ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ 5 ਮਈ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਵਿਖੇ ਮਨਾਇਆ ਜਾਏਗਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ 5 ਮਈ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਵਿਖੇ ਮਨਾਇਆ ਜਾਏਗਾ

ਬਟਾਲਾ (ਅਮਰੀਕ ਮਠਾਰੂ)ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਕਮੇਟੀ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫਾਊਂਡੇਸ਼ਨ ਦੀ ਇੱਕ ਸਾਂਝੀ ਮੀਟਿੰਗ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਵਿਖੇ ਹੋਈ, ਜਿਸ ਵਿੱਚ ਅਹਿਮ ਫੈਸਲਾ ਲੈਂਦਿਆਂ ਦੋਵਾਂ ਜਥੇਬੰਦੀਆਂ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ 5 ਮਈ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਵਿਖੇ ਮਨਾਉਣ ਦਾ ਫੈਸਲਾ ਕੀਤਾ

Adv.

ਦੋਵਾਂ ਹੀ ਜਥੇਬੰਦੀਆਂ ਨੇ ਭਵਿੱਖ ਵਿੱਚ ਰਾਮਗੜ੍ਹੀਆ ਭਾਈਚਾਰੇ ਦੀ ਭਲਾਈ ਲਈ ਇੱਕਜੁੱਟ ਹੋ ਕੇ ਕਾਰਜ ਕਰਨ ਦਾ ਫੈਸਲਾ ਵੀ ਕੀਤਾ,, ਜ਼ਿਕਰਯੋਗ ਹੈ ਕਿ ਬਟਾਲੇ ਦੇ ਰਾਮਗੜ੍ਹੀਆ ਭਾਈਚਾਰੇ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਰਾਗੀ ਡਾਕਟਰ ਗੁਰਿੰਦਰ ਸਿੰਘ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਕਥਾਵਾਚਕ ਭਾਈ ਗਿਆਨੀ ਪਲਵਿੰਦਰਪਾਲ ਸਿੰਘ ਬੁੱਟਰ ਦਮਦਮੀ ਟਕਸਾਲ ਹਾਜ਼ਰੀ ਭਰ ਰਹੇ ਹਨ,ਇਹ ਸਮਾਗਮ ਸਾਮ 6 ਵਜੇ ਤੋਂ ਰਾਤ 9 ਵਜੇ ਤੱਕ ਹੋਣਗੇ,,

Adv.

ਅੱਜ ਦੀ ਮੀਟਿੰਗ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਦੇ ਪ੍ਰਧਾਨ ਗੁਰਮੀਤ ਸਿੰਘ, ਅਮਰੀਕ ਸਿੰਘ, ਸੁਖਜਿੰਦਰ ਸਿੰਘ, ਹਰਪਾਲ ਸਿੰਘ, ਸਤਵੰਤ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫਾਊਂਡੇਸ਼ਨ ਦੇ ਸਰਪ੍ਰਸਤ ਗੁਰਦਰਸ਼ਨ ਸਿੰਘ, ਰਣਧੀਰ ਸਿੰਘ ਜ਼ਿਲ੍ਹਾ ਪ੍ਰਧਾਨ, ਗੁਰਮੀਤ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ , ਉਂਕਾਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਭੁਪਿੰਦਰ ਸਿੰਘ ਪਿੰਕਾ ਅਤੇ ਭੁਪਿੰਦਰ ਸਿੰਘ ਪਿ੍ੰਸ ਪ੍ਧਾਨ ਬਟਾਲਾ ਆਦਿ ਹਾਜ਼ਰ ਸਨ

Leave a Reply

Your email address will not be published. Required fields are marked *