ਜਲਦ ਹੀ ਆ ਸਕਦੇ ਨੇ ਪੰਜਾਬੀ ਦੇ ਵਿਸ਼ਵ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਰਾਜਨੀਤੀ ਵਿੱਚ

 

ਜਲਦ ਹੀ ਆ ਸਕਦੇ ਨੇ ਪੰਜਾਬੀ ਦੇ ਵਿਸ਼ਵ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ  ਰਾਜਨੀਤੀ ਵਿੱਚ

 

(IPT BUREAU) ਪੰਜਾਬੀ ਦੇ ਵਿਸ਼ਵ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਰਾਜਨੀਤੀ ਵਿੱਚ ਆਉਣ ਦੀ ਕਾਫੀ ਚਰਚਾ ਹੈ। ਚਰਚਾ ਇਹ ਵੀ ਚੱਲ ਰਹੀ ਹੈ ਕਿ ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਕੇ ਆਪਣੀ ਸਿਆਸੀ ਪਾਰੀ ਸ਼ੁਰੂ ਕਰ ਸਕਦੇ ਹਨ। ਕਿਆਸ ਅਰਾਈਆਂ ਇਹ ਵੀ ਲੱਗਣ ਲੱਗ ਪਈਆਂ ਹਨ ਕਿ ਜਿਸ ਤਰ੍ਹਾਂ ਮੂਸੇਵਾਲਾ ਦੀ ਕਰੋੜਾਂ ‘ਚ ਫੈਨ ਫਾਲੋਇੰਗ ਹੈ, ਕਾਂਗਰਸ ਵੀ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਅਤੇ ਟਿਕਟ ਦੇਣ ‘ਤੇ ਵਿਚਾਰ ਕਰ ਸਕਦੀ ਹੈ। ਜਦੋਂ ਕਿ ਇਸ ਬਾਰੇ ਅਜੇ ਤੱਕ ਕਿਸੇ ਵੀ ਪਾਸਿਓਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਸਿਆਸਤ ਵਿੱਚ ਗਾਇਕ ਜਾਂ ਅਦਾਕਾਰਆਉਣਾ ਕੋਈ ਨਵੀਂ ਗੱਲ ਨਹੀਂ ਕਿਉਂਕਿ ਪੰਜਾਬ ਦੇ ਗਾਇਕ ਪਹਿਲਾਂ ਹੀ ਸਿਆਸਤ ਵਿੱਚ ਆ ਕੇ ਆਪਣਾ ਸਿਆਸੀ ਕਰੀਅਰ ਸ਼ੁਰੂ ਕਰ ਚੁੱਕੇ ਹਨ। ਭਗਵੰਤ ਮਾਨ, ਸਤਿੰਦਰ ਬਿੱਟੀ, ਜੱਸੀ ਜਸਰਾਜ, ਅਨਮੋਲ ਮਾਨ, ਗੁਰਪ੍ਰੀਤ ਘੁੱਗੀ ਵਰਗੇ ਪੰਜਾਬੀ ਇੰਡਸਟਰੀ ਨਾਲ ਜੁੜੇ ਲੋਕਾਂ ਨੇ ਰਾਜਨੀਤੀ ਵਿੱਚ ਆਪਣਾ ਕੈਰੀਅਰ ਬਣਾਇਆ ਹੈ। ਇੰਨਾ ਹੀ ਨਹੀਂ ਭਗਵੰਤ ਮਾਨ ਨੇ ਮੁਹੰਮਦ ਸਦੀਕ ਵਾਂਗ ਸਿਆਸਤ ਵਿੱਚ ਵੀ ਚੰਗਾ ਮੁਕਾਮ ਹਾਸਿਲ ਕੀਤਾ ਹੈ। ਇਸ ਤੋਂ ਬਾਅਦ ਹਿੰਦੀ ਫ਼ਿਲਮਾਂ ਦੇ ਅਦਾਕਾਰ ਸੰਨੀ ਦਿਓਲ, ਵਿਨੋਦ ਖੰਨਾ ਨੇ ਵੀ ਪੰਜਾਬ ਦੀ ਸਿਆਸਤ ਵਿੱਚ ਸਫ਼ਰ ਕੀਤਾ ਹੈ। ਇਨ੍ਹਾਂ ਵਿੱਚ ਵਿਨੋਦ ਖੰਨਾ ਗੁਰਦਾਸਪੁਰ ਸੰਸਦੀ ਹਲਕੇ ਤੋਂ ਕਈ ਵਾਰ ਸੰਸਦ ਮੈਂਬਰ ਰਹੇ।ਜਦਕਿ ਸੰਨੀ ਦਿਓਲ ਇਸ ਸਮੇਂ ਸੰਸਦ ਮੈਂਬਰ ਹਨ। ਅੰਦਾਜ਼ਾ ਇਹ ਵੀ ਲਗਾਇਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਵਿਧਾਨ ਸਭਾ ਹਲਕਾ ਮਾਨਸਾ ਤੋਂ ਚੋਣ ਲੜ ਸਕਦੇ ਹਨ।

Adv.

Leave a Reply

Your email address will not be published. Required fields are marked *