ਚੰਡੀਗੜ੍ਹ (IPT bureau)ਚਮਕੌਰ ਸਾਹਿਬ ਤੋਂ ਕਾਂਗਰਸ ਦੇ ਵਿਧਾਇਕ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਨ੍ਹਾਂ ਦੇ ਨਾਂ ’ਤੇ ਪਾਰਟੀ ਹਾਈ ਕਮਾਨ ਨੇ ਮੋਹਰ ਲਗਾ ਦਿੱਤੀ ਹੈ। ਦਲਿਤ ਚਿਹਰਾ 48 ਸਾਲਾ ਸ੍ਰੀ ਚੰਨੀ ਕੈਪਟਨ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਸਨ। ਉਹ ਤਿੰਨ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਦਾ ਨਾਮ ਚਰਚਾ ਵਿੱਚ ਨਹੀਂ ਸੀ ਤੇ ਸ਼ਾਮ ਤੱਕ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਚੱਲ ਰਿਹਾ ਸੀ। ਸ੍ਰੀ ਚੰਨੀ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਤੇ ਵਿਧਾਇਕਾਂ ਦੇ ਸਮਰਥਨ ਦਾ ਦਾਅਵਾ ਪੇਸ਼ ਕੀਤਾ। ਰਾਜ ਭਵਨ ਤੋਂ ਬਾਹਰ ਆ ਕੇ ਸ੍ਰੀ ਚੰਨੀ ਨੇ ਕਿਹਾ ਕਿ ਰਾਜਪਾਲ ਨੇ 20 ਸਤੰਬਰ ਨੂੰ ਸਵੇਰੇ 11 ਵਜੇ ਉਹਨਾ ਨੂੰ ਸਹੁੰ ਚੁੱਕਣ ਦਾ ਸੱਦਾ ਦਿੱਤਾ ਹੈ। ਰਾਹੁਲ ਗਾਂਧੀ ਨੇ ਵੀ ਚੰਨੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਵੀ ਚੰਨੀ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਹੈ ਕਿ ਉਹ ਪੰਜਾਬ ਦਾ ਭਵਿੱਖ ਨੂੰ ਸੁਰੱਖਿਅਤ ਰੱਖਣਗੇ ਅਤੇ ਪੰਜਾਬ ਦੀ ਜਨਤਾ ਦੀਆ ਉਮੀਦਾ ਤੇ ਖਰੇ ਉਤਰਣਗੇ।
Adv.

