ਮੈਰੀਗੋਲਡ ਸਕੂਲ ਅਲੀਵਾਲ ਦਾ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਮੈਰੀਗੋਲਡ ਸਕੂਲ ਅਲੀਵਾਲ ਦਾ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

(ਦਵਿੰਦਰ ਸਿੰਘ ਖਾਲਸਾ) ਅਲੀਵਾਲ:-, ਹਾਲ ਹੀ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਜਮਾਤ ਦਾ ਨਤੀਜਾ ਜਾਰੀ ਕੀਤਾ ਗਿਆ। ਜਿਸ ਵਿਚ ਕਸਬਾ ਅਲੀਵਾਲ ਵਿਖੇ ਮੈਰੀਗੋਲਡ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਮ ਡੀ ਗੁਰਵਿੰਦਰ ਸਿੰਘ ਪੰਨੂ ਅਤੇ ਪ੍ਰਿੰਸੀਪਲ ਹਰਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਕੂਲ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਾਬਲੇ ਤਾਰੀਫ਼ ਅੰਕਾਂ ਦੀ ਪ੍ਰਾਪਤੀ ਕਰ ਜਿਥੇ ਸਕੂਲ ਦਾ ਨਾਂ ਚਮਕਾਇਆ ਹੈ ਉਥੇ ਨਾਲ ਹੀ ਆਪਣੇ ਮਾਪਿਆਂ ਦਾ ਮਾਣ ਵੀ ਵਧਾਇਆ ਹੈ। ਪ੍ਰਿੰਸੀਪਲ ਹਰਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਬਾਰਵੀਂ ਜਮਾਤ ਦੇ ਮੈਡੀਕਲ ਅਤੇ ਨਾਨ ਮੈਡੀਕਲ ਦੇ ਕੁੱਲ 52 ਵਿਦਿਆਰਥੀਆਂ ਨੇ ਬਾਰਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ ਵਿਚੋ 13 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ ਹਨ ।

Adv.

ਅੱਗੇ ਉਨ੍ਹਾਂ 98 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਵਿਦਿਆਰਥੀਆਂ ਦੇ ਨਾਵਾਂ ਤੋਂ ਜਾਣੂ ਕਰਵਾਇਆ ਜਿਨ੍ਹਾਂ ਵਿਚ ਜਸਮੀਤ ਕੌਰ ਪੁੱਤਰੀ ਸ੍ਰ ਹਰਪ੍ਰੀਤ ਸਿੰਘ ਨੇ490/500/ 98 ਪ੍ਰਤੀਸ਼ਤ ਅੰਕ ਹਾਸਲ ਕਰਕੇ ਕੇ ਅਵਲ ਦਰਜ਼ਾ ਹਾਸਲ ਕੀਤਾ। ਨੇਹਾ ਸ਼ਰਮਾ ਫਿਰ ਪੁੱਤਰੀ ਰਾਕੇਸ਼ ਸ਼ਰਮਾ ਨੇ 489/500/ 97.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੁਸਰਾ ਦਰਜ਼ਾ ਹਾਸਲ ਕੀਤਾ ਅਤੇ ਤੀਸਰੇ ਸਥਾਨ ਦੀ ਪ੍ਰਾਪਤੀ 482/500/ 95.8 ਪ੍ਰਤੀਸ਼ਤ ਅੰਕ ਹਾਸਲ ਕਰ‌ ਜਸਨੀਤ ਕੌਰ ਪੁੱਤਰੀ ਤੇਜਿੰਦਰ ਸਿੰਘ ਨੇ ਅਤੇ ਬਾਕੀ ਸਭ ਵਿਦਿਆਰਥੀਆਂ ਦਾ ਨਤੀਜਾ ਵੀ ਕਾਬਲੇ ਤਾਰੀਫ਼ ਰਿਹਾ।

Adv.

ਇਸ ਮੌਕੇ ਐਮ ਡੀ ਗੁਰਵਿੰਦਰ ਸਿੰਘ ਪੰਨੂ ਪ੍ਰਿੰਸੀਪਲ ਹਰਿੰਦਰਪਾਲ ਸਿੰਘ ਸੰਧੂ ਅਤੇ ਵਾਇਸ ਪ੍ਰਿੰਸੀਪਲ ਪ੍ਰਿਤਪਾਲ ਕੌਰ ਨੇ ਇਸ ਸਫਲਤਾ ਪਿੱਛੇ ਅਧਿਆਪਕਾਂ ਦੀ ਵਧੀਆ ਕਾਰਗੁਜ਼ਾਰੀ ਅਤੇ ਕੋਰੋਨਾ ਕਾਲ ਦੌਰਾਨ ਵੀ ਵਿਦਿਆਰਥੀਆਂ ਵਲੋਂ ਕੀਤੀ ਸਖ਼ਤ ਮਿਹਨਤ ਦਾ ਨਤੀਜ਼ਾ ਹੈ।

Leave a Reply

Your email address will not be published. Required fields are marked *