ਡਿਪਟੀ ਕਮਿਸ਼ਨਰ ਨੇ ਉਸਾਰੀ ਕਿਰਤੀਆਂ ਨੂੰ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ
ਬਟਾਲਾ, 8 ਮਈ ( ਅਮਰੀਕ ਮਠਾਰੂ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸੋਮਵਾਰ ਤੋਂ ਉਸਾਰੀ ਕਿਰਤੀਆਂ ਨੂੰ ਕੋਵਿਡ-19 ਵੈਕਸੀਨ ਲਗਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਉਸਾਰੀ ਕਿਰਤੀਆਂ ਨੂੰ ਕੋਰੋਨਾ ਦੇ ਖਤਰੇ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਸਾਰੇ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੌਕੇ ਦਾ ਭਰਪੂਰ ਫਾਇਦਾ ਉਠਾੳਂਦੇ ਹੋਏ ਜਦਲ ਤੋਂ ਜਲਦ ਵੈਕਸੀਨ ਲਗਵਾਉਣ।
।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਮਨੁੱਖੀ ਜਾਨਾਂ ਬਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਦੇ ਟਾਕਰੇ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੈਕਸੀਨ ਜਰੂਰ ਲਗਾਉਣ ਅਤੇ ਨਾਲ ਹੀ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਲਗਾਉਣ, ਘੱਟੋ-ਘੱਟ 6 ਫੁੱਟ ਦੀ ਸਮਾਜਿਕ ਦੂਰੀ ਰੱਖਣ ਅਤੇ ਬਾਰ-ਬਾਰ ਸਾਬਣ ਨਾਲ ਹੱੱਥ ਧੋਣ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਕੇ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।

2525

sandhu