ਲੋਕ ਸਭਾ ਦੇ ਮਾਨਸੂਨ ਸੈਸ਼ਨ ਦੀ ਕਾਰਵਾਈ ਸੋਮਵਾਰ ਤੋਂ ਸ਼ੁਰੂ ਹੋ ਗਈ । ਲੋਕ ਸਭਾ ਚ ਪੰਜਾਬੀ ਭਾਸ਼ਾ ਦਾ ਮੁੱਦਾ ਉੱਠਿਆ ਗਿਆ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਵੱਲੋਂ

ਲੋਕ ਸਭਾ  ਦੇ ਮਾਨਸੂਨ ਸੈਸ਼ਨ ਦੀ ਕਾਰਵਾਈ ਸੋਮਵਾਰ ਤੋਂ ਸ਼ੁਰੂ ਹੋ ਗਈ ।
( ਅਮਰੀਕ ਮਥਾਰੂ, ਰੰਜਨਦੀਪ ਸੰਧੂ):-
ਲੋਕ ਸਭਾ ਚ ਪੰਜਾਬੀ ਭਾਸ਼ਾ ਦਾ ਮੁੱਦਾ ਉੱਠਿਆ ਗਿਆ ।
ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਜੰਮੂ-ਕਸ਼ਮੀਰ ਵਿੱਚ ਪੰਜਾਬੀ ਨੂੰ ਮੁੱਖ ਭਾਸ਼ਾਵਾਂ ਤੋਂ ਬਾਹਰ ਕੱਢਣ ਦਾ ਮੁੱਦਾ ਚੁੱਕਿਆ।
ਮਨੀਸ਼ ਤਿਵਾੜੀ ਨੇ ਕਿਹਾ, 1947 ਦੀ ਭਾਰਤ-ਪਾਕ ਵੰਡ ਤੋਂ ਬਾਅਦ ਵੀ ਵੱਡੀ ਗਿਣਤੀ ਵਿੱਚ ਪੰਜਾਬੀ ਜੰਮੂ-ਕਸ਼ਮੀਰ ਵਿੱਚ ਰਹਿ ਗਏ ਸਨ।
। ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਹੀ ਜੰਮੂ-ਕਸ਼ਮੀਰ ਵਿੱਚ ਪੰਜਾਬੀ ਬੋਲਣ ਵਾਲੇ ਲੋਕ ਵੱਡੀ ਗਿਣਤੀ ਵਿੱਚ ਜੰਮੂ-ਕਸ਼ਮੀਰ ਵਿੱਚ ਰਹਿ ਰਹੇ ਹਨ। “ਇਹ ਬਹੁਤ ਮੰਦਭਾਗਾ ਹੈ ਕਿ ਇਸ ਸਾਲ 2 ਦਸੰਬਰ ਨੂੰ ਜੋ ਜੰਮੂ-ਕਸ਼ਮੀਰ ਵਿੱਚ ਆਫੀਸ਼ੀਅਲ ਲੈਗੁਏਜ ਬਿੱਲ ਪਾਸ ਕੀਤਾ ਗਿਆ ਹੈ ਉਸ ਵਿੱਚ ਹਿੰਦੀ, ਅੰਗਰੇਜ਼ੀ, ਡੋਗਰੀ ਤੇ ਕਸ਼ਮੀਰੀ ਭਾਸ਼ਾ ਤਾਂ ਹੈ ਪਰ ਪੰਜਾਬੀ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਹੈ। ਮਨੀਸ਼ ਤਿਵਾੜੀ ਨੇ ਲੋਕ ਸਭਾ ਦੇ ਸਪੀਕਰ ਰਾਹੀਂ ਇਸ ਵਿਸ਼ੇ ਬਾਰੇ ਕੇਂਦਰ ਸਰਕਾਰ ਨੂੰ ਧਿਆਨ ਦੇਣ ਤੇ ਪੰਜਾਬੀ ਨੂੰ ਵੀ ਆਫੀਸ਼ੀਅਲ ਭਾਸ਼ਾਵਾਂ ਵਿੱਚ ਸ਼ਾਮਿਲ ਕਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *