
ਬਟਾਲਾ, 13 ਮਈ ( ਅਮਰੀਕ ਮਠਾਰੂ ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਅਧਿਕਾਰੀਆਂ ਕੋਲ ਪਹੁੰਚ ਕਰਕੇ ਮੰਗ ਕੀਤੀ ਹੈ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਦੀ ਤਾਰੀਕ ਨਾਨਕਸ਼ਾਹੀ ਕੈਲੰਡਰ ਵਿੱਚ ਦਰਜ ਕੀਤੀ ਜਾਵੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿੱਜੀ ਸਕੱਤਰ ਡਾ. ਅਮਰੀਕ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਸਿਮਰਨਜੀਤ ਸਿੰਘ ਨੂੰ ਦਿੱਤੇ ਵੱਖ-ਵੱਖ ਮੰਗ ਪੱਤਰਾਂ ਰਾਹੀਂ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਕਿਹਾ ਕਿ ਰਾਮਗੜ੍ਹੀਆ ਭਾਈਚਾਰੇ ਦੀ ਇਹ ਪੁਰਜ਼ੋਰ ਮੰਗ ਹੈ ਕਿ ਸਿੱਖ ਪੰਥ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਦੀ ਤਾਰੀਕ ਨੂੰ ਨਾਨਕਸ਼ਾਹੀ ਕੈਲੰਡਰ ਵਿੱਚ ਦਰਜ ਕੀਤਾ ਜਾਵੇ ਤਾਂ ਜੋ ਸਾਰਾ ਪੰਥ ਇਸ ਇਤਿਹਾਸਕ ਦਿਹਾੜੇ ਨੂੰ ਮਨਾ ਸਕੇ।
Adv.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਅਧਿਕਾਰੀਆਂ ਨੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਇਸ ਵਾਜਬ ਮੰਗ ਉਪਰ ਗੌਰ ਕੀਤਾ ਜਾਵੇਗਾ ਅਤੇ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਮੰਗ ਪੱਤਰ ਦੇਣ ਮੌਕੇ ਪੰਜਾਬ ਹੈਰੀਟੇਜ਼ ਐਂਡ ਕਲਚਰਲ ਸੁਸਾਇਟੀ ਵੱਲੋਂ ਇੰਦਰਜੀਤ ਸਿੰਘ ਹਰਪੁਰਾ, ਕੁਲਵਿੰਦਰ ਸਿੰਘ ਲਾਡੀ ਜੱਸਲ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀ ਮੇਜਰ ਸਿੰਘ ਵੀ ਮੌਜੂਦ ਸਨ।
Adv.