ਏ.ਐੱਨ.ਐੱਮ. ਆਸ਼ਾ ਰਾਣੀ ਅਤੇ ਆਸ਼ਾ ਵਰਕਰ ਅਨੂ ਵੱਲੋਂ ਵੈਕਸੀਨੇਸ਼ਨ ਮੁਹਿੰਮ ਵਿੱਚ ਨਿਭਾਈਆਂ ਜਾ ਰਹੀਆਂ ਹਨ ਮਿਸਾਲੀ ਸੇਵਾਵਾਂ

ਏ.ਐੱਨ.ਐੱਮ. ਆਸ਼ਾ ਰਾਣੀ ਅਤੇ ਆਸ਼ਾ ਵਰਕਰ ਅਨੂ ਵੱਲੋਂ ਵੈਕਸੀਨੇਸ਼ਨ ਮੁਹਿੰਮ ਵਿੱਚ ਨਿਭਾਈਆਂ ਜਾ ਰਹੀਆਂ ਹਨ ਮਿਸਾਲੀ ਸੇਵਾਵਾਂ

ਇਨ੍ਹਾਂ ਦੋਵਾਂ ਵਰਕਰਾਂ ਵੱਲੋਂ 3500 ਤੋਂ ਵੱਧ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ

ਬਟਾਲਾ, 30 ਅਪ੍ਰੈਲ ( ਅਮਰੀਕ ਮਠਾਰੂ ) – ਕੋਵਿਡ-19 ਮਹਾਂਮਾਰੀ ਉੱਪਰ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਸਿਹਤ ਵਿਭਾਗ ਦੇ ਡਾਕਟਰਾਂ ਅਤੇ ਹੋਰ ਪੈਰਾ ਮੈਡੀਕਲ ਅਮਲੇ ਵੱਲੋਂ ਪੂਰੀ ਦ੍ਰਿੜਤਾ ਨਾਲ ਕੋਵਿਡ ਖਿਲਾਫ ਲੜਾਈ ਲੜੀ ਜਾ ਰਹੀ ਹੈ। ਬਟਾਲਾ ਸ਼ਹਿਰ ਵਿੱਚ ਸਿਹਤ ਵਿਭਾਗ ਵਿੱਚ ਕੰਮ ਕਰੀ ਏ.ਐੱਨ.ਐੱਮ. ਆਸ਼ਾ ਰਾਣੀ ਅਤੇ ਆਸ਼ਾ ਵਰਕਰ ਅਨੂ ਨੇ ਕੋਵਿਡ-19 ਵੈਕਸੀਨੇਸ਼ਨ ਮੁਹਿੰਮ ਵਿੱਚ ਆਪਣੀਆਂ ਮਿਸਾਲੀ ਸੇਵਾਵਾਂ ਨਿਭਾ ਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਸਿਹਤ ਵਿਭਾਗ ਦੀਆਂ ਇਨ੍ਹਾਂ ਫਰੰਟ ਲਾਈਨ ਵਰਕਰਾਂ ਦੀਆਂ ਸੇਵਾਵਾਂ ਦੀ ਇਲਾਕੇ ਭਰ ਵਿੱਚ ਸ਼ਲਾਘਾ ਹੋ ਰਹੀ ਹੈ।

