ਮਹਾਰਾਜਾ ਸ਼ੇਰ ਸਿੰਘ ਦੇ ਮਹੱਲ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਣ ਦੀ ਜ਼ੋਰਦਾਰ ਮੰਗ ਉੱਠੀ , ਮਹਾਰਾਜਾ ਸ਼ੇਰ ਸਿੰਘ ਦਾ ਮਹੱਲ ਸਿੱਖ ਕੌਮ ਦੀ ਕੌਮੀ ਵਿਰਾਸਤ – ਜਥੇਦਾਰ ਗੁਰਨਾਮ ਸਿੰਘ ਜੱਸਲ

ਮਹਾਰਾਜਾ ਸ਼ੇਰ ਸਿੰਘ ਦੇ ਮਹੱਲ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਣ ਦੀ ਜ਼ੋਰਦਾਰ ਮੰਗ ਉੱਠੀ

ਸ਼ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਦੀ ਅਗਵਾਈ ਹੇਠ ਸੰਗਤਾਂ ਨੇ ਬੇਰਿੰਗ ਕਾਲਜ ਦੇ ਪ੍ਰਿੰਸੀਪਲ ਨੂੰ ਮੰਗ ਪੱਤਰ ਦਿੱਤਾ

ਮਹਾਰਾਜਾ ਸ਼ੇਰ ਸਿੰਘ ਦਾ ਮਹੱਲ ਸਿੱਖ ਕੌਮ ਦੀ ਕੌਮੀ ਵਿਰਾਸਤ – ਜਥੇਦਾਰ ਗੁਰਨਾਮ ਸਿੰਘ ਜੱਸਲ

ਇਸ ਇਤਿਹਾਸਕ ਇਮਾਰਤ ਦੇ ਦਰਸ਼ਨਾਂ ਲਈ ਜੋ ਵੀ ਸੰਘਰਸ਼ ਕਰਨਾ ਪਿਆ ਉਹ ਸਮੁੱਚੀ ਸੰਗਤ ਨੂੰ ਨਾਲ ਲੈ ਕੇ ਕੀਤਾ ਜਾਵੇਗਾ – ਜੱਸਲ

ਬਟਾਲਾ, 23 ਅਪ੍ਰੈਲ (ਅਮਰੀਕ ਮਠਾਰੂ )- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਪੁੱਤਰ ਅਤੇ ਪੰਜਾਬ ਦੇ ਮਹਾਰਾਜੇ ਸ਼ੇਰ ਸਿੰਘ ਦੇ ਬਟਾਲਾ ਸਥਿਤ ਸ਼ਾਹੀ ਮਹੱਲ ਨੂੰ ਸੰਗਤਾਂ ਲਈ ਖੋਲ੍ਹਣ ਦੀ ਜ਼ੋਰਦਾਰ ਮੰਗ ਉੱਠੀ ਹੈ। ਬਟਾਲਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਦੀ ਅਗਵਾਈ ਹੇਠ ਸਿੱਖ ਸੰਗਤਾਂ ਵੱਲੋਂ ਅੱਜ ਬੇਰਿੰਗ ਕਾਲਜ ਦੇ ਪ੍ਰਿੰਸੀਪਲ ਡਾ. ਐਡਵਰਡ ਮਸੀਹ ਨੂੰ ਮੰਗ ਪੱਤਰ ਦੇ ਕੇ ਮਹਾਰਾਜਾ ਸ਼ੇਰ ਸਿੰਘ ਦੇ ਮਹੱਲ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਣ ਲਈ ਕਿਹਾ ਗਿਆ ਹੈ।

