ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਜੁਡੀਸ਼ਲ ਮੈਜਿਸਟਰੇਟ (ਫਸਟ ਕਲਾਸ) ਰਵਤੇਸ਼ ਇੰਦਰਜੀਤ ਸਿੰਘ ਨੇ ਅੱਜ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਮਟੌਰ ਥਾਣੇ ਦੇ ਐੱਸਐੱਚਓ ਨੂੰ 25 ਸਤੰਬਰ ਤੱਕ ਸੈਣੀ ਨੂੰ ਗ੍ਰਿਫ਼ਤਾਰ ਕਰਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਹ ਹੁਕਮ ਸਿੱਟ ਦੀ ਅਰਜ਼ੀ ਦੇ ਦਿੱਤੇ। ਉਧਰ ਮੁਹਾਲੀ ਪੁਲੀਸ ਵੱਲੋਂ ਸੈਣੀ ਦੀ ਗ੍ਰਿਫ਼ਤਾਰੀ ਲਈ ਛਾਪੇ ਜਾਰੀ ਰੱਖਣ ਦੇ ਦਾਅਵੇ ਕੀਤੇ ਜਾ ਰਹੇ ਹਨ। ਹੈਰਾਨੀ ਹੈ ਕਿ ਕਈ ਟੀਮਾਂ ਬਣਾਉਣ ਦੇ ਬਾਵਜੂਦ ਪੁਲੀਸ ਦੇ ਹੱਥ ਖਾਲੀ ਹਨ।