ਸਿਹਤ ਵਿਭਾਗ ਵਿੱਚ ਤਾਇਨਾਤ ਏ.ਐੱਨ.ਐੱਮ. ਆਸ਼ਾ ਰਾਣੀ ਅਤੇ ਆਸ਼ਾ ਵਰਕਰ ਅਨੂ 26 ਮਾਰਚ ਤੋਂ ਲਗਾਤਾਰ ਬਟਾਲਾ ਸ਼ਹਿਰ ਦੇ ਸ੍ਰੀ ਬਾਵਾ ਲਾਲ ਜੀ ਹਸਪਤਾਲ ਵਿੱਚ ਟੀਕਾਕਰਨ ਮੁਹਿੰਮ ਤਹਿਤ ਆਪਣੀਆਂ ਸੇਵਾਵਾਂ ਨਿਭਾ ਰਹੀਆਂ ਹਨ। ਇਨ੍ਹਾਂ ਵੱਲੋਂ ਹੁਣ ਤੱਕ 3500 ਤੋਂ ਵੱਧ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ। ਇਨ੍ਹਾਂ ਦੋਵਾਂ ਸਿਹਤ ਕਰਮਚਾਰਨਾਂ ਵੱਲੋਂ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਬਹੁਤ ਵਧੀਆ ਢੰਗ ਨਾਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਪ੍ਰੇਰਨਾ ਸਦਕਾ ਬਹੁਤ ਸਾਰੇ ਲੋਕ ਵੈਕਸੀਨ ਲਗਵਾ ਰਹੇ ਹਨ। ਇਨ੍ਹਾਂ ਵੱਲੋਂ ਆਪਣੀ ਡਿਊਟੀ ਸਾਰਾ ਦਿਨ ਨਿਭਾਈ ਜਾਂਦੀ ਹੈ ਅਤੇ ਹਰ ਕਿਸੇ ਨਾਲ ਬੜੇ ਹੀ ਸਲੀਕੇ ਨਾਲ ਪੇਸ਼ ਆਇਆ ਜਾਂਦਾ ਹੈ। ਸ੍ਰੀ ਬਾਵਾ ਜੀ ਲਾਲ ਹਸਪਤਾਲ ਦੇ ਨੇੜਲੇ ਇਲਾਕੇ ਦੇ ਲੋਕ ਸਿਹਤ ਵਿਭਾਗ ਦੀਆਂ ਇਨ੍ਹਾਂ ਕਰਮਚਾਰਨਾਂ ਦੀਆਂ ਸੇਵਾਵਾਂ ਤੋਂ ਬਹੁਤ ਪ੍ਰਭਾਵਤ ਤੇ ਖੁਸ਼ ਹਨ।

ਓਧਰ ਭੰਡਾਰੀ ਮੁਹੱਲਾ ਇਲਾਕੇ ਦੇ ਸੈਕਟਰ ਅਫਸਰ ਜਸਬੀਰ ਸਿੰਘ ਨੇ ਦੱਸਿਆ ਕਿ ਚਾਹੇ ਕਿਸੇ ਦਿਨ ਵੈਕਸੀਨ ਲਗਵਾਉਣ ਵਾਲੇ ਲੋਕਾਂ ਦੀ ਸੰਖਿਆ ਬਹੁਤ ਜਿਆਦਾ ਵੀ ਹੋਵੇ ਤਾਂ ਵੀ ਮੈਡਮ ਆਸ਼ਾ ਅਤੇ ਅਨੂ ਲੋਕਾਂ ਨਾਲ ਬੜੇ ਹੀ ਮਿਲਾਪੜੇ ਸੁਭਾਅ ਨਾਲ ਪੇਸ਼ ਆਉਂਦੇ ਹਨ। ਜਸਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਦੀ ਪ੍ਰੇਰਨਾ ਅਤੇ ਆਪਣੇ ਕੰਮ ਪ੍ਰਤੀ ਸਮਰਪਣ ਭਾਵਨਾ ਨੂੰ ਦੇਖਦਿਆਂ ਸ਼ਹਿਰ ਦੇ ਹੋਰ ਇਲਾਕਿਆਂ ਦੇ ਲੋਕ ਵੀ ਇਥੇ ਵੈਕਸੀਨ ਲਗਵਾਉਣ ਲਈ ਪਹੁੰਚ ਰਹੇ ਹਨ।

Adv.

ਸ਼ਹਿਰ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਸੁਨੀਲ ਸਰੀਨ ਨੇ ਵੀ ਸਿਹਤ ਵਿਭਾਗ ਦੀਆਂ ਕਰਮਚਾਰਨਾਂ ਆਸ਼ਾ ਅਤੇ ਅਨੂ ਦੀਆਂ ਸੇਵਾਵਾਂ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਸ਼ਾਬਾਸ਼ੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਅਜਿਹੇ ਫਰੰਟ ਲਾਈਨ ਵਰਕਰਾਂ ਵੱਲੋਂ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਜਿਸ ਲਈ ਸਮੂਹ ਸ਼ਹਿਰ ਵਾਸੀ ਇਨ੍ਹਾਂ ਦੇ ਧੰਨਵਾਦੀ ਹਨ। ਸ੍ਰੀ ਸਰੀਨ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਣ ਦੀਆਂ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਨਾਲ ਹੀ ਵੈਕਸੀਨ ਜਰੂਰ ਲਗਵਾਉਣ।

Adv.

Leave a Reply

Your email address will not be published. Required fields are marked *