ਪੰਜਾਬ ਸਰਕਾਰ ਨੇ ਬਟਾਲਾ ਸ਼ਹਿਰ ਦਾ ਰਿਕਾਰਡ ਵਿਕਾਸ ਕੀਤਾ – ਤ੍ਰਿਪਤ ਬਾਜਵਾ

ਤ੍ਰਿਪਤ ਬਾਜਵਾ ਨੇ ਇੰਪਰੂਵਮੈਂਟ ਟਰੱਸਟ ਦੀ ਮਾਰਕਿਟ ਦੀ ਪਾਰਕਿੰਗ ਬਣਾਉਣ ਦੇ ਕੰਮ ਦਾ ਸ਼ੁਭ ਅਰੰਭ ਕੀਤਾ

ਪੰਜਾਬ ਸਰਕਾਰ ਨੇ ਬਟਾਲਾ ਸ਼ਹਿਰ ਦਾ ਰਿਕਾਰਡ ਵਿਕਾਸ ਕੀਤਾ – ਤ੍ਰਿਪਤ ਬਾਜਵਾ

ਟੱਕ ਲਗਾ ਕੇ ਕੰਮ ਦੀ ਸ਼ੁਰੂਆਤ ਕਰਦੇ ਕਸਤੁਰੀ ਲਾਲ ਸੇਠ

ਬਟਾਲਾ, 23 ਮਈ (  ਅਮਰੀਕ ਮਠਾਰੂ/ ਗੁਰੀ ਸੰਧੂ ) – ਪੰਜਾਬ ਸਰਕਾਰ ਵੱਲੋਂ ਇਤਿਹਾਸਕ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬੀਤੀ ਸ਼ਾਮ ਰੋਡਵੇਜ਼ ਡੀਪੂ ਦੇ ਸਾਹਮਣੇ ਨਗਰ ਸੁਧਾਰ ਟਰੱਸਟ ਦੀ ਮਾਰਕਿਟ ਦੀ ਪਾਰਕਿੰਗ ਬਣਾਉਣ ਦੇ ਕੰਮ ਦਾ ਸ਼ੁਭ ਅਰੰਭ ਕੀਤਾ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ, ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਵੀ ਨਾਲ ਮੌਜੂਦ ਸਨ।

ਇਸ ਮੌਕੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਦਾ ਰਿਕਾਰਡ ਵਿਕਾਸ ਕੀਤਾ ਗਿਆ ਹੈ ਅਤੇ ਇਹ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿਕਾਸ ਦੀ ਰਾਹ ’ਤੇ ਹੈ ਅਤੇ ਜਿਨ੍ਹਾਂ ਵਿਕਾਸ ਪਿਛਲੇ ਚਾਰ ਸਾਲਾਂ ਵਿੱਚ ਹੋਇਆ ਹੈ ਓਨਾਂ ਵਿਕਾਸ ਅਕਾਲੀ-ਭਾਜਪਾ ਸਰਕਾਰਾਂ ਦਹਾਕਿਆਂ ਵਿੱਚ ਵੀ ਨਹੀਂ ਕਰਵਾ ਸਕੀਆਂ ਸਨ। ਉਨ੍ਹਾਂ ਕਿਹਾ ਕਿ ਬਟਾਲਾ ਦੇ ਹਰ ਇਲਾਕੇ ਦਾ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਸੀਵਰੇਜ, ਜਲ ਸਪਲਾਈ, ਸੜਕਾਂ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੰਸਲੀ ਨਾਲੇ ਦੇ ਸੁੰਦਰੀਕਰਨ ਦਾ ਪ੍ਰੋਜੈਕਟ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਅਖੀਰ ਤੱਕ ਸਾਰੇ ਪ੍ਰੋਜੈਕਟ ਮੁਕੰਮਲ ਹੋਣ ਨਾਲ ਬਟਾਲੇ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਜਾਵੇਗੀ। ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਟਾਲੇ ਸ਼ਹਿਰ ਦੇ ਲੋਕਾਂ ਦੀ ਇੱਛਾ ਅਨੁਸਾਰ ਕੰਮ ਕੀਤਾ ਹੈ ਅਤੇ ਲੋਕ ਵਿਕਾਸ ਕਾਰਜਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।

Adv.

ਇਸ ਮੌਕੇ ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ ਨੇ ਕਿਹਾ ਕਿ ਰੋਡਵੇਜ਼ ਦਫ਼ਤਰ ਦੇ ਸਾਹਮਣੇ ਨਗਰ ਸੁਧਾਰ ਟਰੱਸਟ ਦੀ ਇਹ ਮਾਰਕਿਟ ਸ਼ਹਿਰ ਦੀ ਬਹੁਤ ਅਹਿਮ ਮਾਰਕਿਟ ਹੈ ਅਤੇ ਬਹੁਤ ਜਲਦੀ ਇਸਦੀ ਪਾਰਕਿੰਗ ਨਵੀਂ ਬਣ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਟਰੱਸਟ ਦੀਆਂ ਹੋਰ ਕਲੋਨੀਆਂ ਅਤੇ ਮਾਰਕਿਟਾਂ ਵਿੱਚ ਵੀ ਵਿਕਾਸ ਕੀਤਾ ਜਾਵੇਗਾ। ਇਸੇ ਦੌਰਾਨ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਸ਼ਹਿਰ ਦੇ ਵਿਕਾਸ ਲਈ ਧੰਨਵਾਦ ਕੀਤਾ।

Adv.Advertisement

ਇਸ ਮੌਕੇ ਬਲਜਿੰਦਰ ਸਿੰਘ ਬੋਪਾਰਾਏ, ਕੌਂਸਲਰ ਹਰਨੇਕ ਸਿੰਘ ਨੇਕੀ, ਸੁਖਦੇਵ ਸਿੰਘ ਬਾਜਵਾ, ਚੰਦਰ ਮੋਹਨ, ਗੁਰਪ੍ਰੀਤ ਸਿੰਘ ਸ਼ਾਨਾ, ਦਵਿੰਦਰ ਸਿੰਘ, ਗੌਤਮ ਸੇਠ ਗੁੱਡੂ, ਹਰਪਾਲ ਸਿੰਘ ਖਾਲਸਾ, ਸੁਖਝਿਮਦਰ ਸਿੰਘ ਸੁੱਖ, ਰਾਜਾ ਗੁਰਬਖਸ਼ ਸਿੰਘ ਅਤੇ ਹੋਰ ਆਗੂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *