ਨੌਵੀ ਦਸਵੀ ਦਾ ਸਲਾਨਾ ਜੋੜ ਮੇਲਾ ਗੁਰਦੁਆਰਾ ਅੱਚਲ ਸਾਹਿਬ ਵਿਖੇ 12 ਤੇ 13 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ :ਜੱਸਲ
ਬਟਾਲਾ, 6 ਨਵੰਬਰ (ਅਮਰੀਕ ਮਠਾਰੂ) – ਨੋਵੀ ਅਤੇ ਦਸਵੀ ਦਾ ਸਾਲਾਨਾ ਜੋੜ ਮੇਲਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ 12 ਤੇ 13 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਜ: ਗੁਰਨਾਮ ਸਿੰਘ ਜੱਸਲ ਨੇ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਸ: ਬਲਜੀਤ ਸਿੰਘ ਬੁੱਟਰ ਦੇ ਨਾਲ ਗਲਬਾਤ ਕਰਦਿਆਂ ਦੱਸਿਆ ਕਿ ਸਾਲਾਨਾ ਜੋੜ ਮੇਲੇ ਦੇ ਸਬੰਧ ਵਿਚ 10 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਜਿਨਾਂ ਦੀ ਸੰਪੂਰਨਤਾ 12ਨਵੰਬਰ ਨੂੰ ਹੋਵੇਗੀ ਉਪਰੰਤ ਮਹਾਨ ਗੁਰਮਤਿ ਸਮਾਗਮ ਆਯੋਜਿਤ ਕੀਤਾ ਜਾਵੇਗਾ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਪ੍ਰਚਾਰਕ ਕਵੀਸ਼ਰ ਵਿਦਵਾਨ ਤੇ ਮਹਾਨ ਪੰਥਕ ਸ਼ਖਸ਼ੀਅਤਾਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਨਗੀਆਂ ।
ਉਨ੍ਹਾਂ ਕਿਹਾ ਕਿ ਸਾਲਾਨਾ ਜੋੜ ਮੇਲੇ ਨੂੰ ਲੈ ਕੇ ਤਿਆਰੀਆਂ ਵੱਡੇ ਪੱਧਰ ਤੇ ਕੀਤੀਆ ਜਾ ਰਹੀਆ ਹਨ।
ਨੌਵੀਂ ਦਸਵੀਂ ਦੇ ਸਾਲਾਨਾ ਜੋੜ ਮੇਲੇ ਮੌਕੇ ਸੰਗਤਾਂ ਦੀ ਵੱਡੀ ਗਿਣਤੀ ਦੇ ਆਮਦ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਦੇ ਮੈਨੇਜਰ ਸ: ਬਲਜੀਤ ਸਿੰਘ ਬੁੱਟਰ ਤੇ ਸਮੁੱਚੇ ਸਟਾਫ ਵੱਲੋਂ ਸੰਗਤਾਂ ਦੀ ਰਿਹਾਇਸ਼ ਲੰਗਰ ਪਾਰਕਿਗ ਦੇ ਯੋਗ ਪ੍ਰਬੰਧ ਕੀਤੇ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜ: ਗੁਰਨਾਮ ਸਿੰਘ ਜੱਸਲ ਨੇ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਨੂੰ ਅਪੀਲ ਕੀਤੀ ਕਿ ਸਾਲਾਨਾ ਜੋੜ ਮੇਲੇ ਨੂੰ ਮੁੱਖ ਰਖਦਿਆਂ ਸਫਾਈ ਲਾਈਟ ਤੇ ਸੁਰੱਖਿਆ ਦੇ ਯੋਗ ਪ੍ਰਬੰਧ ਕੀਤੇ ਜਾਣ ਤਾਕਿ ਸਾਲਾਨਾ ਜੋੜ ਮੇਲੇ ਮੋਕੇ ਸ਼ਾਮਲ ਹੋਣ ਵਾਲੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਸਿਹਤ ਵਿਭਾਗ ਵੱਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਪੂਰਾ ਖਿਆਲ ਰੱਖਿਆ ਜਾਏਗਾ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ: ਬਲਜੀਤ ਸਿੰਘ ਬੁੱਟਰ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਸ: ਹਰਵਿੰਦਰ ਸਿੰਘ ਰੂਪੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਸ: ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਸ੍ਰੀ ਸਤਿਕਰਤਾਰੀਆਂ ਸਾਹਿਬ ਸਰਦਾਰ ਕੰਵਲਪ੍ਰੀਤ ਸਿੰਘ ਸਿੰਘ ਦੌਲਤਪੁਰ ਭਾਈ ਨਾਨਕ ਸਿੰਘ ਗ੍ਰੰਥੀ ਸ: ਜਤਿੰਦਰਪਾਲ ਸਿੰਘ ਵਿੱਕੀ ਸ:ਗੁਲਬਾਗ ਸਿੰਘ ਬਾਸਰਪੁਰ ਸ: ਧੰਨਰਾਜ ਸਿੰਘ ਬਟਾਲਾ ਸ: ਮੁਖਤਿਆਰ ਸਿੰਘ ਗ੍ਰੰਥੀ ਸ: ਦੀਦਾਰ ਸਿੰਘ ਸ: ਅਮਰਜੀਤ ਸਿੰਘ ਆਦਿ ਹਾਜ਼ਰ ਸਨ