ਇਸ ਮੌਕੇ ਮੰਗ ਪੱਤਰ ਦੇਣ ਵਾਲਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਦੇ ਨਾਲ  ਜਤਿੰਦਰਪਾਲ ਸਿੰਘ ਵਿੱਕੀ, ਬਲਦੇਵ ਸਿੰਘ ਰੰਧਾਵਾ, ਸ਼ਮਸ਼ੇਰ ਸਿੰਘ ਮੱਲੀ, ਕੁਲਵਿੰਦਰ ਸਿੰਘ ਲਾਡੀ ਜੱਸਲ, ਗੁਰਦੀਪ ਸਿੰਘ ਬਾਜਵਾ ਸਰਪੰਚ ਪਿੰਡ ਹਰਦਾਨ, ਬਲਵਿੰਦਰ ਸਿੰਘ ਪੰਜਗਰਾਈਆਂ, ਹਰਪ੍ਰੀਤ ਸਿੰਘ ਨਿਰਗੁਣ, ਧੰਨਰਾਜ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਕੰਵਲਪ੍ਰੀਤ ਸਿੰਘ ਤੇ ਹੋਰ ਮੋਹਤਬਰ ਹਾਜ਼ਰ ਸਨ।
ਬੇਰਿੰਗ ਯੂਨੀਅਨ ਕ੍ਰਿਸ਼ੀਚੀਅਨ ਕਾਲਜ ਦੇ ਪ੍ਰਿੰਸੀਪਲ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਕਿਹਾ ਕਿ ਬੇਰਿੰਗ ਸਥਿਤ ਮਹਾਰਾਜਾ ਸ਼ੇਰ ਸਿੰਘ ਦਾ ਮਹੱਲ ਸਿੱਖ ਕੌਮ ਦੀ ਕੌਮੀ ਵਿਰਾਸਤ ਹੈ ਅਤੇ ਇਸ ਮਹੱਲ ਨਾਲ ਸਮੁੱਚੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਪੁਰਜ਼ੋਰ ਮੰਗ ਹੈ ਕਿ ਇਸ ਮਹੱਲ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾਵੇ ਅਤੇ ਸੰਗਤਾਂ ਨੂੰ ਸੇਵਾ ਸੰਭਾਲ ਦੀ ਜਿੰਮੇਵਾਰੀ ਦਿੱਤੀ ਜਾਵੇ।

Adv.

ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਕਿਹਾ ਕਿ ਸੰਗਤ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਵੱਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਦਾ ਸਤਿਕਾਰ ਕਰਦੀ ਹੈ ਪਰ ਨਾਲ ਹੀ ਕਾਲਜ ਪ੍ਰਬੰਧਕਾਂ ਤੋਂ ਸਾਨੂੰ ਵੀ ਬੜੀ ਵੱਡੀ ਆਸ ਹੈ ਕਿ ਪ੍ਰਬੰਧਕ ਇਸ ਮਹੱਲ ਦੇ ਇਤਿਹਾਸ ਅਤੇ ਇਸ ਨਾਲ ਜੁੜੀਆਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਮਹੱਲ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਜਰੂਰ ਖੋਲ੍ਹਣਗੇ। ਉਨ੍ਹਾਂ ਕਿਹਾ ਕਿ ਮਹਾਰਾਜਾ ਸ਼ੇਰ ਸਿੰਘ ਦੇ ਮਹੱਲ ਵਿਚੋਂ ਪ੍ਰਿੰਸੀਪਲ ਅਤੇ ਪ੍ਰਬੰਧਕੀ ਦਫ਼ਤਰ ਨੂੰ ਕਾਲਜ ਦੀ ਕਿਸੇ ਹੋਰ ਇਮਾਰਤ ਵਿੱਚ ਸ਼ਿਫ਼ਟ ਕਰ ਲਿਆ ਜਾਵੇ ਤਾਂ ਜੋ ਸੰਗਤਾਂ ਇਸ ਇਤਿਹਾਸਕ ਇਮਾਰਤ ਦੇ ਦਰਸ਼ਨ ਕਰ ਸਕਣ। ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਕਿਹਾ ਕਿ ਸੰਗਤਾਂ ਦੀਆਂ  ਮਹਾਰਾਜਾ ਸ਼ੇਰ ਸਿੰਘ ਦੇ ਮਹੱਲ ਨਾਲ ਜੁੜੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਸ ਇਤਿਹਾਸਕ ਇਮਾਰਤ ਦੇ  ਦਰਸ਼ਨਾਂ ਲਈ ਜੋ ਵੀ ਸੰਘਰਸ਼ ਕਰਨਾ ਪਿਆ ਉਹ ਸਮੁੱਚੀ ਸੰਗਤ ਨੂੰ ਨਾਲ ਲੈ ਕੇ ਕੀਤਾ ਜਾਵੇਗਾ।

Adv.

 

Leave a Reply

Your email address will not be published. Required fields are marked *