ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਦੇ ਵਿਕਾਸ ਦੀ ਨਵੀਂ ਇਬਾਰਤ ਲਿਖੀ ਜਾਵੇਗੀ – ਮੇਅਰ ਸੁਖਦੀਪ ਸਿੰਘ ਤੇਜਾ

ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਦੇ ਵਿਕਾਸ ਦੀ ਨਵੀਂ ਇਬਾਰਤ ਲਿਖੀ ਜਾਵੇਗੀ – ਮੇਅਰ ਸੁਖਦੀਪ ਸਿੰਘ ਤੇਜਾ

ਬਟਾਲਾ, 21 ਅਪ੍ਰੈਲ ( ਅਮਰੀਕ ਮਠਾਰੂ ) – ਇਤਿਹਾਸਕ ਸ਼ਹਿਰ ਬਟਾਲਾ ਦੇ ਸਰਬਸੰਮਤੀ ਨਾਲ ਚੁਣੇ ਗਏ ਪਹਿਲੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਸਮੂਹ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਸ਼ਹਿਰ ਦੇ ਸਮੂਹ ਲੋਕਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਸਾਰਿਆਂ ਦੇ ਸਹਿਯੋਗ ਨਾਲ ਸ਼ਹਿਰ ਦੇ ਵਿਕਾਸ ਦੀ ਨਵੀਂ ਇਬਾਰਤ ਲਿਖੀ ਜਾਵੇਗੀ। ਮੇਅਰ ਸ. ਤੇਜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਤੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਨਿਗਰਾਨੀ ਹੇਠ ਬਟਾਲਾ ਸ਼ਹਿਰ ਦਾ ਰਿਕਾਰਡ ਵਿਕਾਸ ਹੋ ਰਿਹਾ ਹੈ, ਜਿਸ ਲਈ ਸਮੂਹ ਸ਼ਹਿਰ ਵਾਸੀ ਪੰਜਾਬ ਸਰਕਾਰ ਦੇ ਧੰਨਵਾਦੀ ਹਨ।

ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਜੋ ਵੀ ਵਿਕਾਸ ਦੇ ਬਕਾਇਆ ਕੰਮ ਹਨ ਉਨ੍ਹਾਂ ਨੂੰ ਵੀ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੰਸਲੀ ਨਾਲੇ ਦੇ ਸੁੰਦਰੀਕਰਨ ਦੇ ਪਹਿਲੇ ਫੇਜ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੀ ਦਿੱਖ ਹੋਰ ਖੂਬਸੂਰਤ ਹੋਵੇਗੀ। ਉਨ੍ਹਾਂ ਕਿਹਾ ਕਿ ਜਿਥੇ ਸ਼ਹਿਰ ਵਿਚ ਵਿਕਾਸ ਕਾਰਜ ਚੱਲ ਰਹੇ ਹਨ ਓਥੇ ਸ਼ਹਿਰ ਨੂੰ ਸਫ਼ਾਈ ਪੱਖੋਂ ਬਿਹਤਰ ਬਣਾਉਣ ਲਈ ਨਗਰ ਨਿਗਮ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਰੱਖਣਾ ਹਰ ਸ਼ਹਿਰੀ ਦਾ ਫਰਜ ਹੈ ਅਤੇ ਹਰ ਕਿਸੇ ਨੂੰ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਦਫ਼ਤਰ ਨਗਰ ਨਿਗਮ ਦੇ ਦਰਵਾਜੇ ਹਰ ਸ਼ਹਿਰੀ ਲਈ ਖੁੱਲ੍ਹੇ ਹਨ ਅਤੇ ਜੇਕਰ ਕਿਸੇ ਵੀ ਸ਼ਹਿਰੀ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਹਰ ਸਮੇਂ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ।

Adv.

 

 

 

Leave a Reply

Your email address will not be published. Required fields are marked *