ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਰਿਸ਼ਤੇਦਾਰਾਂ ਨੇ ਨੌਜਵਾਨ ਦਾ ਕੀਤਾ ਚਾਕੂ ਮਾਰ ਕੇ ਕਤਲ

ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਰਿਸ਼ਤੇਦਾਰਾਂ ਨੇ ਨੌਜਵਾਨ ਦਾ ਕੀਤਾ ਚਾਕੂ ਮਾਰ ਕੇ ਕਤਲ

 

ਕਾਦੀਆਂ /ਬਟਾਲਾ 31 ਦਸੰਬਰ( ਗੁਰਪ੍ਰੀਤ ਸਿੰਘ/ ਅਮਰੀਕ ਮਠਾਰੂ )ਪੁਲਸ ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਵੀਲਾ ਬੱਜੂ ਦੇ ਵਿੱਚ ਰਿਸ਼ਤੇਦਾਰਾਂ ਦੇ ਵੱਲੋਂ ਇੱਕ ਹਜਾਰ ਰੁਪਏ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤੇ ਜਾਣ ਦੀ ਦੁਖਦਾਈ ਖਬਰ ਮਿਲੀ ਹੈ ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਘੁਮਾਣ ਦੇ ਐੱਸਐੱਚਓ ਜਸਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਅਜੇ ਨਾਮ ਦਾ ਵਿਅਕਤੀ ਜਿਸ ਨੇ ਕੁਝ ਲੋਕਾਂ ਦੇ ਕੋਲ ਇੱਕ ਹਜ਼ਾਰ ਪਿਆ ਲੈਣਾ ਸੀ ਤਾਂ ਉਨ੍ਹਾਂ ਨੇ ਕਿਹਾ ਕਿ ਆਪਣੇ ਇੱਕ ਹਜ਼ਾਰ ਰੁਪਏ ਆਣ ਕੇ ਲਿਜਾ ਜਦੋਂ ਉਹ ਮ੍ਰਿਤਕ ਅਜੇ ਆਪਣੇ ਰਿਸ਼ਤੇਦਾਰਾਂ ਕੋਲ ਪੈਸੇ ਲੈਣ ਗਿਆ ਤਾਂ ਉਥੇ ਹੋਏ ਝਗੜੇ ਦੌਰਾਨ ਉਕਤ ਰਿਸ਼ਤੇਦਾਰਾਂ ਨੇ ਅਜੇ ਦੇ ਢਿੱਡ ਵਿੱਚ ਚਾਕੂ ਮਾਰ ਦਿੱਤੇ ਜਿਸ ਦੌਰਾਨ ਉਸ ਨੂੰ ਤੁਰੰਤ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਘੁਮਾਣ ਵਿਖੇ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਬਟਾਲਾ ਸਿਵਲ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਜਿੱਥੇ ਅਜੈ ਦੀ ਮੌਤ ਹੋ ਗਈ ।ਐੱਸਐੱਚਓ ਜਸਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਜੋ ਵੀ ਬਿਆਨ ਦਰਜ ਕਰਵਾਉਣਗੇ ਉਸ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ।

Adv.

 

 

 

 

Leave a Reply

Your email address will not be published. Required fields are marked *