ਆਬਕਾਰੀ ਤੇ ਕਰ ਵਿਭਾਗ ਵਿੱਚ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉੱਚ ਉਦਯੋਗਿਕ ਉੱਨਤੀ ਅਫਸਰ ਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 168 ਅਸਾਮੀਆਂ  ਭਰਨ ਲਈ ਇਸ਼ਤਿਹਾਰ ਜਾਰੀ : ਭਗਤੂਪੁਰ

ਆਬਕਾਰੀ ਤੇ ਕਰ ਵਿਭਾਗ ਵਿੱਚ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉੱਚ ਉਦਯੋਗਿਕ ਉੱਨਤੀ ਅਫਸਰ ਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 168 ਅਸਾਮੀਆਂ  ਭਰਨ ਲਈ ਇਸ਼ਤਿਹਾਰ ਜਾਰੀ : ਭਗਤੂਪੁਰ
ਭਗਤੂਪੁਰ

ਬਟਾਲਾ, 21 ਮਈ ( ਅਮਰੀਕ ਮਠਾਰੂ/ਗੁਰੀ ਸੰਧੂ  ) – ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਆਬਕਾਰੀ ਤੇ ਕਰ ਵਿਭਾਗ ਵਿੱਚ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਉਦਯੋਗਿਕ ਵਿਭਾਗ ਵਿੱਚ ਉੱਚ ਉਦਯੋਗਿਕ ਉੱਨਤੀ ਅਫਸਰ ਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 168 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ ਸ. ਭੁਪਿੰਦਰ ਸਿੰਘ ਭੱਗਤੂਪੁਰ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ ਆਬਕਾਰੀ ਤੇ ਕਰ ਇੰਸਪੈਕਟਰਾਂ ਦੀਆਂ 51 ਅਸਾਮੀਆਂ ਅਤੇ ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉੱਚ ਉਦਯੋਗਿਕ ਉੱਨਤੀ ਅਫਸਰ ਦੀਆਂ 56 ਅਸਾਮੀਆਂ ਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 61 ਅਸਾਮੀਆਂ ਸਮੇਤ, ਕੁੱਲ 168 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ। ਇਹਨਾਂ ਅਸਾਮੀਆਂ ਲਈ ਮਿਤੀ 21 ਮਈ ਤੋਂ 15 ਜੂਨ ਤੱਕ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਫੀਸ ਭਰਨ ਲਈ ਆਖਰੀ ਮਿਤੀ 18 ਜੂਨ ਰੱਖੀ ਗਈ ਹੈ।

Adv.

Advertisement
Simar Indusdries Batala

ਸ. ਭੁਪਿੰਦਰਪਾਲ ਸਿੰਘ ਭੱਗਤੂਪੁਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਲਈ ਵੀ ਜਲਦੀ ਹੀ ਇਸ਼ਤਿਹਾਰ ਜਾਰੀ ਕਰਕੇ ਅਰਜੀਆਂ ਦੀ ਮੰਗ ਕੀਤੀ ਜਾਵੇਗੀ। ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ। ਸ. ਭੱਗਤੂਪੁਰ ਨੇ ਸਮੂਹ ਸੰਭਾਵੀ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਨੌਕਰੀਆਂ ਲਈ ਚੰਗੀ ਤਰਾਂ ਤਿਆਰੀ ਕਰਨ ਤਾਂ ਜੋ ਉਨਾਂ ਨੂੰ ਸਫਲਤਾ ਮਿਲ ਸਕੇ।

Adv.Advertisement

Leave a Reply

Your email address will not be published. Required fields are marked *