇ ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾਂ ਨੂੰ ਸੈਨੀਟਾਇਜ਼ ਕੀਤਾ ਜਾਵੇ ਜਾਂ ਵਾਰ-ਵਾਰ ਹੱਥਾਂ ਨੂੰ ਸਾਬੁਣ ਨਾਲ ਧੋਤਾ ਜਾਵੇ।