ਚੋਣ ਪ੍ਰਕਿਰਿਆ ਦੋਰਾਨ ਜ਼ਿਲ੍ਹੇ ਵਿਚ ਕੋਵਿਡ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ – ਜ਼ਿਲ੍ਹਾ ਚੋਣ ਅਧਿਕਾਰੀ

ਜ਼ਿਲ੍ਹਾ ਚੋਣ ਅਧਿਕਾਰੀ ਨੇ ਆਦਰਸ਼ ਚੋਣ ਜ਼ਾਬਤੇ ਨੂੰ ਇੰਨ-ਬਿੰਨ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ

 

ਚੋਣ ਪ੍ਰਕਿਰਿਆ ਦੋਰਾਨ ਜ਼ਿਲ੍ਹੇ ਵਿਚ ਕੋਵਿਡ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ – ਜ਼ਿਲ੍ਹਾ ਚੋਣ ਅਧਿਕਾਰੀ

 

ਬਟਾਲਾ, 9 ਜਨਵਰੀ (  ਅਮਰੀਕ ਮਠਾਰੂ     ) – ਭਾਰਤੀ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ 8 ਜਨਵਰੀ ਨੂੰ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦੇਣ ਤੋਂ ਬਾਅਦ ਸੂਬੇ ਭਰ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ। ਆਦਰਸ਼ ਚੋਣ ਜ਼ਾਬਤਾ ਲਾਗੂ ਹੁੰਦਿਆਂ ਹੀ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜ਼ਿਸਟਰੇਸ਼ਨ ਅਧਿਕਾਰੀਆਂ ਸਮੇਤ ਸਮੁੱਚੇ ਚੋਣ ਅਮਲੇ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਆਦਰਸ਼ ਚੋਣ ਜ਼ਾਬਤੇ ਨੂੰ ਜ਼ਿਲ੍ਹੇ ਵਿੱਚ ਇੰਨ-ਬਿੰਨ ਲਾਗੂ ਕੀਤਾ ਜਾਵੇ।

 

ਜ਼ਿਲ੍ਹਾ ਚੋਣ ਅਧਿਕਾਰੀ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਭਾਰਤ ਚੋਣ ਕਮਿਸਨ ਵੱਲੋਂ ਵਲੋਂ ਐਲਾਨੇ ਗਏ 7 ਪੜਾਵਾਂ ਦੇ ਚੋਣ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਦੂਸਰੇ ਪੜਾਅ ਦੌਰਾਨ ਇਕ ਗੇੜ ਵਿਚ  ਹੋਣ ਵਾਲੀਆਂ ਪੰਜਾਬ ਰਾਜ ਚੋਣਾਂ ਦੀ ਸਮਾਂ ਸਾਰਣੀ ਮੁਤਾਬਕ ਪੰਜਾਬ ਦੇ ਸਮੂਹ 117 ਵਿਧਾਨ ਸਭਾ ਹਲਕਿਆਂ ਲਈ ਵੋਟਾਂ 14 ਫਰਵਰੀ, 2022 ਨੂੰ ਪੈਣਗੀਆਂ। ਉਨਾਂ ਦੱਸਿਆ ਕਿ ਇਨਾਂ ਚੋਣਾਂ ਲਈ ਨੋਟੀਫ਼ਿਕੇਸ਼ਨ 21 ਜਨਵਰੀ 2022 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਰੀਕ 28 ਜਨਵਰੀ 2022 ਹੋਵੇਗੀ। 29 ਜਨਵਰੀ  2022 ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ 31 ਜਨਵਰੀ 2022 ਹੈ। ਉਨਾਂ ਦੱਸਿਆ ਕਿ ਵੋਟਾਂ 14 ਫਰਵਰੀ 2022  ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ।

 

