ਭਾਈ ਘਨ੍ਹੱਈਆ ਜੀ ਸੁਸਾਇਟੀ ਅਤੇ ਜੰਗਲਾਤ ਵਿਭਾਗ ਵੱਲੋਂ ਹਰਿਆਵਲ ਮੁਹਿੰਮ ਦੇ ਤਹਿਤ ਕਾਦੀਆਂ ਚ ਲਗਾਏ ਬੂਟੇ
ਆਈਟੀਆਈ ਕਾਦੀਆਂ ਦੇ ਵਿੱਚ ਬੂਟੇ ਲਗਾ ਕੇ ਕੀਤੀ ਪਹਿਲੇ ਦਿਨ ਸ਼ੁਰੂਆਤ

ਕਾਦੀਆਂ 12 ਜੁਲਾਈ(ਅਮਰੀਕ ਮਠਾਰੂ/ ਗੁਰਪ੍ਰੀਤ ਸਿੰਘ ਮੱਲ੍ਹੀ )ਭਾਈ ਘਨ੍ਹੱਈਆ ਜੀ ਸੁਸਾਇਟੀ ਅਤੇ ਜੰਗਲਾਤ ਵਿਭਾਗ ਵੱਲੋਂ ਹਰਿਆਵਲ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਅੱਜ ਕਾਦੀਆਂ ਚ ਬੂਟੇ ਲਗਾਉਣ ਦੀ ਸ਼ੁਰੂਆਤ ਆਈਟੀਆਈ ਕਾਦੀਆਂ ਤੋਂ ਕੀਤੀ ਗਈ ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਜਗਜੀਤ ਸਿੰਘ ਕਾਦੀਆਂ ਵਾਲਿਆਂ ਨੇ ਦੱਸਿਆ ਕਿ ਭਾਈ ਘਨ੍ਹੱਈਆ ਜੀ ਸੁਸਾਇਟੀ ਅਤੇ ਜੰਗਲਾਤ ਵਿਭਾਗ ਵੱਲੋਂ ਹਰਿਆਵਲ ਮੁਹਿੰਮ ਦੇ ਤਹਿਤ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਵਿਚ ਕਾਦੀਆਂ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਿੱਚ ਬੂਟੇ ਲਗਾਉਣੇ ਸ਼ੁਰੂ ਕੀਤੇ ਗਏ ਹਨ ।ਜਿਸ ਦੇ ਚਲਦਿਆਂ ਅੱਜ ਕਾਦੀਆਂ ਆਈਟੀਆਈ ਦੇ ਵਿੱਚ ਪਹਿਲੇ ਦਿਨ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ।ਇਸ ਮੌਕੇ ਜੰਗਲਾਤ ਵਿਭਾਗ ਦੇ ਰੇਂਜ ਅਫਸਰ ਜਗਦੇਵ ਸਿੰਘ ਅਤੇ ਭਾਈ ਜਗਜੀਤ ਸਿੰਘ ਕਾਦੀਆਂ ਵਾਲਿਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਆਪਣੇ ਆਲੇ ਦੁਆਲੇ ਬੂਟੇ ਲਗਾਉਣ ਅਤੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਕਿਉਂਕਿ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ ਜਿੱਥੇ ਵਾਤਾਵਰਨ ਸਾਫ਼ ਹੁੰਦਾ ਹੈ ਉੱਥੇ ਹੀ ਲੋਕਾਂ ਨੂੰ ਹਵਾ ਦੇ ਰਾਹੀਂ ਇਕ ਚੰਗੀ ਆਕਸੀਜਨ ਮਿਲਦੀ ਹੈ ਜਿਸ ਨਾਲ ਕਈ ਬਿਮਾਰੀਆਂ ਤੋਂ ਲੋਕਾਂ ਨੂੰ ਛੁਟਕਾਰਾ ਮਿਲਦਾ ਹੈ।
Adv.

ਇਸ ਲਈ ਲੋਕ ਵੱਧ ਤੋਂ ਵੱਧ ਅੱਗੇ ਆ ਕੇ ਆਪਣੇ ਸ਼ਹਿਰ ਅਤੇ ਆਲੇ ਦੁਆਲੇ ਬੂਟੇ ਜ਼ਰੂਰ ਲਗਵਾਉਣ ਅਤੇ ਹਰੇਕ ਇਨਸਾਨ ਇੱਕ ਇੱਕ ਬੂਟਾ ਜ਼ਰੂਰ ਲਗਾਵੇ ।ਇਸ ਮੌਕੇ ਸੋਸਾਇਟੀ ਅਤੇ ਜੰਗਲਾਤ ਵਿਭਾਗ ਵੱਲੋਂ ਹਰਿਆਵਲ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸ਼ੁਰੂ ਕੀਤੀ ਗਈ ਇਸ ਸ਼ੁਰੂਆਤ ਨੂੰ ਦੇਖਦੇ ਹੋਏ ਆਸ ਪਾਸ ਦੇ ਇਲਾਕਾ ਨਿਵਾਸੀਆਂ ਨੇ ਸ਼ਲਾਘਾ ਕੀਤੀ ।ਇਸ ਮੌਕੇ ਭਾਈ ਘਨੱਈਆ ਜੀ ਸੋਸਾਇਟੀ ਤੋਂ ਭਾਈ ਜਗਜੀਤ ਸਿੰਘ ਅਤੇ ਉਨ੍ਹਾਂ ਦੇ ਨਾਲ ਪ੍ਰਿੰਸੀਪਲ ਪ੍ਰੋਮਿਲਾ ਸਿੱਧੂ, ਰੇਂਜ ਅਫਸਰ ਜਗਦੇਵ ਸਿੰਘ ,ਭਾਈ ਅਨੂਪ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ ,ਤੇਜਿੰਦਰ ਸਿੰਘ ਵੋਹਰਾ, ਯੁਵਰਾਜ ਪੁਰੀ, ਬਲਦੇਵ ਸਿੰਘ ,ਅੰਮ੍ਰਿਤਪਾਲ ਸਿੰਘ, ਗੁਰਿੰਦਰਜੀਤ ਸਿੰਘ ,ਬਲਦੇਵ ਸਿੰਘ, ਦਲਜੀਤ ਸਿੰਘ ,ਚਾਨਣ ਸਿੰਘ ,ਮੈਡਮ ਸਾਂਵਰੀ ਆਦਿ ਹਾਜ਼ਰ ਸਨ ।