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦੋਰਾਨ ਕੋਵਿਡ ਨਿਯਮਾਂ ਦੀ ਪਾਲਣਾ ਇੰਨ ਬਿੰਨ ਕੀਤੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਢਿੱਲ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸਨ ਦੇ ਹੁਕਮਾਂ ਅਨੁਸਾਰ 15 ਜਨਵਰੀ 2022 ਤੱਕ ਕਿਸੇ ਵੀ ਉਮੀਦਵਾਰ, ਰਾਜਨੀਤਕ ਪਾਰਟੀਆਂ ਅਤੇ ਚੋਣਾਂ ਨਾਲ ਸਬੰਧਤ ਕਿਸੇ ਵੀ ਤਰਾਂ ਚੋਣ ਰੈਲੀ, ਰੋਡ ਸ਼ੋਅ, ਪੈਦਲ ਯਾਤਰਾ, ਸਾਈਕਲ/ਵਹੀਕਲਜ ਯਾਤਰਾ ਕੱਢਣ, ਨੁੱਕੜ ਮੀਟਿੰਗ ਅਤੇ ਸਭਾ ਕਰਨ ਦੀ ਇਜਾਜਤ ਨਹੀਂ ਹੈ। ਉਨਾਂ ਦੱਸਿਆ ਕਿ ਕਮਿਸਨ ਵਲੋਂ ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਕਿਸੇ ਵੀ ਕਿਸਮ ਦੇ ਚੋਣ ਪ੍ਰਚਾਰ ਕਰਨ ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾਈ ਗਈ ਹੈ।

Adv.

ਜ਼ਿਲ੍ਹਾ ਚੋਣ ਅਧਿਕਾਰੀ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੁੰਦੇ ਹੀ ਜ਼ਿਲ੍ਹੇ ਵਿੱਚ ਸਰਕਾਰੀ ਜਾਇਦਾਦ ’ਤੇ ਲੱਗੇ ਸਾਰੇ ਰਾਜਨੀਤਿਕ ਹੋਰਡਿੰਗਜ਼/ਇਸ਼ਤਿਹਾਸ ਉਤਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਨੁੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਨ ਲਈ ਸੁਵਿਧਾ ਐਪ, ਸੀ.ਵੀਜਲ, ਪੀ.ਡਬਲਿਊ.ਡੀ ਨਾਮੀ ਐਪ ਅਤੇ ਵੋਟਰ ਹੈਲਪ ਲਾਈਨ ਐਪ ਲਾਂਚ ਕੀਤਾ ਗਿਆ ਹੈ। ਸੀ ਵੀਜਲ ਐਪ ਰਾਹੀ ਰਜਿਸਟਰ ਕੀਤੀ ਗਈ ਸ਼ਿਕਾਇਤ ਨੂੰ 100 ਮਿੰਟ ਵਿੱਚ ਹੱਲ ਕੀਤਾ ਜਾਵੇਗਾ। ਇਸੇ ਤਰਾ ਸੁਵਿਧਾ ਐਪ ਰਾਹੀ ਉਮੀਦਵਾਰ ਹਰ ਤਰਾ ਦੀ ਪ੍ਰਵਾਨਗੀ ਜਿਵੇਂ ਕਿ ਰੈਲੀ ਆਦਿ ਲਈ ਵੀ ਜਲਦ ਹਾਸਲ ਕਰ ਸਕਦਾ ਹੈ। ਉਨਾ ਕਿਹਾ ਕਿ ਭੈਅ ਮੁਕਤ ਅਤੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਸਰਵਾਈਲੈਸ਼ ਟੀਮਾਂ, ਫਲਾਈਇੰਗ ਸੂਕੈਅਡ, ਆਦਿ ਵਰਗੀਆ ਕਈ ਟੀਮਾਂ ਕੰਮ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਦਸਤੇ ਵੀ ਤਾਇਨਾਤ ਕੀਤੇ ਜਾਣਗੇ।

 

 

 

Leave a Reply

Your email address will not be published. Required fields are marked *